ਸਪੀਕਰ ਨੇ ਪਿੰਡ ਸੰਧਵਾਂ ਵਿਖੇ ਰਸਤੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ
ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ: ਸੰਧਵਾਕੋਟਕਪੂਰਾ, 02 ਅਗਸਤ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਪਿੰਡ ਸੰਧਵਾ ਦੇ ਧਾਗਾ ਮਿੱਲ ਦੀ ਬੈਕ ਸਾਈਡ ਰਸਤੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਸਪੀਕਰ ਸੰਧਵਾਂ ਨੇ ਕਿਹਾ ਕਿ ਧਾਗਾ ਮਿੱਲ ਦੀ ਬੈਕ ਸਾਈਡ ਰਸਤੇ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੰਮ ਦੀ ਸ਼ੁਰੂਆਤ ਮੌਕੇ।


ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ: ਸੰਧਵਾਕੋਟਕਪੂਰਾ, 02 ਅਗਸਤ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਪਿੰਡ ਸੰਧਵਾ ਦੇ ਧਾਗਾ ਮਿੱਲ ਦੀ ਬੈਕ ਸਾਈਡ ਰਸਤੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਸਪੀਕਰ ਸੰਧਵਾਂ ਨੇ ਕਿਹਾ ਕਿ ਧਾਗਾ ਮਿੱਲ ਦੀ ਬੈਕ ਸਾਈਡ ਰਸਤੇ ਦੀ ਉਸਾਰੀ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਵਿੱਚ ਸੁਵਿਧਾ ਹੋਵੇਗੀ ਅਤੇ ਪਿੰਡਾਂ ਦੀ ਆਪਸੀ ਕਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਬਹੁਤ ਪੁਰਾਣੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਇਸ ਰਸਤੇ ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਸੀ। ਲੋਕਾਂ ਨੂੰ ਆਵਾਜਾਈ ਵਿਚ ਬਹੁਤ ਦਿੱਕਤ ਪੇਸ਼ ਆਉਂਦੀ ਸੀ ਅਤੇ ਦੁਰਘਟਨਾ ਦਾ ਕਾਰਨ ਵੀ ਬਣਦੀ ਸੀ।ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਸੜਕਾਂ ਦੇ ਮਜ਼ਬੂਤੀਕਰਨ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹੌਲੀ-ਹੌਲੀ ਸਾਰੀਆਂ ਸਮੱਸਿਆਵਾਂ ਦੇ ਹੱਲ ਵੱਲ ਲਗਾਤਾਰ ਅੱਗੇ ਵੱਧ ਰਹੀ ਹੈ।ਪਿੰਡ ਵਾਸੀਆਂ ਨੇ ਸਪੀਕਰ ਸੰਧਵਾਂ ਦਾ ਲੋਕਾਂ ਦੀ ਇਸ ਮੰਗ ਨੂੰ ਪੂਰਾ ਕਰਨ ਤੇ ਬਹੁਤ ਬਹੁਤ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਪੰਚ, ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande