ਫਾਜ਼ਿਲਕਾ ਦੇ ਵਿਧਾਇਕ ਨੇ ਨਵ-ਨਿਯੁਕਤ ਮਾਰਕੀਟ ਕਮੇਟੀ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨਾਂ ਨੂੰ ਦਿੱਤੀ ਵਧਾਈ
ਫਾਜ਼ਿਲਕਾ, 25 ਅਗਸਤ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅਮਿਤ ਰਿਣਵਾ ਨੂੰ ਮਾਰਕੀਟ ਕਮੇਟੀ ਫਾਜ਼ਿਲਕਾ ਦਾ ਚੇਅਰਮੈਨ ਅਤੇ ਅਤੁੱਲ ਨਾਗਪਾਲ ਨੂੰ ਇੰਪਰੂਵਮੈਂਟ ਟਰੱਸਟ ਫਾਜ਼ਿਲਕਾ ਦਾ ਚੇਅਰਮੈਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ। ਵਿਧਾਇਕ ਸਵਨਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ
ਨਵ-ਨਿਯੁਕਤ ਮਾਰਕੀਟ ਕਮੇਟੀ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ।


ਫਾਜ਼ਿਲਕਾ, 25 ਅਗਸਤ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅਮਿਤ ਰਿਣਵਾ ਨੂੰ ਮਾਰਕੀਟ ਕਮੇਟੀ ਫਾਜ਼ਿਲਕਾ ਦਾ ਚੇਅਰਮੈਨ ਅਤੇ ਅਤੁੱਲ ਨਾਗਪਾਲ ਨੂੰ ਇੰਪਰੂਵਮੈਂਟ ਟਰੱਸਟ ਫਾਜ਼ਿਲਕਾ ਦਾ ਚੇਅਰਮੈਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ।

ਵਿਧਾਇਕ ਸਵਨਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਦੋਵਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੂੰ ਨਵ-ਨਿਯੁਕਤ ਚੇਅਰਮੈਨਾਂ ਤੋਂ ਜੋ ਉਮੀਦਾਂ ਹਨ, ਉਨ੍ਹਾਂ ’ਤੇ ਖਰਾ ਉਤਰਦਿਆਂ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰਨ।

ਉਨ੍ਹਾਂ ਕਿਹਾ ਕਿ ਦੋਵੇਂ ਚੇਅਰਮੈਨ ਫਾਜ਼ਿਲਕਾ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਅਤੇ ਇਲਾਕੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਪੂਰੀ ਮਿਹਨਤ ਕਰਨ। ਵਿਧਾਇਕ ਨੇ ਕਿਹਾ ਕਿ ਪਾਰਟੀ ਅਤੇ ਲੋਕਾਂ ਦੇ ਹੱਕਾਂ ਲਈ ਡਟ ਕੇ ਕੰਮ ਕਰਨਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੋਵੇਗੀ।

ਸਵਨਾ ਨੇ ਕਿਹਾ ਕਿ ਜਿਹੜੇ ਵੀ ਲੋਕ ਆਪਣੇ ਕੰਮਾਂ ਸਬੰਧੀ ਉਨ੍ਹਾਂ ਕੋਲ ਆਉਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਉਨ੍ਹਾਂ ਦੇ ਕੰਮ ਕਰਵਾਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਆਪਣੀਆਂ ਸੇਵਾਵਾਂ ਰਾਹੀਂ ਫਾਜ਼ਿਲਕਾ ਵਾਸੀਆਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande