70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕੀਆਂ ਦੇ ਕਰਾਟੇ ਮੁਕਾਬਲੇ ਕਰਵਾਏ
ਪਟਿਆਲਾ, 25 ਅਗਸਤ (ਹਿੰ.ਸ.)| 70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ਤਹਿਤ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਲੜਕੀਆਂ ਦੇ ਕਰਾਟੇ ਮੁਕਾਬਲੇ ਹਿੰਦੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਕਰਵਾਏ ਗਏ। ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ
ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕੀਆਂ ਦੇ ਕਰਾਟੇ ਮੁਕਾਬਲੇ ਦੀ ਸ਼ੁਰੂਆਤ ਕਰਦੇ ਹੋਏ।


ਪਟਿਆਲਾ, 25 ਅਗਸਤ (ਹਿੰ.ਸ.)| 70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ਤਹਿਤ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਲੜਕੀਆਂ ਦੇ ਕਰਾਟੇ ਮੁਕਾਬਲੇ ਹਿੰਦੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਕਰਵਾਏ ਗਏ। ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ।

ਇਹ ਮੁਕਾਬਲੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਕਰਵਾਏ ਗਏ।

44 ਕਿਲੋ ਭਾਰ ਵਰਗ ਦੇ ਕਰਾਟੇ ਮੁਕਾਬਲੇ ਵਿੱਚ ਪਟਿਆਲਾ-1 ਦੀ ਏਜ਼ਲ ਅਸੀਸਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਸਮਾਣਾ ਦੀ ਆਰਾਧਨਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਪਟਿਆਲਾ-3 ਦੀ ਨਮਨਜੋਤ ਕੌਰ ਅਤੇ ਨਾਭਾ ਦੀ ਬਬਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਲੈਕਚਰਾਰ ਪ੍ਰਵੀਨ ਕੁਮਾਰ, ਲੈਕਚਰਾਰ ਰਾਜੇਸ਼ ਕੁਮਾਰ (ਕਨਵੀਨਰ), ਰਵਿੰਦਰ ਸਿੰਘ, ਸੁਖਜੀਤ ਸਿੰਘ, ਹਤੇਂਦਰ ਸਿੰਘ, ਬਜਰੰਗ, ਜੈਤ ਸ਼ਾਹੂ, ਦੀਪ ਸਿੰਘ ਗਰੇਵਾਲ, ਡਾ. ਆਸਾ ਸਿੰਘ, ਰਾਕੇਸ਼ ਕੁਮਾਰ ਅਰੋੜਾ, ਰੁਪਿੰਦਰ ਕੌਰ, ਸੁਨੀਤਾ ਰਾਣੀ, ਮੁਹੰਮਦ ਸਾਜਿਦ ਹਨੀਫ, ਪ੍ਰਭਜੋਤ ਕੌਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਅਧਿਆਪਕ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande