ਲੋਪੋਕੇ ਇਲਾਕੇ ’ਚ 10 ਕਿਲੋ 80 ਗ੍ਰਾਮ ਹੈਰੋਇਨ ਬਰਾਮਦ, ਪਿਸਤੌਲ ਤੇ ਕਾਰਤੂਸ ਵੀ ਮਿਲੇ
ਅੰਮ੍ਰਿਤਸਰ, 25 ਅਗਸਤ (ਹਿੰ.ਸ.)| ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਦੇ ਇਲਾਕੇ ਵਿੱਚੋਂ 10 ਕਿਲੋ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੌਕੇ ਤੋਂ 30 ਬੋਰ ਦਾ ਪਿਸਤੌਲ, ਮੈਗਜ਼ੀਨ ਅਤੇ 3 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ
ਲੋਪੋਕੇ ਇਲਾਕੇ ’ਚ 10 ਕਿਲੋ 80 ਗ੍ਰਾਮ ਹੈਰੋਇਨ ਬਰਾਮਦ, ਪਿਸਤੌਲ ਤੇ ਕਾਰਤੂਸ ਵੀ ਮਿਲੇ


ਅੰਮ੍ਰਿਤਸਰ, 25 ਅਗਸਤ (ਹਿੰ.ਸ.)| ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਦੇ ਇਲਾਕੇ ਵਿੱਚੋਂ 10 ਕਿਲੋ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੌਕੇ ਤੋਂ 30 ਬੋਰ ਦਾ ਪਿਸਤੌਲ, ਮੈਗਜ਼ੀਨ ਅਤੇ 3 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਇਹ ਕਾਰਵਾਈ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਕੀਤੀ ਗਈ ਹੈ।ਮਾਮਲੇ ਵਿੱਚ ਪੁਲਿਸ ਨੇ ਸਾਜਨ ਅਰੋੜਾ ਵਾਸੀ ਭੀਲੋਵਾਲ, ਵਿਜੇਪਾਲ ਸਿੰਘ ਵਾਸੀ ਸਰਾਏ ਅਮਾਨਤ ਖਾਂ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਗੰਡੀਵਿੰਡ ਨੂੰ ਨਾਮਜ਼ਦ ਕੀਤਾ ਹੈ। ਕਾਰਵਾਈ ਦੌਰਾਨ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਨੂੰ ਸ਼ੱਕ ਹੈ ਕਿ ਸਰਹੱਦ ਪਾਰੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਭੇਜੀ ਜਾਂਦੀ ਹੈਰੋਇਨ ਦੀ ਖੇਪ ਨੂੰ ਮੁਲਜ਼ਮ ਅੱਗੇ ਸਪਲਾਈ ਕਰਦੇ ਸਨ। ਹੁਣ ਪੁਲਿਸ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਨਸ਼ੇ ਦੀ ਖੇਪ ਦੀ ਸਪਲਾਈ ਨਾਲ ਸਬੰਧਤ ਟਿਕਾਣਿਆਂ ਦੀ ਜਾਂਚ ਕਰ ਰਹੀ ਹੈ।ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਲੋਪੋਕੇ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਜਸ਼ਨਪ੍ਰੀਤ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ, ਇਸ ਦੀ ਸਪਲਾਈ ਚੇਨ ਅਤੇ ਸਰਹੱਦ ਪਾਰ ਸਬੰਧਾਂ ਬਾਰੇ ਅਹਿਮ ਜਾਣਕਾਰੀ ਮਿਲ ਸਕਦੀ ਹੈ।ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਤਸਕਰਾਂ ਖ਼ਿਲਾਫ਼ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਫਿਲਹਾਲ ਜਾਂਚ ਦਾ ਮੁੱਖ ਫੋਕਸ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande