ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਗਲੀਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਬਟਾਲਾ, 25 ਅਗਸਤ (ਹਿੰ.ਸ.)| ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਸੋਮਵਾਰ ਦੇਰ ਰਾਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਗਲੀਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਚੇਅਰਮੈਨ ਜਗਜੀਤ ਸਿੰਘ ਅਤੇ ਸੀਨੀਅਰ ਆਗੂ ਪ੍ਰਦੀਪ ਕੁਮਾਰ ਸਮੇਤ ਹੋਰ ਆਗ
ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਜਾਇਜਾ ਲੈਂਦੇ ਹੋਏ।


ਬਟਾਲਾ, 25 ਅਗਸਤ (ਹਿੰ.ਸ.)| ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਸੋਮਵਾਰ ਦੇਰ ਰਾਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਗਲੀਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਚੇਅਰਮੈਨ ਜਗਜੀਤ ਸਿੰਘ ਅਤੇ ਸੀਨੀਅਰ ਆਗੂ ਪ੍ਰਦੀਪ ਕੁਮਾਰ ਸਮੇਤ ਹੋਰ ਆਗੂ ਤੇ ਅਧਿਕਾਰੀ ਮੌਜੂਦ ਸਨ।ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਿਆਹ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਵੱਲੋਂ ਆਪਣੀ ਟੀਮ ਸਮੇਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਗਲੀਆਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਦਾ ਉਦੇਸ਼ ਵਿਆਹ ਪੁਰਬ ਸਮਾਗਮਾਂ ਤੋਂ ਪਹਿਲਾਂ ਸਾਰੇ ਲੋੜੀਂਦੇ ਕੰਮ ਮੁਕੰਮਲ ਕਰਵਾਉਣਾ ਹੈ।ਮੇਅਰ ਨੇ ਕਿਹਾ ਕਿ ਵਿਆਹ ਪੁਰਬ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਬਟਾਲਾ ਪਹੁੰਚਦੀ ਹੈ। ਇਸ ਲਈ ਨਗਰ ਨਿਗਮ ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਕਾਸ ਅਤੇ ਹੋਰ ਲੋੜੀਂਦੇ ਕੰਮ ਸੁਚਾਰੂ ਢੰਗ ਨਾਲ ਕਰਵਾਏ ਜਾਣਗੇ, ਤਾਂ ਜੋ ਬਾਹਰੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande