ਅੰਮ੍ਰਿਤਸਰ ’ਚ ਪੁਲਿਸ ਨੇ 5.569 ਕਿਲੋ ਹੈਰੋਇਨ ਸਮੇਤ 5 ਮੁਲਜ਼ਮ ਕੀਤੇ ਗ੍ਰਿਫ਼ਤਾਰ
ਅੰਮ੍ਰਿਤਸਰ, 20 ਅਗਸਤ (ਹਿੰ.ਸ.)| ਅੰਮ੍ਰਿਤਸਰ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਕਾਰਵਾਈ ਕਰਦਿਆਂ ਕੁੱਲ 5 ਕਿਲੋ 569 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤੇ ਹਨ। ਹੁਣ ਪੁ
ਅੰਮ੍ਰਿਤਸਰ ’ਚ ਪੁਲਿਸ ਨੇ 5.569 ਕਿਲੋ ਹੈਰੋਇਨ ਸਮੇਤ 5 ਮੁਲਜ਼ਮ ਕੀਤੇ ਗ੍ਰਿਫ਼ਤਾਰ


ਅੰਮ੍ਰਿਤਸਰ, 20 ਅਗਸਤ (ਹਿੰ.ਸ.)| ਅੰਮ੍ਰਿਤਸਰ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਕਾਰਵਾਈ ਕਰਦਿਆਂ ਕੁੱਲ 5 ਕਿਲੋ 569 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤੇ ਹਨ। ਹੁਣ ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹੈਰੋਇਨ ਦੀ ਸਪਲਾਈ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।ਪਹਿਲੀ ਕਾਰਵਾਈ ਥਾਣਾ ਲੋਪੋਕੇ ਦੀ ਪੁਲਿਸ ਨੇ ਪਿੰਡ ਵਣਿਕੇ ਵਿੱਚ ਕੀਤੀ। ਪੁਲਿਸ ਮੁਤਾਬਕ ਉਸ ਨੂੰ ਸੂਚਨਾ ਮਿਲੀ ਸੀ ਕਿ ਸੰਦੀਪ ਸਿੰਘ ਅਤੇ ਸੋਹਰਫ ਸਿੰਘ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਹੋਈ। ਪੁਲਿਸ ਹੁਣ ਦੋਵਾਂ ਤੋਂ ਪੁੱਛਗਿੱਛ ਕਰਕੇ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਜਾਣਕਾਰੀ ਹਾਸਲ ਕਰਨ ਵਿੱਚ ਜੁਟੀ ਹੈ।ਦੂਜੀ ਕਾਰਵਾਈ ਥਾਣਾ ਘਰਿੰਡਾ ਦੇ ਇਲਾਕੇ ਵਿੱਚ ਕੀਤੀ ਗਈ। ਪੁਲਿਸ ਨੇ ਬੱਚੀਵਿੰਡ ਵਾਸੀ ਅਰਜੁਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਹੈਰੋਇਨ ਵੇਚਣ ਦਾ ਕੰਮ ਕਰਦਾ ਸੀ ਅਤੇ ਇੱਕ ਵਿਅਕਤੀ ਨੂੰ ਹੈਰੋਇਨ ਸਪਲਾਈ ਕਰਨ ਲਈ ਉਡੀਕ ਕਰ ਰਿਹਾ ਸੀ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਹੋਈ।ਇਸੇ ਥਾਣਾ ਖੇਤਰ ਵਿੱਚ ਹੋਈ ਇੱਕ ਹੋਰ ਕਾਰਵਾਈ ਦੌਰਾਨ ਪੁਲਿਸ ਨੇ ਵੰਸ਼ਦੀਪ ਸਿੰਘ ਅਤੇ ਕਰਨਦੀਪ ਸਿੰਘ ਨੂੰ ਕਾਬੂ ਕੀਤਾ। ਪੁਲਿਸ ਮੁਤਾਬਕ ਦੋਵੇਂ ਹੈਰੋਇਨ ਦੀ ਸਪਲਾਈ ਕਰਨ ਲਈ ਡਿਫੈਂਸ ਨਹਿਰ ਅਟਾਰੀ ਵੱਲੋਂ ਪੈਦਲ ਆ ਰਹੇ ਸਨ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ 569 ਗ੍ਰਾਮ ਹੈਰੋਇਨ ਅਤੇ ਪੈਕਿੰਗ ਸਮੱਗਰੀ ਬਰਾਮਦ ਹੋਈ। ਪੁਲਿਸ ਨੇ ਪੰਜਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰ ਲਏ ਹਨ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਨਸ਼ੇ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿਨ੍ਹਾਂ ਲੋਕਾਂ ਤੱਕ ਪਹੁੰਚਾਇਆ ਜਾਣਾ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande