ਤੇਜ਼ ਰਫ਼ਤਾਰ ਕਾਰ ਨੇ ਮਹਿਲਾ ਨੂੰ ਮਾਰੀ ਟੱਕਰ, ਹਵਾ ’ਚ ਉਛਲ ਕੇ ਸੜਕ ’ਤੇ ਡਿੱਗੀ, ਮੌਤ
ਜ਼ੀਰਕਪੁਰ, 28 ਅਗਸਤ (ਹਿੰ.ਸ.)| ਮੋਹਾਲੀ ਦੇ ਜ਼ੀਰਕਪੁਰ ਵਿੱਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇੱਕ ਮਹਿਲਾ ਦੀ ਮੌਤ ਹੋ ਗਈ। ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਾਰ ਦੀ ਟੱਕਰ ਤੋਂ ਬਾਅਦ ਮਹਿਲਾ ਹਵਾ ਵਿੱਚ ਉਛਲ ਕੇ ਸੜਕ ’ਤੇ ਡਿੱਗਦੀ ਦਿਖਾਈ ਦੇ ਰਹੀ ਹੈ। ਹਾਦਸੇ ਤੋਂ ਬਾਅਦ ਮੌਕੇ
ਮ੍ਰਿਤਕ ਮਹਿਲਾ ਦੀ ਫਾਈਲ ਫੋਟੋ।


ਜ਼ੀਰਕਪੁਰ, 28 ਅਗਸਤ (ਹਿੰ.ਸ.)| ਮੋਹਾਲੀ ਦੇ ਜ਼ੀਰਕਪੁਰ ਵਿੱਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇੱਕ ਮਹਿਲਾ ਦੀ ਮੌਤ ਹੋ ਗਈ। ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਾਰ ਦੀ ਟੱਕਰ ਤੋਂ ਬਾਅਦ ਮਹਿਲਾ ਹਵਾ ਵਿੱਚ ਉਛਲ ਕੇ ਸੜਕ ’ਤੇ ਡਿੱਗਦੀ ਦਿਖਾਈ ਦੇ ਰਹੀ ਹੈ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।ਮ੍ਰਿਤਕਾ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ ਨਾਦੌਣ ਵਾਸੀ ਦੇਵਿੰਦਰ ਕੌਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਹਾਦਸਾ ਰਾਤ ਕਰੀਬ 11:30 ਵਜੇ ਵਾਪਰਿਆ। ਦੇਵਿੰਦਰ ਕੌਰ ਸੜਕ ’ਤੇ ਮੌਜੂਦ ਸੀ, ਜਦੋਂ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਹ ਕਾਫ਼ੀ ਦੂਰ ਜਾ ਕੇ ਡਿੱਗੀ। ਉਸ ਦੇ ਸਰੀਰ ਦੀਆਂ ਕਈ ਹੱਡੀਆਂ ਟੁੱਟ ਗਈਆਂ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।ਦੇਵਿੰਦਰ ਕੌਰ ਮਦਨ ਸਿੰਘ ਦੀ ਧੀ ਸੀ ਅਤੇ ਉਸ ਦਾ ਮਾਇਕਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਜਲਾਡੀ ਵਿੱਚ ਸੀ। ਉਹ ਆਪਣੀ ਭੈਣ ਪ੍ਰੀਤੀ ਨਾਲ ਜ਼ੀਰਕਪੁਰ ਦੇ ਢਕੋਲੀ ਇਲਾਕੇ ਵਿੱਚ ‘ਪਿੰਡ ਪੰਜਾਬੀ ਢਾਬਾ’ ਚਲਾਉਂਦੀ ਸੀ। ਮ੍ਰਿਤਕਾ ਦੇ ਪਰਿਵਾਰ ਵਿੱਚ 15 ਸਾਲ ਦੀ ਧੀ ਮਨਜੋਤ ਅਤੇ 9 ਸਾਲ ਦਾ ਪੁੱਤਰ ਪ੍ਰਭਨੂਰ ਹਨ। ਹਾਦਸੇ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਆਸ-ਪਾਸ ਮੌਜੂਦ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪਰਿਵਾਰ ਅਤੇ ਸਥਾਨਕ ਲੋਕਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਜਾਂਚ ਦੌਰਾਨ ਚਾਲਕ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਕਾਰ ਚਾਲਕ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande