ਫਾਜ਼ਿਲਕਾ ਪੁਲਿਸ ਨੇ 8 ਮਹੀਨਿਆਂ ਤੋਂ ਫਰਾਰ ਭਗੌੜਾ ਕੀਤਾ ਕਾਬੂ
ਫਾਜ਼ਿਲਕਾ, 02 ਅਗਸਤ (ਹਿੰ.ਸ.)| ਪੰਜਾਬ ਵਿੱਚ ਅਪਰਾਧੀਆਂ ਅਤੇ ਭਗੌੜਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੇ ਪੀ.ਓ. ਸਟਾਫ਼ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸ਼ਰਾਬ ਤਸਕਰੀ ਦੇ ਮਾਮਲੇ ਵਿੱਚ ਕਰੀਬ 8 ਮਹੀਨਿਆਂ ਤੋਂ ਫਰਾਰ ਚੱਲ ਰਹੇ ਇੱਕ ਐਲਾਨੇ ਹੋਏ ਭਗੌੜੇ (ਪੀ
ਫਾਜ਼ਿਲਕਾ ਪੁਲਿਸ ਨੇ 8 ਮਹੀਨਿਆਂ ਤੋਂ ਫਰਾਰ ਭਗੌੜਾ ਕੀਤਾ ਕਾਬੂ


ਫਾਜ਼ਿਲਕਾ, 02 ਅਗਸਤ (ਹਿੰ.ਸ.)| ਪੰਜਾਬ ਵਿੱਚ ਅਪਰਾਧੀਆਂ ਅਤੇ ਭਗੌੜਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੇ ਪੀ.ਓ. ਸਟਾਫ਼ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸ਼ਰਾਬ ਤਸਕਰੀ ਦੇ ਮਾਮਲੇ ਵਿੱਚ ਕਰੀਬ 8 ਮਹੀਨਿਆਂ ਤੋਂ ਫਰਾਰ ਚੱਲ ਰਹੇ ਇੱਕ ਐਲਾਨੇ ਹੋਏ ਭਗੌੜੇ (ਪੀ.ਓ.) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਥਾਣਾ ਵੈਰੋਕਾ ਲਿਆਂਦਾ ਗਿਆ ਹੈ।

ਥਾਣਾ ਵੈਰੋਕਾ ਦੇ ਐਸ.ਐਚ.ਓ. ਪ੍ਰਗਟ ਸਿੰਘ ਨੇ ਦੱਸਿਆ ਕਿ 4 ਸਤੰਬਰ 2021 ਨੂੰ ਥਾਣਾ ਵੈਰੋਕਾ ਵਿੱਚ ਐਕਸਾਈਜ਼ ਐਕਟ ਤਹਿਤ ਐੱਫ.ਆਈ.ਆਰ. ਨੰਬਰ 145 ਦਰਜ ਕੀਤੀ ਗਈ ਸੀ। ਇਸ ਕੇਸ ਵਿੱਚ ਜਸਵੀਰ ਸਿੰਘ ਉਰਫ਼ ਬੱਗੀ ਪੁੱਤਰ ਪ੍ਰੀਤਮ ਸਿੰਘ, ਵਾਸੀ ਗੁਮਾਣੀ ਵਾਲਾ ਖੂਹ, ਨੂੰ 30 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਸੀ।

ਪੁਲਿਸ ਅਨੁਸਾਰ ਜ਼ਮਾਨਤ ਮਿਲਣ ਤੋਂ ਬਾਅਦ ਮੁਲਜ਼ਮ ਅਦਾਲਤ ਵਿੱਚ ਪੇਸ਼ ਨਹੀਂ ਹੋਇਆ ਅਤੇ ਲਗਾਤਾਰ ਤਰੀਕਾਂ ਤੋਂ ਗੈਰਹਾਜ਼ਰ ਰਿਹਾ। ਇਸ ਕਾਰਨ 7 ਨਵੰਬਰ 2025 ਨੂੰ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ।

ਕਰੀਬ ਅੱਠ ਮਹੀਨਿਆਂ ਤੱਕ ਫਰਾਰ ਰਹਿਣ ਤੋਂ ਬਾਅਦ ਪੀ.ਓ. ਸਟਾਫ਼ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਫਾਜ਼ਿਲਕਾ ਪੁਲਿਸ ਨੇ ਕਿਹਾ ਕਿ ਫਰਾਰ ਮੁਲਜ਼ਮਾਂ ਅਤੇ ਅਪਰਾਧੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਕਾਨੂੰਨ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande