ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਤੇ ਨਰਸਾਂ ਅਣਮਿਥੇ ਸਮੇਂ ਦੀ ਹੜਤਾਲ ’ਤੇ
ਚੰਡੀਗੜ੍ਹ, 25 ਅਗਸਤ (ਹਿੰ.ਸ.)| ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰ, ਫਾਰਮਾਸਿਸਟ ਅਤੇ ਨਰਸਾਂ ਅੱਜ 25 ਅਗਸਤ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ ਚਲੇ ਗਏ ਹਨ। ਇਹ ਜਾਣਕਾਰੀ ਆਮ ਆਦਮੀ ਕਲੀਨਿਕ ਐਸੋਸੀਏਸ਼ਨ ਦੀ ਸੂਬਾਈ ਆਗੂ ਗੁਰਪ੍ਰੀਤ ਕੌਰ ਨੇ ਦਿੱਤੀ। ਗੁਰਪ੍ਰੀਤ ਕੌਰ ਨੇ ਦੱਸਿਆ ਕਿ ਆਪਣ
ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਤੇ ਨਰਸਾਂ ਅਣਮਿਥੇ ਸਮੇਂ ਦੀ ਹੜਤਾਲ ’ਤੇ


ਚੰਡੀਗੜ੍ਹ, 25 ਅਗਸਤ (ਹਿੰ.ਸ.)| ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰ, ਫਾਰਮਾਸਿਸਟ ਅਤੇ ਨਰਸਾਂ ਅੱਜ 25 ਅਗਸਤ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ ਚਲੇ ਗਏ ਹਨ। ਇਹ ਜਾਣਕਾਰੀ ਆਮ ਆਦਮੀ ਕਲੀਨਿਕ ਐਸੋਸੀਏਸ਼ਨ ਦੀ ਸੂਬਾਈ ਆਗੂ ਗੁਰਪ੍ਰੀਤ ਕੌਰ ਨੇ ਦਿੱਤੀ। ਗੁਰਪ੍ਰੀਤ ਕੌਰ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੁਲਾਜ਼ਮਾਂ ਵੱਲੋਂ ਇਸ ਤੋਂ ਪਹਿਲਾਂ ਇੱਕ ਦਿਨ ਦੀ ਹੜਤਾਲ ਕੀਤੀ ਗਈ ਸੀ। ਉਸ ਸਮੇਂ ਸਿਹਤ ਵਿਭਾਗ ਵੱਲੋਂ ਮੰਗਾਂ ’ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਗਈ ਸੀ।ਐਸੋਸੀਏਸ਼ਨ ਵੱਲੋਂ ਉਸ ਸਮੇਂ ਸਪੱਸ਼ਟ ਕੀਤਾ ਗਿਆ ਸੀ ਕਿ ਜੇਕਰ 24 ਅਗਸਤ ਤੱਕ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਾ ਹੋਈ ਤਾਂ 25 ਅਗਸਤ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ। ਹੁਣ ਭਰੋਸੇ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਦਾ ਦੋਸ਼ ਲਗਾਉਂਦਿਆਂ ਆਮ ਆਦਮੀ ਕਲੀਨਿਕਾਂ ਦੇ ਸਟਾਫ਼ ਨੇ ਮੁਕੰਮਲ ਕੰਮਕਾਜ ਦਾ ਬਾਈਕਾਟ ਕਰ ਦਿੱਤਾ ਹੈ। ਐਸੋਸੀਏਸ਼ਨ ਦੀ ਮੁੱਖ ਮੰਗ ਸਿਹਤ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨਾ ਹੈ। ਗੁਰਪ੍ਰੀਤ ਕੌਰ ਮੁਤਾਬਕ ਉਨ੍ਹਾਂ ਦੀ ਭਰਤੀ ਰੈਗੂਲਰ ਮੁਲਾਜ਼ਮਾਂ ਵਾਂਗ ਸਾਰੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਹੋਈ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰੈਗੂਲਰ ਸੇਵਾਵਾਂ ਦਾ ਲਾਭ ਨਹੀਂ ਮਿਲ ਰਿਹਾ।ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਸਬੰਧੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ। ਐਸੋਸੀਏਸ਼ਨ ਦਾ ਦੋਸ਼ ਹੈ ਕਿ ਵਾਰ-ਵਾਰ ਮੰਗਾਂ ਉਠਾਉਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ। ਗੁਰਪ੍ਰੀਤ ਕੌਰ ਨੇ ਕਿਹਾ ਕਿ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਮੰਗਾਂ ’ਤੇ ਠੋਸ ਫੈਸਲਾ ਨਹੀਂ ਲਿਆ ਜਾਂਦਾ, ਹੜਤਾਲ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande