ਵਿਧਾਇਕ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਦੇ 8 ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦਾ ਉਦਘਾਟਨ
3100 ਤੋਂ ਵੱਧ ਖੇਡ ਮੈਦਾਨ ਵਿਕਸਤ ਕਰਨ ਦਾ ਟੀਚਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਰਕਾਰ ਦੀ ਪ੍ਰਮੁੱਖ ਤਰਜੀਹ : ਧਾਲੀਵਾਲਅੰਮ੍ਰਿਤਸਰ, 25 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ
ਖੇਡ ਸਟੇਡੀਅਮ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ।


3100 ਤੋਂ ਵੱਧ ਖੇਡ ਮੈਦਾਨ ਵਿਕਸਤ ਕਰਨ ਦਾ ਟੀਚਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਰਕਾਰ ਦੀ ਪ੍ਰਮੁੱਖ ਤਰਜੀਹ : ਧਾਲੀਵਾਲਅੰਮ੍ਰਿਤਸਰ, 25 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਅਜਨਾਲਾ ਦੇ 8 ਪਿੰਡਾਂ ਵਿੱਚ ਨਵੇਂ ਤਿਆਰ ਕੀਤੇ ਖੇਡ ਸਟੇਡੀਅਮਾਂ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਗੁੱਜਰਪੁਰਾ ਅਤੇ ਬਲੜਵਾਲ ਪਿੰਡਾਂ ਵਿੱਚ ਹੈਲਥ ਐਂਡ ਵੈਲਨੈਸ ਕੇਂਦਰਾਂ ਦੀ ਉਸਾਰੀ ਲਈ ਨੀਂਹ ਪੱਥਰ ਵੀ ਰੱਖੇ ਗਏ।ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਜਨਾਲਾ ਹਲਕੇ ਲਈ ਕੁੱਲ 36 ਖੇਡ ਸਟੇਡੀਅਮ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਕਰੀਬ 30 ਸਟੇਡੀਅਮ ਮੁਕੰਮਲ ਹੋ ਚੁੱਕੇ ਹਨ। ਬਾਕੀ ਸਟੇਡੀਅਮਾਂ ਦਾ ਕੰਮ ਵੀ ਪੜਾਅਵਾਰ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੇ ਇਲਾਕੇ ਵਿੱਚ ਹੀ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ।ਉਨ੍ਹਾਂ ਦੱਸਿਆ ਕਿ ਸੈਂਸਰ ਕਲਾਂ ਵਿੱਚ 38.41 ਲੱਖ, ਝੰਡੇਰ ਵਿੱਚ 35.12 ਲੱਖ, ਖਤਰਾਏ ਕਲਾਂ ਵਿੱਚ 25.58 ਲੱਖ, ਕਾਮਲਪੁਰਾ ਵਿੱਚ 34.87 ਲੱਖ, ਚਮਿਆਰੀ ਵਿੱਚ 43.43 ਲੱਖ, ਧਾਰੀਵਾਲ ਕਲੇਰ ਵਿੱਚ 40.14 ਲੱਖ, ਗੁੱਜਰਪੁਰਾ ਵਿੱਚ 33.83 ਲੱਖ ਅਤੇ ਤਲਵੰਡੀ ਨਾਹਰ ਵਿੱਚ 41.44 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਤਿਆਰ ਕੀਤੇ ਗਏ ਹਨ।ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ 3100 ਤੋਂ ਵੱਧ ਖੇਡ ਮੈਦਾਨ ਵਿਕਸਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪਹਿਲੇ ਪੜਾਅ ਵਿੱਚ 255 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ, ਜਦਕਿ ਹੁਣ 500 ਹੋਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ 32 ਖੇਡ ਮੈਦਾਨ ਵੀ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਚੇਨ-ਲਿੰਕ ਫੈਂਸਿੰਗ, ਹਾਈ-ਮਾਸਟ ਲਾਈਟਾਂ, ਬੋਰਵੈੱਲ ਅਤੇ ਸਿੰਚਾਈ ਪ੍ਰਬੰਧ, ਵਾਲੀਬਾਲ ਕੋਰਟ, ਫਲੱਡ ਲਾਈਟਾਂ, ਬੈਠਣ ਲਈ ਬੈਂਚ, ਪਖਾਨੇ ਅਤੇ ਹੋਰ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਮੈਦਾਨਾਂ ਦੇ ਆਲੇ-ਦੁਆਲੇ ਹਰਿਆਲੀ ਲਈ ਰੁੱਖ ਲਗਾਏ ਜਾ ਰਹੇ ਹਨ ਅਤੇ ਵੱਖ-ਵੱਖ ਖੇਡਾਂ ਲਈ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਨਸ਼ਿਆਂ ਵਿਰੁੱਧ ਮੁਹਿੰਮ ਦਾ ਵੀ ਅਹਿਮ ਹਿੱਸਾ ਹੈ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਸਿਹਤਮੰਦ ਜੀਵਨ-ਸ਼ੈਲੀ ਅਤੇ ਸਕਾਰਾਤਮਕ ਸੋਚ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਮੈਦਾਨਾਂ ਦੇ ਨਿਰਮਾਣ ਅਤੇ ਵਿਕਾਸ ਲਈ ਲਗਭਗ 1500 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਧਾਲੀਵਾਲ ਨੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਮੈਦਾਨ ਬਣਾਉਣਾ ਨਹੀਂ, ਸਗੋਂ ਅਜਿਹਾ ਖੇਡ ਮਾਹੌਲ ਤਿਆਰ ਕਰਨਾ ਹੈ ਜਿੱਥੇ ਪਿੰਡਾਂ ਦੇ ਬੱਚੇ ਅਤੇ ਨੌਜਵਾਨ ਆਪਣੀ ਪ੍ਰਤਿਭਾ ਨਿਖਾਰ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande