ਅੰਬਾਲਾ ਛਾਉਣੀ ’ਚ ਬਣੇਗਾ 100 ਬਿਸਤਰਿਆਂ ਦਾ ਅਤਿ-ਆਧੁਨਿਕ ਈਐਸਆਈਸੀ ਹਸਪਤਾਲ: ਅਨਿਲ ਵਿਜ
ਚੰਡੀਗੜ੍ਹ, 24 ਅਗਸਤ (ਹਿੰ.ਸ.)| ਹਰਿਆਣਾ ਦੇ ਕਿਰਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਛਾਉਣੀ ਵਿੱਚ ਕਰਮਚਾਰੀ ਰਾਜ ਬੀਮਾ ਨਿਗਮ ਵੱਲੋਂ 100 ਬਿਸਤਰਿਆਂ ਦੇ ਅਤਿ-ਆਧੁਨਿਕ ਹਸਪਤਾਲ ਦੀ ਸਥਾਪਨਾ ਲਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੇ ਸੈਕਟਰ-33 ਵਿੱਚ 5.18 ਏਕੜ ਜ਼ਮੀਨ ਦੀ ਰਜਿਸਟਰੀ ਜਲਦ ਕਰਵਾਈ ਜਾਵੇ
ਅੰਬਾਲਾ ਛਾਉਣੀ ’ਚ ਬਣੇਗਾ 100 ਬਿਸਤਰਿਆਂ ਦਾ ਅਤਿ-ਆਧੁਨਿਕ ਈਐਸਆਈਸੀ ਹਸਪਤਾਲ: ਅਨਿਲ ਵਿਜ


ਚੰਡੀਗੜ੍ਹ, 24 ਅਗਸਤ (ਹਿੰ.ਸ.)| ਹਰਿਆਣਾ ਦੇ ਕਿਰਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਛਾਉਣੀ ਵਿੱਚ ਕਰਮਚਾਰੀ ਰਾਜ ਬੀਮਾ ਨਿਗਮ ਵੱਲੋਂ 100 ਬਿਸਤਰਿਆਂ ਦੇ ਅਤਿ-ਆਧੁਨਿਕ ਹਸਪਤਾਲ ਦੀ ਸਥਾਪਨਾ ਲਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੇ ਸੈਕਟਰ-33 ਵਿੱਚ 5.18 ਏਕੜ ਜ਼ਮੀਨ ਦੀ ਰਜਿਸਟਰੀ ਜਲਦ ਕਰਵਾਈ ਜਾਵੇਗੀ। ਇਸ ਤੋਂ ਬਾਅਦ ਜ਼ਮੀਨ ਦਾ ਕਬਜ਼ਾ ਵੀ ਛੇਤੀ ਈਐਸਆਈਸੀ ਨੂੰ ਸੌਂਪ ਦਿੱਤਾ ਜਾਵੇਗਾ। ਅਨਿਲ ਵਿਜ ਨੇ ਦੱਸਿਆ ਕਿ ਇਸ ਹਸਪਤਾਲ ਦੇ ਬਣਨ ਨਾਲ ਅੰਬਾਲਾ ਸਮੇਤ ਆਸ-ਪਾਸ ਦੇ ਖੇਤਰਾਂ ਅਤੇ ਨੇੜਲੇ ਜ਼ਿਲ੍ਹਿਆਂ ਦੇ ਕਰੀਬ 70 ਹਜ਼ਾਰ ਬੀਮਾਕ੍ਰਿਤ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪ੍ਰਾਜੈਕਟ ਨੂੰ ਜਲਦ ਅਮਲ ਵਿੱਚ ਲਿਆਉਣ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ।ਕਿਰਤ ਮੰਤਰੀ ਨੇ ਇਹ ਗੱਲ ਅੱਜ ਚੰਡੀਗੜ੍ਹ ਵਿੱਚਈਐਸਆਈਸੀ , ਕਿਰਤ ਵਿਭਾਗ ਅਤੇ ਐਚਐਸਵੀਪੀ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਮੀਟਿੰਗ ਦੌਰਾਨ ਉਨ੍ਹਾਂ ਨੇ ਪ੍ਰਸਤਾਵਿਤ ਹਸਪਤਾਲ ਨਾਲ ਸਬੰਧਤ ਵੱਖ-ਵੱਖ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰਾਜੈਕਟ ਨਾਲ ਜੁੜੀਆਂ ਸਾਰੀਆਂ ਰਸਮੀ ਕਾਰਵਾਈਆਂ ਜਲਦੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ।ਅਨਿਲ ਵਿਜ ਨੇ ਕਿਹਾ ਕਿ ਸੈਕਟਰ-33 ਵਿੱਚ ਉਪਲਬਧ 5.18 ਏਕੜ ਜ਼ਮੀਨ ਦੀ ਰਜਿਸਟਰੀ ਦਾ ਕੰਮ ਜਲਦ ਪੂਰਾ ਕੀਤਾ ਜਾਵੇਗਾ। ਰਜਿਸਟਰੀ ਤੋਂ ਬਾਅਦ ਜ਼ਮੀਨ ਦਾ ਕਬਜ਼ਾ ਈਐਸਆਈਸੀ ਨੂੰ ਸੌਂਪਣ ਦੀ ਪ੍ਰਕਿਰਿਆ ਵੀ ਬਿਨਾਂ ਦੇਰੀ ਦੇ ਮੁਕੰਮਲ ਕੀਤੀ ਜਾਵੇਗੀ, ਤਾਂ ਜੋ ਹਸਪਤਾਲ ਦੇ ਨਿਰਮਾਣ ਦਾ ਕੰਮ ਅੱਗੇ ਵਧ ਸਕੇ। ਉਨ੍ਹਾਂ ਕਿਹਾ ਕਿ ਹਸਪਤਾਲ ਦੀ ਚਾਰਦੀਵਾਰੀ ਦਾ ਨਿਰਮਾਣ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰਸਤਾਵਿਤ ਹਸਪਤਾਲ ਭਵਨ ਦਾ ਨਕਸ਼ਾ ਤਿਆਰ ਕਰਨ ਦੀ ਪ੍ਰਕਿਰਿਆ ਛੇਤੀ ਪੂਰੀ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਨਿਰਮਾਣ ਲਈ ਟੈਂਡਰ ਮੰਗੇ ਜਾਣਗੇ।ਕਿਰਤ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਜੈਕਟ ਨਾਲ ਸਬੰਧਤ ਸਾਰੇ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਦਾ ਨਿਰਮਾਣ ਸ਼ੁਰੂ ਹੋਣ ਤੋਂ ਬਾਅਦ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ, ਤਾਂ ਜੋ ਇਸ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੰਬਾਲਾ ਛਾਉਣੀ ਵਿੱਚ ਇਹ ਆਧੁਨਿਕ ਈਐਸਆਈਸੀ ਹਸਪਤਾਲ ਸਥਾਪਤ ਹੋਣ ਨਾਲ ਬੀਮਾਕ੍ਰਿਤ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਲਾਜ ਲਈ ਵਧੇਰੇ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਖੇਤਰ ਦੀ ਸਿਹਤ ਸੇਵਾ ਪ੍ਰਣਾਲੀ ਨੂੰ ਵੀ ਮਜ਼ਬੂਤੀ ਮਿਲੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande