ਮਰਹੂੁਮ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਪਤਨੀ ਨੂੰ ਨੌਕਰੀ ਦਵੇਗੀ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਪਰਿਵਾਰ ਨਾ ਕੀਤੀ ਮੁਲਾਕਾਤ
ਫਿਰੋਜ਼ਪੁਰ, 24 ਅਗਸਤ (ਹਿੰ.ਸ.)| ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਿਛਲੇ ਦਿਨੀਂ ਹੋਏ ਦੇਹਾਂਤ ਤੋਂ ਬਾਅਦ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਗੁਰਜੀਤ ਸਿੰਘ ਤੂਤ ਦੀ ਖੇਡ ਪ੍ਰਤਿਭ
ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।


ਫਿਰੋਜ਼ਪੁਰ, 24 ਅਗਸਤ (ਹਿੰ.ਸ.)| ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਿਛਲੇ ਦਿਨੀਂ ਹੋਏ ਦੇਹਾਂਤ ਤੋਂ ਬਾਅਦ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਗੁਰਜੀਤ ਸਿੰਘ ਤੂਤ ਦੀ ਖੇਡ ਪ੍ਰਤਿਭਾ ਅਤੇ ਯਾਦ ਨੂੰ ਸਦੀਵੀ ਬਣਾਈ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਤੂਤ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਇੱਕ ਆਧੁਨਿਕ ਅਤੇ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ।ਮੁੱਖ ਮੰਤਰੀ ਨੇ ਪਰਿਵਾਰ ਨੂੰ ਆਰਥਿਕ ਸਹਾਰਾ ਦੇਣ ਲਈ ਗੁਰਜੀਤ ਸਿੰਘ ਤੂਤ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਹੈ। ਸਰਕਾਰ ਵੱਲੋਂ ਕਿਹਾ ਗਿਆ ਕਿ ਇਸ ਨਾਲ ਪਰਿਵਾਰ ਨੂੰ ਆਰਥਿਕ ਤੌਰ ’ਤੇ ਮਜ਼ਬੂਤੀ ਮਿਲੇਗੀ। ਗੁਰਜੀਤ ਸਿੰਘ ਤੂਤ ਦਾ 11 ਅਗਸਤ 2026 ਨੂੰ ਦੇਹਾਂਤ ਹੋ ਗਿਆ ਸੀ। ਉਹ ਲੰਬੇ ਸਮੇਂ ਤੋਂ ਕਿਡਨੀ ਅਤੇ ਲਿਵਰ ਦੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ 45 ਸਾਲ ਦੇ ਸਨ।ਕਰੀਬ 6.5 ਫੁੱਟ ਲੰਬੇ ਕੱਦ ਅਤੇ ਮਜ਼ਬੂਤ ਸਰੀਰਕ ਬਣਤਰ ਕਾਰਨ ਗੁਰਜੀਤ ਸਿੰਘ ਨੂੰ ਕਬੱਡੀ ਜਗਤ ਵਿੱਚ ‘ਕਬੱਡੀ ਦਾ ਬੁਰਜ ਖਲੀਫਾ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਉਹ ਸ਼ਾਨਦਾਰ ਰੇਡਰ ਅਤੇ ਡਿਫੈਂਡਰ ਵਜੋਂ ਆਪਣੀ ਪਛਾਣ ਬਣਾ ਚੁੱਕੇ ਸਨ। ਉਨ੍ਹਾਂ ਨੇ 2005 ਵਿੱਚ ਇੰਗਲੈਂਡ ਅਤੇ 2007 ਵਿੱਚ ਟੋਰਾਂਟੋ ਵਿਖੇ ਹੋਏ ਕੈਨੇਡਾ ਕੱਪ ਵਿੱਚ ਸਰਵੋਤਮ ਰੇਡਰ ਦਾ ਖਿਤਾਬ ਵੀ ਜਿੱਤਿਆ ਸੀ। ਆਪਣੇ ਸ਼ਾਨਦਾਰ ਖੇਡ ਕਰੀਅਰ ਦੌਰਾਨ ਉਨ੍ਹਾਂ ਨੇ ਇਨਾਮ ਵਜੋਂ ਚਾਰ ਟਰੈਕਟਰ, ਪੰਜ ਬੁਲੇਟ ਮੋਟਰਸਾਈਕਲ ਅਤੇ ਕਈ ਵਧੀਆ ਨਸਲ ਦੇ ਘੋੜੇ ਜਿੱਤੇ ਸਨ।ਸਾਲ 2010-11 ਦੌਰਾਨ ਪੈਰ ਵਿੱਚ ਲੱਗੀ ਸੱਟ ਤੋਂ ਬਾਅਦ ਗੁਰਜੀਤ ਸਿੰਘ ਮਾਨਸਿਕ ਤਣਾਅ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਏ ਸਨ। ਲੰਬੇ ਸਮੇਂ ਤੱਕ ਚੱਲੀ ਬਿਮਾਰੀ ਅਤੇ ਨਸ਼ੇ ਕਾਰਨ ਉਨ੍ਹਾਂ ਦੀ ਸਿਹਤ ’ਤੇ ਗੰਭੀਰ ਪ੍ਰਭਾਵ ਪਿਆ।ਪੰਜਾਬ ਸਰਕਾਰ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਗਿਆ ਹੈ ਕਿ ਪਿੰਡ ਤੂਤ ਵਿੱਚ ਗੁਰਜੀਤ ਸਿੰਘ ਦੀ ਯਾਦ ਵਿੱਚ ਬਣਾਇਆ ਜਾਣ ਵਾਲਾ ਖੇਡ ਸਟੇਡੀਅਮ ਆਉਣ ਵਾਲੀ ਪੀੜ੍ਹੀ ਲਈ ਵੀ ਪ੍ਰੇਰਣਾ ਦਾ ਕੇਂਦਰ ਬਣੇਗਾ। ਦਿਵੰਗਤ ਕਬੱਡੀ ਖਿਡਾਰੀ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਗਾਇਕ ਅਰਜਨ ਢਿੱਲੋਂ ਨੇ ਵੀ ਅੱਗੇ ਆਉਂਦਿਆਂ 5.5 ਲੱਖ ਰੁਪਏ ਦੀ ਸਹਾਇਤਾ ਕੀਤੀ ਹੈ। ਉਨ੍ਹਾਂ ਨੇ ਗੁਰਜੀਤ ਸਿੰਘ ਤੂਤ ਦੀ ਧੀ ਦੇ ਭਵਿੱਖ ਲਈ ਉਸ ਦੇ ਨਾਂ ’ਤੇ 5 ਲੱਖ ਰੁਪਏ ਦੀ ਐੱਫ.ਡੀ. ਕਰਵਾਈ, ਜਦਕਿ 50 ਹਜ਼ਾਰ ਰੁਪਏ ਨਕਦ ਪਰਿਵਾਰ ਨੂੰ ਤੁਰੰਤ ਸਹਾਇਤਾ ਵਜੋਂ ਦਿੱਤੇ। ਇਸ ਤੋਂ ਇਲਾਵਾ ਅਰਜਨ ਢਿੱਲੋਂ ਨੇ ਪਰਿਵਾਰ ਦੇ ਨਵੇਂ ਘਰ ਦੀ ਉਸਾਰੀ ਵਿੱਚ ਵੀ ਆਰਥਿਕ ਸਹਿਯੋਗ ਦਿੱਤਾ। ਉਨ੍ਹਾਂ ਨੇ ਗੁਰਜੀਤ ਸਿੰਘ ਦੀ ਮਾਤਾ ਅਤੇ ਪਤਨੀ ਨਾਲ ਮੁਲਾਕਾਤ ਕਰਕੇ ਭਰੋਸਾ ਦਿੱਤਾ ਕਿ ਉਹ ਅੱਗੇ ਵੀ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande