ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪੰਚਕੂਲਾ ਪੁਲਿਸ ਸਖ਼ਤ, ਓਵਰਲੋਡ ਵਹੀਕਲਾਂ ’ਤੇ ਕਾਰਵਾਈ
ਪੰਚਕੂਲਾ, 21 ਅਗਸਤ (ਹਿੰ.ਸ.)| ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਪੰਚਕੂਲਾ ਪੁਲਿਸ ਨੇ ਓਵਰਲੋਡ ਆਟੋ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਆਈਪੀਐਸ ਪੰਕਜ ਨੈਨ ਦੇ ਨਿਰਦੇਸ਼ਾਂ ’ਤੇ ਟ੍ਰੈਫਿਕ ਪੁਲਿਸ ਵੱਲੋਂ ਵੱਖ-ਵੱਖ ਸਕੂਲਾਂ ਅਤੇ ਸੰਵੇਦਨਸ਼ੀਲ ਥਾਵ
ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪੰਚਕੂਲਾ ਪੁਲਿਸ ਸਖ਼ਤ, ਓਵਰਲੋਡ ਵਹੀਕਲਾਂ ’ਤੇ ਕਾਰਵਾਈ


ਪੰਚਕੂਲਾ, 21 ਅਗਸਤ (ਹਿੰ.ਸ.)| ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਪੰਚਕੂਲਾ ਪੁਲਿਸ ਨੇ ਓਵਰਲੋਡ ਆਟੋ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਆਈਪੀਐਸ ਪੰਕਜ ਨੈਨ ਦੇ ਨਿਰਦੇਸ਼ਾਂ ’ਤੇ ਟ੍ਰੈਫਿਕ ਪੁਲਿਸ ਵੱਲੋਂ ਵੱਖ-ਵੱਖ ਸਕੂਲਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।ਡੀਸੀਪੀ ਕ੍ਰਾਈਮ ਐਂਡ ਟ੍ਰੈਫਿਕ ਆਈਪੀਐਸ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੈਕਟਰ-21 ਸਥਿਤ ਸਰਕਾਰੀ ਸਕੂਲ ਦੇ ਨੇੜੇ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਆਟੋ ਦੀ ਜਾਂਚ ਕੀਤੀ ਗਈ। ਸਿਟੀ ਟ੍ਰੈਫਿਕ ਥਾਣਾ ਇੰਚਾਰਜ ਐਸਐਚਓ ਵਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੁਲਿਸ ਟੀਮ ਨੇ ਸਮਰੱਥਾ ਤੋਂ ਵੱਧ ਬੱਚੇ ਬਿਠਾ ਕੇ ਚਲਾਏ ਜਾ ਰਹੇ ਆਟੋ ਦੀ ਜਾਂਚ ਕੀਤੀ।

ਚੈਕਿੰਗ ਦੌਰਾਨ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਓਵਰਲੋਡ ਆਟੋ ਦੇ ਚਲਾਨ ਕੀਤੇ, ਜਦਕਿ 4 ਆਟੋ ਮੌਕੇ ’ਤੇ ਹੀ ਜ਼ਬਤ ਕਰ ਲਏ ਗਏ। ਜ਼ਬਤ ਕੀਤੇ ਗਏ ਵਾਹਨਾਂ ਨੂੰ ਸੈਕਟਰ-21 ਪੁਲਿਸ ਚੌਕੀ ਵਿੱਚ ਖੜ੍ਹਾ ਕਰਵਾਇਆ ਗਿਆ ਹੈ।ਪੁਲਿਸ ਕਮਿਸ਼ਨਰ ਪੰਕਜ ਨੈਨ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ਵਾਲੇ ਵਾਹਨਾਂ ਵਿੱਚ ਸਮਰੱਥਾ ਤੋਂ ਵੱਧ ਬੱਚੇ ਬਿਠਾਉਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਅਜਿਹੇ ਵਾਹਨਾਂ ’ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੁਲਿਸ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਸਕੂਲ ਭੇਜਣ ਸਮੇਂ ਆਟੋ ਦੀ ਹਾਲਤ, ਡਰਾਈਵਰ ਅਤੇ ਵਾਹਨ ਵਿੱਚ ਬਿਠਾਏ ਜਾ ਰਹੇ ਬੱਚਿਆਂ ਦੀ ਗਿਣਤੀ ਵੱਲ ਵਿਸ਼ੇਸ਼ ਧਿਆਨ ਦੇਣ। ਜੇਕਰ ਕਿਸੇ ਵਾਹਨ ਵਿੱਚ ਓਵਰਲੋਡਿੰਗ ਜਾਂ ਹੋਰ ਲਾਪਰਵਾਹੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande