ਸਹੁਰੇ ਪਰਿਵਾਰ ਤੋਂ ਤੰਗ ਔਰਤ ਨੇ 2 ਬੱਚਿਆਂ ਸਮੇਤ ਨਹਿਰ ’ਚ ਮਾਰੀ ਛਾਲ, 5 ਸਾਲਾ ਧੀ ਦੀ ਮੌਤ
ਲੁਧਿਆਣਾ, 26 ਅਗਸਤ (ਹਿੰ.ਸ.)| ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ ਇੱਕ ਔਰਤ ਨੇ ਆਪਣੇ ਦੋ ਮਾਸੂਮ ਬੱਚਿਆਂ ਸਮੇਤ ਦੁੱਗਰੀ ਨਹਿਰ ਵਿੱਚ ਛਾਲ ਮਾਰ ਦਿੱਤੀ। ਰਾਹਗੀਰਾਂ ਨੇ ਤੁਰੰਤ ਬਚਾਅ ਕਾਰਜ ਕਰਦਿਆਂ ਤਿੰਨਾਂ ਨੂੰ ਨਹਿਰ ਵਿੱਚੋਂ ਬਾ
ਸਹੁਰੇ ਪਰਿਵਾਰ ਤੋਂ ਤੰਗ ਔਰਤ ਨੇ 2 ਬੱਚਿਆਂ ਸਮੇਤ ਨਹਿਰ ’ਚ ਮਾਰੀ ਛਾਲ, 5 ਸਾਲਾ ਧੀ ਦੀ ਮੌਤ


ਲੁਧਿਆਣਾ, 26 ਅਗਸਤ (ਹਿੰ.ਸ.)| ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ ਇੱਕ ਔਰਤ ਨੇ ਆਪਣੇ ਦੋ ਮਾਸੂਮ ਬੱਚਿਆਂ ਸਮੇਤ ਦੁੱਗਰੀ ਨਹਿਰ ਵਿੱਚ ਛਾਲ ਮਾਰ ਦਿੱਤੀ। ਰਾਹਗੀਰਾਂ ਨੇ ਤੁਰੰਤ ਬਚਾਅ ਕਾਰਜ ਕਰਦਿਆਂ ਤਿੰਨਾਂ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਅਤੇ ਨੇੜਲੇ ਨਿੱਜੀ ਹਸਪਤਾਲ ਪਹੁੰਚਾਇਆ।ਹਸਪਤਾਲ ਵਿੱਚ ਡਾਕਟਰਾਂ ਨੇ 5 ਸਾਲਾ ਧੀ ਅਨੰਨਿਆ ਉਰਫ਼ ਅਨੂ ਨੂੰ ਜਾਂਚ ਤੋਂ ਬਾਅਦ ਮ੍ਰਿਤਕ ਐਲਾਨ ਦਿੱਤਾ। ਔਰਤ ਅਨਮੋਲ ਅਤੇ ਉਸ ਦਾ 3 ਸਾਲਾ ਪੁੱਤਰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਪੁਲਿਸ ਮੁਤਾਬਕ ਅਨਮੋਲ ਪਿਛਲੇ ਕੁਝ ਸਮੇਂ ਤੋਂ ਸਹੁਰੇ ਪਰਿਵਾਰ ਨਾਲ ਚੱਲ ਰਹੇ ਵਿਵਾਦ ਕਾਰਨ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ। ਉਸ ਵੱਲੋਂ ਦੁੱਗਰੀ ਥਾਣੇ ਵਿੱਚ ਸਹੁਰੇ ਪਰਿਵਾਰ ਖ਼ਿਲਾਫ਼ ਸ਼ਿਕਾਇਤ ਵੀ ਦਿੱਤੀ ਗਈ ਸੀ। ਪਰਿਵਾਰਕ ਵਿਵਾਦ ਦੇ ਚਲਦਿਆਂ ਉਹ ਆਪਣੇ ਪੇਕੇ ਪਰਿਵਾਰ ਕੋਲ ਦੁੱਗਰੀ ਸਥਿਤ ਐਲਆਈਜੀ ਫਲੈਟਾਂ ਵਿੱਚ ਰਹਿ ਰਹੀ ਸੀ।ਥਾਣਾ ਮਾਡਲ ਟਾਊਨ ਦੀ ਐੱਸਐੱਚਓ ਸਬ-ਇੰਸਪੈਕਟਰ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਘਟਨਾ ਤੋਂ ਪਹਿਲਾਂ ਔਰਤ ਦੇ ਦਿਓਰ ਵੱਲੋਂ ਉਸ ਨੂੰ ਧਮਕਾਏ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪਹਿਲਾਂ ਦਿੱਤੀ ਗਈ ਸ਼ਿਕਾਇਤ, ਸਹੁਰੇ ਪਰਿਵਾਰ ਨਾਲ ਚੱਲ ਰਿਹਾ ਵਿਵਾਦ ਅਤੇ ਧਮਕੀ ਸਮੇਤ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਘਟਨਾ ਦੇ ਪੂਰੇ ਕਾਰਨਾਂ ਦਾ ਪਤਾ ਲੱਗ ਸਕੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande