ਪੰਜਾਬ ਕ੍ਰਿਕਟ ਨੂੰ ਮਿਲੇਗਾ ਨਵਾਂ ਮੰਚ, ‘ਸ਼ੇਰ-ਏ-ਪੰਜਾਬ ਟੀ-20 ਲੀਗ’ ਦਾ ਆਗਾਜ਼
ਨਿਊ ਚੰਡੀਗੜ੍ਹ, 02 ਅਗਸਤ (ਹਿੰ.ਸ.)| ਪੰਜਾਬ ਕ੍ਰਿਕਟ ਦੇ ਇਤਿਹਾਸ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਕਰਦਿਆਂ ਨਿਊ ਚੰਡੀਗੜ੍ਹ ਸਥਿਤ ਪੀ.ਸੀ.ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਲੀਗ ਦਾ ਮਕਸਦ ਸੂਬੇ ਦੇ ਨੌਜਵਾਨ ਕ੍ਰਿਕਟਰਾਂ ਨੂੰ ਆਪ
‘ਸ਼ੇਰ-ਏ-ਪੰਜਾਬ ਟੀ-20 ਲੀਗ’ ਦੀ ਰਸਮੀ ਸ਼ੁਰੂਆਤ ਮੌਕੇ ਪੀ.ਸੀ.ਏ. ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ,  ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਤੇ ਹੋਰ।


ਨਿਊ ਚੰਡੀਗੜ੍ਹ, 02 ਅਗਸਤ (ਹਿੰ.ਸ.)| ਪੰਜਾਬ ਕ੍ਰਿਕਟ ਦੇ ਇਤਿਹਾਸ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਕਰਦਿਆਂ ਨਿਊ ਚੰਡੀਗੜ੍ਹ ਸਥਿਤ ਪੀ.ਸੀ.ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਲੀਗ ਦਾ ਮਕਸਦ ਸੂਬੇ ਦੇ ਨੌਜਵਾਨ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕਰਨਾ ਹੈ।ਇਹ ਟੂਰਨਾਮੈਂਟ 30 ਅਗਸਤ ਤੋਂ 13 ਸਤੰਬਰ ਤੱਕ ਖੇਡਿਆ ਜਾਵੇਗਾ, ਜਿਸ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਪ੍ਰਭਸਿਮਰਨ ਸਿੰਘ, ਗੁਰਨੂਰ ਬਰਾੜ ਅਤੇ ਰਮਨਦੀਪ ਸਿੰਘ ਵਰਗੇ ਨਾਮਵਰ ਖਿਡਾਰੀ ਵੀ ਹਿੱਸਾ ਲੈਣਗੇ।ਲੀਗ ਦਾ ਐਲਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੱਲੋਂ ਕੀਤਾ ਗਿਆ। ਇਸ ਮੌਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੀ ਮੌਜੂਦ ਰਹੇ। ਸਮਾਗਮ ਦੌਰਾਨ ਲੀਗ ਦਾ ਅਧਿਕਾਰਤ ਲੋਗੋ ਵੀ ਜਾਰੀ ਕੀਤਾ ਗਿਆ।‘ਸ਼ੇਰ-ਏ-ਪੰਜਾਬ ਟੀ-20 ਲੀਗ’ ਵਿੱਚ ਕੁੱਲ ਛੇ ਟੀਮਾਂ ਹਿੱਸਾ ਲੈਣਗੀਆਂ, ਜੋ ਰਾਊਂਡ-ਰੌਬਿਨ ਫਾਰਮੈਟ ਵਿੱਚ 27 ਮੁਕਾਬਲੇ ਖੇਡਣਗੀਆਂ। ਹਰ ਫਰੈਂਚਾਈਜ਼ੀ ਕੋਲ ਇੱਕ ਮਾਰਕੀ ਖਿਡਾਰੀ ਅਤੇ ਘੱਟੋ-ਘੱਟ ਦੋ ਆਈਕਨ ਖਿਡਾਰੀ ਹੋਣਗੇ। ਇਸ ਨਾਲ ਅੰਤਰਰਾਸ਼ਟਰੀ ਪੱਧਰ ਦੇ ਸਿਤਾਰਿਆਂ, ਸਥਾਨਕ ਖਿਡਾਰੀਆਂ ਅਤੇ ਉਭਰਦੇ ਕ੍ਰਿਕਟਰਾਂ ਦਾ ਵਧੀਆ ਸੁਮੇਲ ਦੇਖਣ ਨੂੰ ਮਿਲੇਗਾ।ਸ਼ੁਭਮਨ ਗਿੱਲ ਨੇ ਕਿਹਾ ਕਿ ਇਹ ਲੀਗ ਨੌਜਵਾਨ ਖਿਡਾਰੀਆਂ ਲਈ ਆਪਣੀ ਯੋਗਤਾ ਸਾਬਤ ਕਰਨ ਦਾ ਸ਼ਾਨਦਾਰ ਮੌਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਵਧੀਆ ਕ੍ਰਿਕਟਰ ਦਿੱਤੇ ਹਨ ਅਤੇ ਇਹ ਲੀਗ ਭਵਿੱਖ ਦੇ ਸਿਤਾਰੇ ਤਿਆਰ ਕਰਨ ਵਿੱਚ ਮਦਦ ਕਰੇਗੀ।ਪੀ.ਸੀ.ਏ. ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦਾ ਭਾਰਤੀ ਕ੍ਰਿਕਟ ਵਿੱਚ ਹਮੇਸ਼ਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਲਾ ਅਮਰਨਾਥ ਤੋਂ ਲੈ ਕੇ ਯੁਵਰਾਜ ਸਿੰਘ ਅਤੇ ਮੌਜੂਦਾ ਖਿਡਾਰੀਆਂ ਤੱਕ ਪੰਜਾਬ ਨੇ ਕਈ ਮਹਾਨ ਕ੍ਰਿਕਟਰ ਪੈਦਾ ਕੀਤੇ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਲੀਗ ਦੇਸ਼ ਦੇ ਪ੍ਰਮੁੱਖ ਘਰੇਲੂ ਟੀ-20 ਟੂਰਨਾਮੈਂਟਾਂ ਵਿੱਚ ਆਪਣੀ ਪਛਾਣ ਬਣਾਏਗੀ।ਪੀ.ਸੀ.ਏ. ਪ੍ਰਧਾਨ ਅਮਰਜੀਤ ਮਹਿਤਾ ਨੇ ਕਿਹਾ ਕਿ ਲੀਗ ਨੌਜਵਾਨ ਖਿਡਾਰੀਆਂ ਨੂੰ ਵੱਡੇ ਖਿਡਾਰੀਆਂ ਨਾਲ ਡਰੈਸਿੰਗ ਰੂਮ ਸਾਂਝਾ ਕਰਨ ਅਤੇ ਆਪਣੇ ਕਰੀਅਰ ਨੂੰ ਅੱਗੇ ਵਧਾਉਣ ਦਾ ਮੌਕਾ ਦੇਵੇਗੀ।ਲੀਗ ਦੀ ਨਿਲਾਮੀ 9 ਅਗਸਤ ਨੂੰ ਹੋਵੇਗੀ, ਜਿਸ ਵਿੱਚ ਅੰਮ੍ਰਿਤਸਰ, ਫਾਜ਼ਿਲਕਾ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਬਠਿੰਡਾ ਦੀਆਂ ਛੇ ਫਰੈਂਚਾਈਜ਼ੀਆਂ ਆਪਣੀਆਂ ਟੀਮਾਂ ਚੁਣਨਗੀਆਂ। ਹਰ ਟੀਮ ਖਿਡਾਰੀਆਂ ਦੀ ਚੋਣ ਲਈ 45 ਲੱਖ ਰੁਪਏ ਤੱਕ ਖਰਚ ਕਰ ਸਕੇਗੀ ਅਤੇ ਵੱਧ ਤੋਂ ਵੱਧ 20 ਖਿਡਾਰੀ ਟੀਮ ਵਿੱਚ ਸ਼ਾਮਲ ਕੀਤੇ ਜਾ ਸਕਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande