ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਹਾਈ-ਵੋਲਟੇਜ ਤਾਰਾਂ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 26 ਅਗਸਤ (ਹਿੰ.ਸ.)| ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਵਾਰਡ ਨੰਬਰ 33 ਵਿੱਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ ਯੋਜਨਾ’ ਤਹਿਤ ਇਸ ਪ੍ਰੋਜੈਕਟ ’ਤੇ ਕਰੀਬ 2.5
ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਉਦਘਾਟਨ ਕਰਦੇ ਹੋਏ।


ਅੰਮ੍ਰਿਤਸਰ, 26 ਅਗਸਤ (ਹਿੰ.ਸ.)| ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਵਾਰਡ ਨੰਬਰ 33 ਵਿੱਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ ਯੋਜਨਾ’ ਤਹਿਤ ਇਸ ਪ੍ਰੋਜੈਕਟ ’ਤੇ ਕਰੀਬ 2.5 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਨੂੰ ਬਿਹਤਰ ਤੇ ਸੁਰੱਖਿਅਤ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ‘ਰੰਗਲਾ ਪੰਜਾਬ ਯੋਜਨਾ’ ਤਹਿਤ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕੀਤੀ ਜਾ ਰਹੀ ਹੈ।

ਵਿਧਾਇਕਾ ਨੇ ਕਿਹਾ ਕਿ ਵਾਰਡ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਘਰਾਂ ਦੇ ਬਾਹਰੋਂ ਲੰਘਦੀਆਂ ਹਾਈ-ਵੋਲਟੇਜ ਤਾਰਾਂ ਨੂੰ ਹਟਾਇਆ ਜਾਵੇ। ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਹਾਈ-ਵੋਲਟੇਜ ਤਾਰਾਂ ਹਟਾਉਣ ਅਤੇ ਸਿੰਗਲ ਕੇਬਲ ਵਾਇਰਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਦੀਆਂ ਤਾਰਾਂ ਕਾਰਨ ਹੋਣ ਵਾਲੇ ਹਾਦਸਿਆਂ ਦੇ ਖਤਰੇ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਵਧੇਰੇ ਸੁਰੱਖਿਅਤ ਤੇ ਸੁਚੱਜਾ ਬਿਜਲੀ ਢਾਂਚਾ ਮਿਲੇਗਾ।

ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹਰੇਕ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਹਰੇਕ ਵਾਰਡ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।

ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਹਾਈ-ਵੋਲਟੇਜ ਤਾਰਾਂ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕੀਤੇ ਜਾਣ ਨਾਲ ਇਲਾਕੇ ਵਿੱਚ ਸੁਰੱਖਿਆ ਦੇ ਪੱਖੋਂ ਵੱਡਾ ਸੁਧਾਰ ਹੋਵੇਗਾ ਅਤੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande