ਪੰਜਾਬ ਵਿੱਚ ਆਨਲਾਈਨ ਮਿਲਣਗੇ ਆਲ ਇੰਡੀਆ ਟੂਰਿਸਟ ਪਰਮਿਟ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਅਗਸਤ (ਹਿੰ.ਸ.)| ਪੰਜਾਬ ਸਰਕਾਰ ਨੇ ਟਰਾਂਸਪੋਰਟ ਸੇਵਾਵਾਂ ਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਹੁਣ ‘ਆਲ ਇੰਡੀਆ ਟੂਰਿਸਟ ਪਰਮਿਟ’ ਬਿਨੈਕਾਰਾਂ ਨੂੰ ਸਿੱਧੇ ਆਨਲਾਈਨ ਜਾਰ
ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ


ਚੰਡੀਗੜ੍ਹ, 20 ਅਗਸਤ (ਹਿੰ.ਸ.)| ਪੰਜਾਬ ਸਰਕਾਰ ਨੇ ਟਰਾਂਸਪੋਰਟ ਸੇਵਾਵਾਂ ਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਹੁਣ ‘ਆਲ ਇੰਡੀਆ ਟੂਰਿਸਟ ਪਰਮਿਟ’ ਬਿਨੈਕਾਰਾਂ ਨੂੰ ਸਿੱਧੇ ਆਨਲਾਈਨ ਜਾਰੀ ਕੀਤੇ ਜਾਣਗੇ। ਇਹ ਪਰਮਿਟ ਰੋਡ ਟਰਾਂਸਪੋਰਟ ਅਤੇ ਹਾਈਵੇਅ ਮੰਤਰਾਲੇ ਦੇ ਅਧਿਕਾਰਤ ‘ਪਰਿਵਹਨ’ ਪੋਰਟਲ ਰਾਹੀਂ ਪ੍ਰਾਪਤ ਕੀਤੇ ਜਾ ਸਕਣਗੇ।

ਜਾਣਕਾਰੀ ਦਿੰਦਿਆਂ ਚੀਮਾ ਨੇ ਦੱਸਿਆ ਕਿ ਪਹਿਲਾਂ ਟੂਰਿਸਟ ਵਾਹਨ ਆਪਰੇਟਰਾਂ ਨੂੰ ਸਟੇਟ ਟਰਾਂਸਪੋਰਟ ਅਥਾਰਟੀ, ਮੋਹਾਲੀ (ਪੀਬੀ01) ਦੇ ਦਫ਼ਤਰ ਤੋਂ ਪ੍ਰਿੰਟ ਕੀਤੇ ਪਰਮਿਟ ਲੈਣ ਲਈ ਖ਼ੁਦ ਜਾਣਾ ਪੈਂਦਾ ਸੀ। ਨਵੀਂ ਡਿਜੀਟਲ ਸਹੂਲਤ ਨਾਲ ਹੁਣ ਬਿਨੈਕਾਰ ਘਰ ਜਾਂ ਦਫ਼ਤਰ ਬੈਠੇ ਹੀ ਲੋੜੀਂਦੇ ਦਸਤਾਵੇਜ਼ ਆਨਲਾਈਨ ਦੇਖ, ਅਪਲਾਈ ਅਤੇ ਡਾਊਨਲੋਡ ਕਰ ਸਕਣਗੇ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਅਤੇ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਦੀ ਲੋੜ ਖ਼ਤਮ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਨਤਕ ਸੇਵਾਵਾਂ ਨੂੰ ਪਾਰਦਰਸ਼ੀ, ਤੇਜ਼ ਅਤੇ ਪਰੇਸ਼ਾਨੀ-ਮੁਕਤ ਬਣਾਉਣ ਲਈ ਡਿਜੀਟਲ ਸੇਵਾਵਾਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।

ਚੀਮਾ ਨੇ ਕਿਹਾ ਕਿ ਆਨਲਾਈਨ ਪਰਮਿਟ ਪ੍ਰਣਾਲੀ ਨਾਲ ਟਰਾਂਸਪੋਰਟ ਆਪਰੇਟਰਾਂ ਦਾ ਕੀਮਤੀ ਸਮਾਂ ਬਚੇਗਾ ਅਤੇ ਪ੍ਰਸ਼ਾਸਕੀ ਦੇਰੀ ਘਟੇਗੀ। ਇਸ ਦੇ ਨਾਲ ਹੀ ਦਸਤਾਵੇਜ਼ੀ ਪ੍ਰਕਿਰਿਆ ਨੂੰ ਸਰਲ ਬਣਾਉਣ ਨਾਲ ਸੂਬੇ ਵਿੱਚ ‘ਈਜ਼ ਆਫ਼ ਡੂਇੰਗ ਬਿਜ਼ਨਸ’ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਵਾਹਨ ਮਾਲਕ ਅਤੇ ਕਮਰਸ਼ੀਅਲ ਆਪਰੇਟਰ ਨੈਸ਼ਨਲ ਟਰਾਂਸਪੋਰਟ ਪੋਰਟਲ ਰਾਹੀਂ ਆਪਣੇ ਮਨਜ਼ੂਰਸ਼ੁਦਾ ਏਆਈਟੀਪੀ ਦਸਤਾਵੇਜ਼ਾਂ ਤੱਕ 24 ਘੰਟੇ ਪਹੁੰਚ ਕਰ ਸਕਣਗੇ। ਇਸ ਨਾਲ ਟਰਾਂਸਪੋਰਟ ਖੇਤਰ ਵਿੱਚ ਨਿਰਵਿਘਨ ਕਾਰੋਬਾਰੀ ਗਤੀਵਿਧੀਆਂ ਨੂੰ ਉਤਸ਼ਾਹ ਮਿਲਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande