ਪੰਜਾਬ ਭਰ ਵਿੱਚ 26 ਤੇ 29 ਅਗਸਤ ਨੂੰ ਹੋਣਗੇ ਜ਼ਿਲ੍ਹਾ ਪੱਧਰੀ ਐਮ.ਟੀ.ਬੀ. ਸਾਈਕਲਿੰਗ ਮੁਕਾਬਲੇ
ਅੰਮ੍ਰਿਤਸਰ, 25 ਅਗਸਤ (ਹਿੰ.ਸ.)| ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਸੀਨੀਅਰ, ਜੂਨੀਅਰ, ਸਬ-ਜੂਨੀਅਰ ਅਤੇ ਯੂਥ ਵਰਗ ਦੇ ਲੜਕੇ ਤੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਮਾਊਂਟੇਨ ਟੈਰਿਨ ਬਾਈਕ ਸਾਈਕਲਿੰਗ ਮੁਕਾਬਲੇ 26 ਅਤੇ 29 ਅਗਸਤ ਨੂੰ ਸੂਬੇ ਦੇ ਛੇ ਨਿਰਧਾਰਤ ਸਥਾਨਾਂ ’ਤੇ ਕਰਵਾਏ ਜਾਣਗੇ। ਇਨ੍ਹਾ
ਪੰਜਾਬ ਭਰ ਵਿੱਚ 26 ਤੇ 29 ਅਗਸਤ ਨੂੰ ਹੋਣਗੇ ਜ਼ਿਲ੍ਹਾ ਪੱਧਰੀ ਐਮ.ਟੀ.ਬੀ. ਸਾਈਕਲਿੰਗ ਮੁਕਾਬਲੇ


ਅੰਮ੍ਰਿਤਸਰ, 25 ਅਗਸਤ (ਹਿੰ.ਸ.)| ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਸੀਨੀਅਰ, ਜੂਨੀਅਰ, ਸਬ-ਜੂਨੀਅਰ ਅਤੇ ਯੂਥ ਵਰਗ ਦੇ ਲੜਕੇ ਤੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਮਾਊਂਟੇਨ ਟੈਰਿਨ ਬਾਈਕ ਸਾਈਕਲਿੰਗ ਮੁਕਾਬਲੇ 26 ਅਤੇ 29 ਅਗਸਤ ਨੂੰ ਸੂਬੇ ਦੇ ਛੇ ਨਿਰਧਾਰਤ ਸਥਾਨਾਂ ’ਤੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ ਸਾਈਕਲਿਸਟ ਹਿੱਸਾ ਲੈਣਗੇ।

ਇਸ ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਤੋਂ ਮਾਨਤਾ ਪ੍ਰਾਪਤ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਦੀ ਆਨਲਾਈਨ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਨੇ ਕੀਤੀ। ਮੀਟਿੰਗ ਦੌਰਾਨ ਮੁਕਾਬਲਿਆਂ ਦੇ ਪ੍ਰਬੰਧਾਂ ਅਤੇ ਸਾਈਕਲਿਸਟਾਂ ਦੀ ਭਾਗੀਦਾਰੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਜਨਰਲ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ 29 ਅਗਸਤ ਨੂੰ ਪਟਿਆਲਾ ਵਿੱਚ ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਨੇੜੇ ਜਾਗੋ ਅਕਾਲ ਅਕੈਡਮੀ ਰੋਡ ਵਿਖੇ ਪਟਿਆਲਾ, ਰੂਪਨਗਰ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ ਦੇ ਸਾਈਕਲਿਸਟਾਂ ਦੇ ਮੁਕਾਬਲੇ ਹੋਣਗੇ।

ਇਸੇ ਦਿਨ ਸੰਗਰੂਰ ਦੇ ਦਿੜ੍ਹਬਾ ਸਥਿਤ ਖੇਡ ਸਟੇਡੀਅਮ ਨੇੜੇ ਐੱਸ.ਡੀ.ਐੱਮ. ਦਫ਼ਤਰ, ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ ਵੀ ਮੁਕਾਬਲੇ ਕਰਵਾਏ ਜਾਣਗੇ। ਦਿੜ੍ਹਬਾ ਵਿੱਚ ਸੰਗਰੂਰ, ਮਾਨਸਾ, ਬਠਿੰਡਾ ਤੇ ਬਰਨਾਲਾ, ਲੁਧਿਆਣਾ ਵਿੱਚ ਲੁਧਿਆਣਾ, ਮੋਗਾ, ਫਿਰੋਜ਼ਪੁਰ ਤੇ ਮਲੇਰਕੋਟਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਤੇ ਫਾਜ਼ਿਲਕਾ ਦੇ ਸਾਈਕਲਿਸਟ ਹਿੱਸਾ ਲੈਣਗੇ।

26 ਅਗਸਤ ਨੂੰ ਹੁਸ਼ਿਆਰਪੁਰ ਵਿਖੇ ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪਿੰਡ ਬਸੀ ਦੌਲਤਖਾਨ ਵਿੱਚ ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਦੇ ਸਾਈਕਲਿਸਟਾਂ ਦੇ ਮੁਕਾਬਲੇ ਹੋਣਗੇ। ਜਦਕਿ 29 ਅਗਸਤ ਨੂੰ ਅੰਮ੍ਰਿਤਸਰ ਦੇ ਖ਼ਾਸਾ ਵਿਖੇ ਡੀ-ਮਾਰਟ ਨੇੜੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਸਾਈਕਲਿਸਟ ਮੁਕਾਬਲੇ ਵਿੱਚ ਭਾਗ ਲੈਣਗੇ।

ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਸਾਈਕਲਿਸਟਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਹੋਵੇਗੀ। ਰਜਿਸਟ੍ਰੇਸ਼ਨ ਮੌਕੇ ’ਤੇ ਕੀਤੀ ਜਾਵੇਗੀ ਅਤੇ ਸਾਈਕਲਿਸਟ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਅਧਿਕਾਰਤ ਫੇਸਬੁੱਕ ਪੇਜ ਤੋਂ ਫਾਰਮ ਡਾਊਨਲੋਡ ਕਰਕੇ ਲੋੜੀਂਦੀ ਜਾਣਕਾਰੀ ਭਰ ਸਕਦੇ ਹਨ। ਸਿਰਫ਼ ਵਿਧੀਵਤ ਰਜਿਸਟਰਡ ਸਾਈਕਲਿਸਟਾਂ ਨੂੰ ਹੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਹੋਵੇਗੀ।

ਮੁਕਾਬਲਿਆਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਸਥਾਨਾਂ ’ਤੇ ਤਜਰਬੇਕਾਰ ਤਕਨੀਕੀ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਐਸੋਸੀਏਸ਼ਨ ਵੱਲੋਂ ਵੱਧ ਤੋਂ ਵੱਧ ਸਾਈਕਲਿਸਟਾਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ।

ਇਨ੍ਹਾਂ ਮੁਕਾਬਲਿਆਂ ਰਾਹੀਂ ਸਾਈਕਲਿਸਟਾਂ ਨੂੰ ਆਪਣੀ ਪ੍ਰਤਿਭਾ, ਸਹਿਣਸ਼ਕਤੀ ਅਤੇ ਮੁਕਾਬਲੇ ਦੀ ਸਮਰੱਥਾ ਦਿਖਾਉਣ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਪੰਜਾਬ ਵਿੱਚੋਂ ਉੱਭਰ ਰਹੀ ਸਾਈਕਲਿੰਗ ਪ੍ਰਤਿਭਾ ਦੀ ਪਛਾਣ ਕਰਨ ਅਤੇ ਉਸ ਨੂੰ ਅੱਗੇ ਵਧਾਉਣ ਵਿੱਚ ਵੀ ਇਹ ਮੁਕਾਬਲੇ ਅਹਿਮ ਭੂਮਿਕਾ ਨਿਭਾਉਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande