ਐੱਸ.ਆਈ.ਆਰ.-2026 ਤਹਿਤ ਅਨਮੈਪਡ ਵੋਟਰਾਂ ਸਬੰਧੀ ਨੋਟਿਸ ਤੇ ਸੁਣਵਾਈ ਦੀ ਪ੍ਰਕਿਰਿਆ ਜਾਰੀ
ਬਟਾਲਾ, 25 ਅਗਸਤ (ਹਿੰ.ਸ.)| ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਸੂਚੀਆਂ ਦੀ ਸੁਚੱਜੀ, ਪਾਰਦਰਸ਼ੀ ਅਤੇ ਸਹੀ ਤਰੀਕੇ ਨਾਲ ਤਸਦੀਕ ਕਰਨ ਲਈ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐੱਸ.ਆਈ.ਆਰ.)-2026 ਤਹਿਤ 007-ਬਟਾਲਾ ਵਿਧਾਨ ਸਭਾ ਹਲਕੇ ਵਿੱਚ ਅਨਮੈਪਡ ਵੋਟਰਾਂ ਸਬੰਧੀ ਨੋਟਿਸ ਪੜਾਅ ਅਤੇ ਸੁਣਵਾਈ ਦੀ ਪ੍ਰਕਿ
ਐੱਸ.ਆਈ.ਆਰ.-2026 ਤਹਿਤ ਅਨਮੈਪਡ ਵੋਟਰਾਂ ਸਬੰਧੀ ਨੋਟਿਸ ਤੇ ਸੁਣਵਾਈ ਦੀ ਪ੍ਰਕਿਰਿਆ ਜਾਰੀ


ਬਟਾਲਾ, 25 ਅਗਸਤ (ਹਿੰ.ਸ.)| ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਸੂਚੀਆਂ ਦੀ ਸੁਚੱਜੀ, ਪਾਰਦਰਸ਼ੀ ਅਤੇ ਸਹੀ ਤਰੀਕੇ ਨਾਲ ਤਸਦੀਕ ਕਰਨ ਲਈ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐੱਸ.ਆਈ.ਆਰ.)-2026 ਤਹਿਤ 007-ਬਟਾਲਾ ਵਿਧਾਨ ਸਭਾ ਹਲਕੇ ਵਿੱਚ ਅਨਮੈਪਡ ਵੋਟਰਾਂ ਸਬੰਧੀ ਨੋਟਿਸ ਪੜਾਅ ਅਤੇ ਸੁਣਵਾਈ ਦੀ ਪ੍ਰਕਿਰਿਆ ਜਾਰੀ ਹੈ।ਕਮਿਸ਼ਨਰ ਨਗਰ ਨਿਗਮ ਬਟਾਲਾ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.) 007-ਬਟਾਲਾ ਵਿਧਾਨ ਸਭਾ ਹਲਕਾ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਨਮੈਪਡ ਵੋਟਰਾਂ ਨੂੰ ਜਾਰੀ ਕੀਤੇ ਗਏ ਨੋਟਿਸਾਂ ਸਬੰਧੀ ਸੁਣਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸੁਣਵਾਈ ਦੌਰਾਨ ਸਬੰਧਤ ਵੋਟਰਾਂ ਵੱਲੋਂ ਪੇਸ਼ ਕੀਤੇ ਜਾ ਰਹੇ ਦਸਤਾਵੇਜ਼ਾਂ ਅਤੇ ਜਾਣਕਾਰੀ ਦੀ ਨਿਰਧਾਰਤ ਪ੍ਰਕਿਰਿਆ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵੋਟਰ ਨੂੰ ਆਪਣਾ ਪੱਖ ਰੱਖਣ ਦਾ ਉਚਿਤ ਮੌਕਾ ਦਿੱਤਾ ਜਾਵੇ ਅਤੇ ਪੇਸ਼ ਕੀਤੇ ਦਸਤਾਵੇਜ਼ਾਂ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇ।ਢਿੱਲੋਂ ਨੇ ਦੱਸਿਆ ਕਿ ਐੱਸ.ਆਈ.ਆਰ.-2026 ਤਹਿਤ ਡਰਾਫਟ ਇਲੈਕਟੋਰਲ ਰੋਲ ਦੀ ਪ੍ਰਕਾਸ਼ਨਾ 13 ਅਗਸਤ 2026 ਨੂੰ ਕੀਤੀ ਜਾ ਚੁੱਕੀ ਹੈ। ਇਸ ਤੋਂ ਬਾਅਦ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ 2026 ਤੱਕ ਨਿਰਧਾਰਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਨੋਟਿਸ ਫੇਜ਼ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 13 ਅਗਸਤ ਤੋਂ 8 ਅਕਤੂਬਰ 2026 ਤੱਕ ਚੱਲੇਗੀ। ਇਸ ਉਪਰੰਤ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਣੀ ਹੈ। ਇਸ ਮੌਕੇ ਨੋਡਲ ਅਫ਼ਸਰ ਜਸਬੀਰ ਸਿੰਘ ਅਤੇ ਚੋਣ ਟੀਮ ਦੇ ਮੈਂਬਰ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande