ਭਾਜਪਾ ਕਸਮ ਖਾ ਕੇ ਕਹੇ ਕਿ ਅਕਾਲੀਆਂ ਨਾਲ ਗੱਠਜੋੜ ਨਹੀਂ ਕਰੇਗੀ: ਰਾਜਾ ਵੜਿੰਗ
ਕਿਹਾ, ‘ਖਰਗੋਸ਼ ਨਾਲ ਦੌੜਨ ਤੇ ਸ਼ਿਕਾਰੀ ਕੁੱਤਿਆਂ ਨਾਲ ਸ਼ਿਕਾਰ ਕਰਨ’ ਵਾਲੀ ਨੀਤੀ ’ਤੇ ਚੱਲ ਰਹੀ ਭਾਜਪਾਚੰਡੀਗੜ੍ਹ, 25 ਅਗਸਤ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਸਮ ਖਾ ਕੇ ਕਹਿਣ ਕਿ ਆਉਣ ਵਾਲੀਆਂ ਵਿਧਾ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ


ਕਿਹਾ, ‘ਖਰਗੋਸ਼ ਨਾਲ ਦੌੜਨ ਤੇ ਸ਼ਿਕਾਰੀ ਕੁੱਤਿਆਂ ਨਾਲ ਸ਼ਿਕਾਰ ਕਰਨ’ ਵਾਲੀ ਨੀਤੀ ’ਤੇ ਚੱਲ ਰਹੀ ਭਾਜਪਾਚੰਡੀਗੜ੍ਹ, 25 ਅਗਸਤ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਸਮ ਖਾ ਕੇ ਕਹਿਣ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗੱਠਜੋੜ ਨਹੀਂ ਕਰੇਗੀ। ਭਾਜਪਾ ਦੇ ਜਨਰਲ ਸਕੱਤਰ-ਸੰਗਠਨ ਬੀ.ਐੱਲ. ਸੰਤੋਸ਼ ਵੱਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਭਾਜਪਾ ‘ਖਰਗੋਸ਼ ਨਾਲ ਦੌੜਨ ਤੇ ਸ਼ਿਕਾਰੀ ਕੁੱਤਿਆਂ ਨਾਲ ਸ਼ਿਕਾਰ ਕਰਨ’ ਵਾਲੀ ਨੀਤੀ ’ਤੇ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਵਿਚਕਾਰ ਗੱਲਬਾਤ ਚੱਲ ਰਹੀ ਹੈ, ਜਦਕਿ ਦੂਜੇ ਪਾਸੇ ਭਾਜਪਾ ਵੱਲੋਂ ਇਕੱਲਿਆਂ ਚੋਣ ਲੜਨ ਦੇ ਦਾਅਵੇ ਕੀਤੇ ਜਾ ਰਹੇ ਹਨ।ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਭਾਜਪਾ ਨੂੰ ਡਰ ਹੈ ਕਿ ਜੇਕਰ ਉਹ ਅਕਾਲੀ ਦਲ ਨਾਲ ਗੱਠਜੋੜ ਦੀ ਗੱਲ ਸਵੀਕਾਰ ਕਰ ਲੈਂਦੀ ਹੈ ਤਾਂ ਉਸ ਦੇ ਕਈ ਆਗੂ ਅਤੇ ਵਰਕਰ ਪਾਰਟੀ ਛੱਡ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਫਿਲਹਾਲ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਇਕੱਠਾ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ।ਵੜਿੰਗ ਨੇ ਬੀ.ਐੱਲ. ਸੰਤੋਸ਼ ਤੋਂ ਸਵਾਲ ਕੀਤਾ ਕਿ ਜੇਕਰ ਭਾਜਪਾ ਸੱਚਮੁੱਚ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਇਕੱਲਿਆਂ ਚੋਣ ਲੜਨਾ ਚਾਹੁੰਦੀ ਹੈ ਤਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਿਉਂ ਕੀਤੀ? ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਕਈ ਦੌਰ ਦੀਆਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਪੀਸੀਸੀ ਪ੍ਰਧਾਨ ਨੇ ਭਾਜਪਾ ਨੂੰ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 117 ਉਮੀਦਵਾਰਾਂ ਦੇ ਨਾਮ ਦੱਸਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਸਾਰੀਆਂ ਸੀਟਾਂ ’ਤੇ ਚੋਣ ਲੜਨ ਦੀ ਗੱਲ ਤਾਂ ਦੂਰ ਹੈ, ਪੰਜਾਬ ਦੇ ਕਈ ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ ਨੂੰ ਇੱਕ ਵੀ ਮਜ਼ਬੂਤ ਉਮੀਦਵਾਰ ਨਹੀਂ ਮਿਲੇਗਾ। ਉਨ੍ਹਾਂ ਭਾਜਪਾ ਆਗੂਆਂ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਪਾਰਟੀ ਵਾਕਈ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਲਈ ਤਿਆਰ ਹੈ ਤਾਂ ਇਸ ਸਬੰਧੀ ਸਪੱਸ਼ਟ ਤੌਰ ’ਤੇ ਆਪਣਾ ਪੱਖ ਸਾਹਮਣੇ ਰੱਖੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande