ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ ਤਹਿਤ ਕੋਲਡ ਚੇਨ ਸਹੂਲਤਾਂ ਸਥਾਪਤ ਕਰਨ ਲਈ 31 ਅਗਸਤ ਤੱਕ ਆਨਲਾਈਨ ਅਰਜੀਆਂ ਦੀ ਮੰਗ
ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਸੰਭਾਵੀ ਯੋਗ ਬਿਨੈਕਾਰਾਂ ਨੂੰ ਅਪਲਾਈ ਕਰਨ ਦੀ ਅਪੀਲ ਮੋਗਾ, 25 ਅਗਸਤ (ਹਿੰ.ਸ.)| ਪੰਜਾਬ ਰਾਜ ਵਿੱਚ ਖੇਤੀਬਾੜੀ ਅਤੇ ਬਾਗਬਾਨੀ ਉਤਪਾਦਾਂ ਦੀ ਸੰਭਾਲ, ਪ੍ਰੋਸੈਸਿੰਗ ਅਤੇ ਮੁੱਲ ਵਧਾਉਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾ
ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਜਾਣਕਾਰੀ ਦਿੰਦੇ ਹੋਏ।


ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਸੰਭਾਵੀ ਯੋਗ ਬਿਨੈਕਾਰਾਂ ਨੂੰ ਅਪਲਾਈ ਕਰਨ ਦੀ ਅਪੀਲ

ਮੋਗਾ, 25 ਅਗਸਤ (ਹਿੰ.ਸ.)| ਪੰਜਾਬ ਰਾਜ ਵਿੱਚ ਖੇਤੀਬਾੜੀ ਅਤੇ ਬਾਗਬਾਨੀ ਉਤਪਾਦਾਂ ਦੀ ਸੰਭਾਲ, ਪ੍ਰੋਸੈਸਿੰਗ ਅਤੇ ਮੁੱਲ ਵਧਾਉਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ ਤਹਿਤ ਕੋਲਡ ਚੇਨ ਅਤੇ ਮੁੱਲ ਵਧਾਉਣ ਵਾਲੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਰਾਜ ਵਿੱਚ ਯੋਗ ਬਿਨੈਕਾਰਾਂ ਤੋਂ ਆਨਲਾਈਨ ਅਰਜੀਆਂ ਦੀ ਮੰਗ 31 ਅਗਸਤ 2026 ਤੱਕ ਕੀਤੀ ਗਈ ਹੈ। ਸਕੀਮ ਨਾਲ ਸਬੰਧਤ ਵਿਸਥਾਰਤ ਦਿਸ਼ਾ-ਨਿਰਦੇਸ਼, ਯੋਗਤਾ ਮਾਪਦੰਡ, ਪ੍ਰਾਜੈਕਟ ਸਬੰਧੀ ਲੋੜਾਂ ਅਤੇ ਅਰਜ਼ੀ ਪ੍ਰਕਿਰਿਆ ਸੰਪਦਾ ਪੋਰਟਲ ’ਤੇ ਉਪਲਬਧ ਹਨ। ਸੰਭਾਵੀ ਬਿਨੈਕਾਰ ਸਕੀਮ ਸਬੰਧੀ ਪੂਰੀ ਜਾਣਕਾਰੀ ਲਈ https://sampada-mofpi.gov.in/ ’ਤੇ ਜਾ ਸਕਦੇ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਸਕੀਮ ਅਧੀਨ ਮਲਟੀਪ੍ਰੋਡਕਟ ਫੂਡ ਇਰੇਡੀਏਸ਼ਨ ਯੂਨਿਟਾਂ ਦੇ ਨਾਲ-ਨਾਲ ਹੋਰ ਯੋਗ ਸਹੂਲਤਾਂ ਜਿਵੇਂ ਕੋਲਡ ਸਟੋਰੇਜ, ਕੰਟਰੋਲਡ ਐਟਮੌਸਫੀਅਰ ਸਟੋਰੇਜ, ਰੈਫ੍ਰਿਜਰੇਟਿਡ ਟਰਾਂਸਪੋਰਟ, ਪ੍ਰੀ-ਕੂਲਿੰਗ, ਬਲਾਸਟ ਫ੍ਰੀਜ਼ਿੰਗ, ਕਵਿੱਕ ਫ੍ਰੀਜ਼ਿੰਗ, ਪੈਕਿੰਗ ਅਤੇ ਹੋਰ ਕੋਲਡ ਚੇਨ ਸਬੰਧੀ ਬੁਨਿਆਦੀ ਢਾਂਚੇ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਜੈਕਟ ਕਿਸਾਨਾਂ, ਫੂਡ ਪ੍ਰੋਸੈਸਿੰਗ ਉਦਯੋਗ ਅਤੇ ਖਪਤਕਾਰਾਂ ਵਿਚਕਾਰ ਇੱਕ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਸਪਲਾਈ ਚੇਨ ਵਿਕਸਿਤ ਕਰਨ ਵਿੱਚ ਸਹਾਈ ਹੋਣਗੇ।

ਇਸ ਸਕੀਮ ਦਾ ਮੁੱਖ ਉਦੇਸ਼ ਖੇਤੀਬਾੜੀ ਉਤਪਾਦਾਂ ਦੀ ਬਰਬਾਦੀ ਨੂੰ ਘਟਾਉਣਾ, ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਧੀਆ ਮੁੱਲ ਦਿਵਾਉਣਾ ਅਤੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਵਿਕਸਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕੋਲਡ ਚੇਨ ਸਹੂਲਤਾਂ ਦੀ ਸਥਾਪਨਾ ਨਾਲ ਫਲਾਂ, ਸਬਜ਼ੀਆਂ ਅਤੇ ਹੋਰ ਖੇਤੀਬਾੜੀ ਉਤਪਾਦਾਂ ਨੂੰ ਉਚਿਤ ਤਾਪਮਾਨ ’ਤੇ ਸੰਭਾਲ ਕੇ ਉਨ੍ਹਾਂ ਦੀ ਗੁਣਵੱਤਾ ਅਤੇ ਸ਼ੈਲਫ ਲਾਈਫ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲੇਗੀ।

ਸੇਤੀਆ ਨੇ ਮੋਗਾ ਜ਼ਿਲ੍ਹੇ ਦੇ ਉਦਯੋਗਪਤੀਆਂ, ਕਿਸਾਨ ਉਤਪਾਦਕ ਸੰਗਠਨਾਂ, ਸਵੈ-ਸਹਾਇਤਾ ਸਮੂਹਾਂ , ਨਿੱਜੀ ਸੰਸਥਾਵਾਂ, ਸਹਿਕਾਰੀ ਸੰਸਥਾਵਾਂ ਅਤੇ ਹੋਰ ਸੰਭਾਵੀ ਯੋਗ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕੋਲਡ ਚੇਨ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਾਜੈਕਟ ਸਥਾਪਤ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਸਥਾਨਕ ਪੱਧਰ ’ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਖੇਤੀਬਾੜੀ ਉਤਪਾਦਾਂ ਦੀ ਵੈਲਿਊ ਐਡੀਸ਼ਨ ਨੂੰ ਵੀ ਹੁਲਾਰਾ ਮਿਲੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande