‘ਗਮਾਡਾ ਬਣ ਗਿਆ ਭ੍ਰਿਸ਼ਟਾਚਾਰ ਦਾ ਅੱਡਾ’, ‘ਆਪ’ ਸਾਂਸਦ ਮਲਵਿੰਦਰ ਕੰਗ ਨੇ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ
ਮੋਹਾਲੀ, 26 ਅਗਸਤ (ਹਿੰ.ਸ.)| ਆਮ ਆਦਮੀ ਪਾਰਟੀ ਦੇ ਆਨੰਦਪੁਰ ਸਾਹਿਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਆਪਣੀ ਹੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਘੇਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਗਮਾਡਾ ਭ੍ਰਿਸ
ਆਮ ਆਦਮੀ ਪਾਰਟੀ ਦੇ ਆਨੰਦਪੁਰ ਸਾਹਿਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ


ਮੋਹਾਲੀ, 26 ਅਗਸਤ (ਹਿੰ.ਸ.)| ਆਮ ਆਦਮੀ ਪਾਰਟੀ ਦੇ ਆਨੰਦਪੁਰ ਸਾਹਿਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਆਪਣੀ ਹੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਘੇਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਗਮਾਡਾ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਿਆ ਹੈ ਅਤੇ ਅਥਾਰਟੀ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਤੁਰੰਤ ਕਾਰਵਾਈ ਦੀ ਲੋੜ ਹੈ।ਕੰਗ ਮੋਹਾਲੀ ਦੇ ਪਿੰਡ ਸੈਣੀ ਮਾਜਰਾ ਵਿੱਚ ਗਮਾਡਾ ਅਧਿਕਾਰੀਆਂ ਵੱਲੋਂ ਦੁਕਾਨਾਂ ਨੂੰ ਕਥਿਤ ਤੌਰ ’ਤੇ ਚੋਣਵੇਂ ਢੰਗ ਨਾਲ ਢਾਹੇ ਜਾਣ ਦੇ ਮਾਮਲੇ ’ਤੇ ਪ੍ਰਤੀਕਿਰਿਆ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਇਸ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨਾਲ ਗੱਲ ਕਰਕੇ ਸਾਰਿਆਂ ਖ਼ਿਲਾਫ਼ ਇਕਸਾਰ ਅਤੇ ਨਿਰਪੱਖ ਕਾਰਵਾਈ ਕਰਨ ਦੀ ਮੰਗ ਕੀਤੀ।ਸਾਂਸਦ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ਦੁਕਾਨਦਾਰਾਂ ਤੋਂ ਕਥਿਤ ਤੌਰ ’ਤੇ ਰਿਸ਼ਵਤ ਲਈ ਜਾਂਦੀ ਹੈ, ਉਨ੍ਹਾਂ ਨੂੰ ਛੱਡ ਦਿੱਤਾ ਜਾਂਦਾ ਹੈ, ਜਦਕਿ ਰਿਸ਼ਵਤ ਨਾ ਦੇਣ ਵਾਲਿਆਂ ਦੀਆਂ ਦੁਕਾਨਾਂ ’ਤੇ ‘ਪੀਲਾ ਪੰਜਾ’ ਚਲਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਗਰੀਬ ਲੋਕ ਹਨ ਅਤੇ ਛੋਟੀਆਂ ਦੁਕਾਨਾਂ ਰਾਹੀਂ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ ਹਨ। ਜੇਕਰ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਨੀ ਹੈ ਤਾਂ ਸਾਰਿਆਂ ਖ਼ਿਲਾਫ਼ ਬਰਾਬਰ ਕਾਰਵਾਈ ਹੋਣੀ ਚਾਹੀਦੀ ਹੈ।ਕੰਗ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਗਮਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ ਨਾਲ ਵੀ ਗੱਲ ਕੀਤੀ ਅਤੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਮੁੱਖ ਮੰਤਰੀ ਤੋਂ ਗਮਾਡਾ ਵਿੱਚ ਕਥਿਤ ਤੌਰ ’ਤੇ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਲੋੜ ਪੈਣ ’ਤੇ ਉਨ੍ਹਾਂ ਦੇ ਤਬਾਦਲੇ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਰੀਬ ਦੁਕਾਨਦਾਰਾਂ ਖ਼ਿਲਾਫ਼ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰਹੀ ਤਾਂ ਉਹ ਵੀਰਵਾਰ ਨੂੰ ਗਮਾਡਾ ਅਧਿਕਾਰੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਨਗੇ।ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਲਵਿੰਦਰ ਸਿੰਘ ਕੰਗ ਨੇ ਆਪਣੀ ਹੀ ਪਾਰਟੀ ਦੀ ਸਰਕਾਰ ਜਾਂ ਪ੍ਰਸ਼ਾਸਨ ਦੇ ਕੰਮਕਾਜ ’ਤੇ ਸਵਾਲ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਉਹ ਬਠਿੰਡਾ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਕਾਰਵਾਈ ਅਤੇ ਪੰਜਾਬ ਵਿੱਚ ਕਥਿਤ ਗੈਰ-ਕਾਨੂੰਨੀ ਰੇਤ ਮਾਈਨਿੰਗ ਦੇ ਮੁੱਦੇ ’ਤੇ ਸਵਾਲ ਉਠਾ ਚੁੱਕੇ ਹਨ। ਕੰਗ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਆਮ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਹੋਣਾ ਚਾਹੀਦਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande