ਪੰਜਾਬ ਕਾਂਗਰਸ 'ਚ ਗੁੱਟਬਾਜ਼ੀ ਤੇਜ਼, ਚੰਨੀ ਸਮਰਥਕ ਨਾਅਰੇਬਾਜ਼ੀ ਮਾਮਲੇ 'ਚ ਸ਼ਮਸ਼ੇਰ ਸਿੰਘ ਦੂਲੋ ਨੇ ਕੀਤਾ ਰਾਜਾ ਵੜਿੰਗ ਦਾ ਸਮਰਥਨ
ਚੰਡੀਗੜ੍ਹ, 02 ਅਗਸਤ (ਹਿੰ.ਸ.)| ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਸਮਾਣਾ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਲੱਗੇ ਨਾਅਰਿਆਂ ਤੋਂ ਬਾਅਦ ਪਾਰਟੀ ਅੰਦਰ ਸਿਆਸੀ ਹ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ


ਚੰਡੀਗੜ੍ਹ, 02 ਅਗਸਤ (ਹਿੰ.ਸ.)| ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਸਮਾਣਾ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਲੱਗੇ ਨਾਅਰਿਆਂ ਤੋਂ ਬਾਅਦ ਪਾਰਟੀ ਅੰਦਰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਰਾਜਾ ਵੜਿੰਗ ਦਾ ਸਮਰਥਨ ਕਰਦਿਆਂ ਬਿਨਾਂ ਨਾਮ ਲਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ।ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਕਾਂਗਰਸ ਨੇ ਅਜਿਹੇ ਆਗੂਆਂ ਨੂੰ ਵੀ ਵੱਡੇ ਅਹੁਦੇ ਦਿੱਤੇ, ਜਿਨ੍ਹਾਂ ਨੇ ਪਹਿਲਾਂ ਕਈ ਸਿਆਸੀ ਪਾਰਟੀਆਂ ਬਦਲੀਆਂ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੂੰ ਮੁੱਖ ਮੰਤਰੀ ਵਰਗੇ ਅਹੁਦੇ ਵੀ ਮਿਲੇ, ਪਰ ਇਸ ਦੇ ਬਾਵਜੂਦ ਉਨ੍ਹਾਂ ਦੇ ਨਿੱਜੀ ਸਵਾਰਥ ਖਤਮ ਨਹੀਂ ਹੋਏ। ਦੂਲੋ ਨੇ ਦੋਸ਼ ਲਗਾਇਆ ਕਿ ਕੁਝ ਲੋਕ ਆਪਣੇ ਨਿੱਜੀ ਫਾਇਦਿਆਂ ਲਈ ਕਾਂਗਰਸ ਨੂੰ ਹੀ ਨੁਕਸਾਨ ਪਹੁੰਚਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਆਗੂਆਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਡਰ ਸਤਾ ਰਿਹਾ ਹੈ।ਦੂਲੋ ਨੇ ਸਮਾਣਾ ਵਿੱਚ ਹੋਈ ਨਾਅਰੇਬਾਜ਼ੀ ਨੂੰ ਆਮ ਘਟਨਾ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੀ ਮੌਜੂਦਗੀ ਵਿੱਚ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਲੱਗਦਾ ਹੈ ਕਿ ਕੁਝ ਲੋਕਾਂ ਨੂੰ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਉੱਥੇ ਭੇਜਿਆ ਗਿਆ ਸੀ। ਦੂਲੋ ਨੇ ਕਾਂਗਰਸ ਹਾਈਕਮਾਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਜ਼ਿਕਰਯੋਗ ਹੈ ਕਿ ਸਮਾਣਾ ਵਿੱਚ ਕਾਂਗਰਸ ਦੇ ਇੱਕ ਪ੍ਰੋਗਰਾਮ ਦੌਰਾਨ ਰਾਜਾ ਵੜਿੰਗ ਦੇ ਸੰਬੋਧਨ ਸਮੇਂ ਕੁਝ ਵਰਕਰਾਂ ਨੇ “ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ” ਦੇ ਨਾਅਰੇ ਲਗਾਏ ਸਨ। ਇਸ ਘਟਨਾ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਗੁੱਟਬਾਜ਼ੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਕਾਂਗਰਸ ਲਈ ਇਹ ਅੰਦਰੂਨੀ ਵਿਵਾਦ ਵਿਰੋਧੀ ਪਾਰਟੀਆਂ ਨੂੰ ਹਮਲਾ ਕਰਨ ਦਾ ਮੌਕਾ ਦੇ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande