ਮੋਹਾਲੀ ਏਆਈ ਤੇ ਜੀਸੀਸੀ ਲਈ ਬਣੇਗਾ ਮੋਹਰੀ ਕੇਂਦਰ: ਭਗਵੰਤ ਸਿੰਘ ਮਾਨ
ਚੰਡੀਗੜ੍ਹ, 24 ਅਗਸਤ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਤੇਜ਼ੀ ਨਾਲ ਦੇਸ਼ ਦੇ ਪ੍ਰਮੁੱਖ ਆਈਟੀ ਹੱਬ ਵਜੋਂ ਉੱਭਰ ਰਿ
ਨੈਸਕੌਮ ਦੇ ਵਫਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਚੰਡੀਗੜ੍ਹ, 24 ਅਗਸਤ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਤੇਜ਼ੀ ਨਾਲ ਦੇਸ਼ ਦੇ ਪ੍ਰਮੁੱਖ ਆਈਟੀ ਹੱਬ ਵਜੋਂ ਉੱਭਰ ਰਿਹਾ ਹੈ ਅਤੇ ਮੁਹਾਲੀ ਨੂੰ ਏਆਈ, ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ (ਜੀਸੀਸੀ) ਲਈ ਮੋਹਰੀ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਹੁਨਰਮੰਦ ਨੌਜਵਾਨਾਂ ਦਾ ਮਜ਼ਬੂਤ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ’ ਅਤੇ ਨਵੀਂ ਜੀਸੀਸੀ ਨੀਤੀ-2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋਸਿਸਟਮ ਤਿਆਰ ਕਰ ਰਹੇ ਹਨ। ਸਰਕਾਰ ਦਾ ਮੁੱਖ ਟੀਚਾ ਸੂਬੇ ਵਿੱਚ ਨਵਾਂ ਨਿਵੇਸ਼ ਲਿਆਉਣ ਦੇ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ।ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਨੈਸਕੌਮ ਨੂੰ ਮੋਹਾਲੀ ਵਿੱਚ ਅਤਿ-ਆਧੁਨਿਕ ਸਟਾਰਟਅੱਪ ਇਨਕਿਊਬੇਟਰ ਸਥਾਪਤ ਕਰਨ ਲਈ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਹੋਰ ਮਜ਼ਬੂਤੀ ਮਿਲੇਗੀ।ਉਨ੍ਹਾਂ ਕਿਹਾ ਕਿ ਪੰਜਾਬ ਤਕਨਾਲੋਜੀ ਆਧਾਰਤ ਤਬਦੀਲੀ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਸਰਕਾਰ ਅਗਲੀ ਪੀੜ੍ਹੀ ਦੇ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਉੱਭਰ ਰਹੀਆਂ ਤਕਨੀਕਾਂ ਦਾ ਲਾਭ ਲੈਣਾ ਚਾਹੁੰਦੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਖੇਤੀਬਾੜੀ ਖੇਤਰ ਵਿੱਚ ਏਆਈ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਆਈਆਈਟੀ ਰੋਪੜ ਅਤੇ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਸਾਂਝੇ ਤੌਰ ’ਤੇ ਕੰਮ ਸ਼ੁਰੂ ਕੀਤਾ ਹੈ। ਇਸ ਤਹਿਤ ਸਮਾਰਟ ਫਾਰਮਿੰਗ ਮਾਡਲ ਅਤੇ ਭਵਿੱਖਬਾਣੀ ਵਿਸ਼ਲੇਸ਼ਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਜਿਸ ਨਾਲ ਕਿਸਾਨਾਂ ਦੀ ਪੈਦਾਵਾਰ ਵਧਾਉਣ ਅਤੇ ਖੇਤੀਬਾੜੀ ਨੂੰ ਹੋਰ ਟਿਕਾਊ ਬਣਾਉਣ ਵਿੱਚ ਮਦਦ ਮਿਲ ਸਕਦੀ ਹੈ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬਹੁ-ਕੌਮੀ ਕੰਪਨੀਆਂ ਪੰਜਾਬ, ਖਾਸ ਕਰਕੇ ਮੁਹਾਲੀ ਵਿੱਚ ਨਿਵੇਸ਼ ਲਈ ਦਿਲਚਸਪੀ ਦਿਖਾ ਰਹੀਆਂ ਹਨ। ਉਨ੍ਹਾਂ ਮੁਤਾਬਕ ਮੁਹਾਲੀ ਵਿੱਚ ਹਵਾਈ, ਰੇਲ ਅਤੇ ਸੜਕੀ ਸੰਪਰਕ, ਮੈਡੀਕਲ ਸਹੂਲਤਾਂ, ਮਿਆਰੀ ਵਿਦਿਅਕ ਸੰਸਥਾਵਾਂ ਅਤੇ ਜ਼ਮੀਨ ਦੀ ਉਪਲਬਧਤਾ ਵਰਗੀਆਂ ਸਹੂਲਤਾਂ ਮੌਜੂਦ ਹਨ।ਉਨ੍ਹਾਂ ਕਿਹਾ ਕਿ ਸਰਕਾਰ ਨਿਵੇਸ਼ ਈਕੋਸਿਸਟਮ ਨੂੰ ਮਜ਼ਬੂਤ ਕਰਨ, ਤਕਨਾਲੋਜੀ ਆਧਾਰਤ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਮੀਟਿੰਗ ਵਿੱਚ ਉਦਯੋਗ ਤੇ ਵਣਜ ਅਤੇ ਇਨਵੈਸਟਮੈਂਟ ਪ੍ਰੋਮੋਸ਼ਨ ਮੰਤਰੀ ਅਮਨ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande