ਚੰਡੀਗੜ੍ਹ ਬੱਸ ਅੱਡੇ ਦੀ ਪਾਰਕਿੰਗ ’ਚੋਂ ਟਿਫਿਨ ਬੰਬ ਬਰਾਮਦ, 3 ਨੌਜਵਾਨ ਹਿਰਾਸਤ ’ਚ
ਚੰਡੀਗੜ੍ਹ, 23 ਅਗਸਤ (ਹਿੰ.ਸ.)| ਚੰਡੀਗੜ੍ਹ ਦੇ ਸੈਕਟਰ-43 ਸਥਿਤ ਬੱਸ ਅੱਡੇ ਦੀ ਪਾਰਕਿੰਗ ਵਿੱਚੋਂ ਟਿਫਿਨ ਬੰਬ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਟਿਫਿਨ ਵਿੱਚੋਂ ਕਥਿਤ ਤੌਰ ’ਤੇ ਆਈਈਡੀ ਬਰਾਮਦ ਹੋਈ ਹੈ। ਚੰਡੀਗੜ੍ਹ ਪੁਲਿਸ ਨੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਹਿਰਾਸ
आईईडी मिलने के बाद बस अड्डे की तरफ जाने वाले रास्तों पर तैनात पुलिस


ਚੰਡੀਗੜ੍ਹ, 23 ਅਗਸਤ (ਹਿੰ.ਸ.)| ਚੰਡੀਗੜ੍ਹ ਦੇ ਸੈਕਟਰ-43 ਸਥਿਤ ਬੱਸ ਅੱਡੇ ਦੀ ਪਾਰਕਿੰਗ ਵਿੱਚੋਂ ਟਿਫਿਨ ਬੰਬ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਟਿਫਿਨ ਵਿੱਚੋਂ ਕਥਿਤ ਤੌਰ ’ਤੇ ਆਈਈਡੀ ਬਰਾਮਦ ਹੋਈ ਹੈ। ਚੰਡੀਗੜ੍ਹ ਪੁਲਿਸ ਨੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਕੋਲੋਂ ਸ਼ੱਕੀ ਆਈਈਡੀ ਸਮੇਤ ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਦੌਰਾਨ ਚੰਡੀਗੜ੍ਹ ਵਿੱਚ ਕਿਸੇ ਸੰਭਾਵਿਤ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਯੋਜਨਾ ਦੇ ਸੰਕੇਤ ਮਿਲਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ, ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਸੈਕਟਰ-43 ਬੱਸ ਅੱਡੇ ਤੋਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਕਈ ਸੂਬਿਆਂ ਲਈ ਬੱਸਾਂ ਚੱਲਦੀਆਂ ਹਨ ਅਤੇ ਇੱਥੇ ਹਰ ਸਮੇਂ ਵੱਡੀ ਗਿਣਤੀ ਵਿੱਚ ਯਾਤਰੀ ਮੌਜੂਦ ਰਹਿੰਦੇ ਹਨ। ਘਟਨਾ ਸਥਾਨ ਤੋਂ ਕੁਝ ਦੂਰੀ ’ਤੇ ਹੀ ਮੋਹਾਲੀ ਸਥਿਤ ਹੈ। ਇਸ ਕਾਰਨ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਪੁਲਿਸ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ।ਚੰਡੀਗੜ੍ਹ ਪੁਲਿਸ ਨੇ ਲੋਕਾਂ ਨੂੰ ਘਬਰਾਉਣ ਜਾਂ ਚਿੰਤਾ ਕਰਨ ਦੀ ਬਜਾਏ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਵੱਲੋਂ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਸੁਰੱਖਿਆ ਅਤੇ ਰੋਕਥਾਮੀ ਕਦਮ ਚੁੱਕੇ ਜਾ ਰਹੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਥਾਂ ’ਤੇ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਮਾਮਲੇ ਸਬੰਧੀ ਥਾਣਾ ਸੈਕਟਰ-36, ਚੰਡੀਗੜ੍ਹ ਵਿੱਚ ਐੱਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਹਿਰਾਸਤ ਵਿੱਚ ਲਏ ਗਏ ਤਿੰਨਾਂ ਨੌਜਵਾਨਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਥਿਤ ਆਈਈਡੀ ਉੱਥੇ ਕਿਵੇਂ ਪਹੁੰਚੀ ਅਤੇ ਇਸ ਪਿੱਛੇ ਕਿਸੇ ਹੋਰ ਵਿਅਕਤੀ ਜਾਂ ਨੈੱਟਵਰਕ ਦੀ ਸ਼ਮੂਲੀਅਤ ਹੈ ਜਾਂ ਨਹੀਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande