
ਰੱਖੜ ਪੁੰਨਿਆ ਮੌਕੇ ਸੁਖਬੀਰ ਬਾਦਲ ਦਾ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ, ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲਕਿਹਾ- ਪੰਜਾਬ ਨੂੰ ਮੁੜ 1980ਵਿਆਂ ਦੇ ਦੌਰ ਵਿੱਚ ਲਿਜਾਣ ਦੀ ਕੋਸ਼ਿਸ਼ ਕਰ ਰਹੀਆਂ ਤਾਕਤਾਂ ਨੂੰ ਹਰਾਉਣਾ ਹੋਵੇਗਾਬਾਬਾ ਬਕਾਲਾ, 28 ਅਗਸਤ (ਹਿੰ.ਸ.)| ਰੱਖੜ ਪੁੰਨਿਆ ਦੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਸਿਆਸਤ, ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਰੋਧੀ ਧਿਰਾਂ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਸੂਬੇ ਨੂੰ ਮੁੜ 1980ਵਿਆਂ ਦੇ ਦੌਰ ਵੱਲ ਧੱਕਣ ਵਾਲੀਆਂ ਤਾਕਤਾਂ ਨੂੰ ਮਾਤ ਦੇਣ।ਸੁਖਬੀਰ ਬਾਦਲ ਨੇ ਕਿਹਾ ਕਿ ਕੁਝ ਤਾਕਤਾਂ ਧਰਮ ਅਤੇ ਸਿੱਖ ਪਛਾਣ ਦੀ ਵਰਤੋਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ‘ਵਾਰਿਸ ਪੰਜਾਬ ਦੇ’ ਅਤੇ ਇਸ ਨਾਲ ਜੁੜੇ ਆਗੂਆਂ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਵੱਲੋਂ ਸਿੱਖ ਧਰਮ ਅਤੇ ਪੰਥਕ ਮੁੱਦਿਆਂ ਦੀ ਵਰਤੋਂ ਸਿਆਸੀ ਮਕਸਦਾਂ ਲਈ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸਬੰਧਤ ਮਾਮਲੇ ਵਿੱਚ ਵੀ ਆਪਣਾ ਸਟੈਂਡ ਸਪੱਸ਼ਟ ਰੱਖਿਆ ਸੀ।ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਪਰਿਵਾਰ ’ਤੇ ਭ੍ਰਿਸ਼ਟਾਚਾਰ ਸਬੰਧੀ ਦੋਸ਼ ਪਹਿਲਾਂ ਵੀ ਲੱਗਦੇ ਰਹੇ ਹਨ। ਉਨ੍ਹਾਂ ਕਿਹਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਜਵਾਬਦੇਹੀ ਤੈਅ ਕੀਤੀ ਜਾਵੇਗੀ।ਉਨ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਨਸ਼ਾ ਮਾਫੀਆ ਤੋਂ ਪੈਸੇ ਲੈਣ ਦੇ ਵੀ ਦੋਸ਼ ਲਗਾਏ ਅਤੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਸੂਬੇ ਸਿਰ ਵੱਡਾ ਕਰਜ਼ਾ ਚੜ੍ਹਾ ਦਿੱਤਾ ਹੈ ਅਤੇ ਕਿਸਾਨਾਂ, ਮੁਲਾਜ਼ਮਾਂ ਤੇ ਔਰਤਾਂ ਸਮੇਤ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲੀ ਨੁਕਸਾਨ ਦਾ ਪੂਰਾ ਮੁਆਵਜ਼ਾ ਨਹੀਂ ਮਿਲਿਆ ਅਤੇ ਮੁਲਾਜ਼ਮਾਂ ਨੂੰ ਡੀਏ ਤੇ ਪੈਨਸ਼ਨ ਦੇ ਬਕਾਏ ਨਹੀਂ ਦਿੱਤੇ ਜਾ ਰਹੇ।ਔਰਤਾਂ ਲਈ ਕੀਤੇ ਵਿੱਤੀ ਸਹਾਇਤਾ ਦੇ ਵਾਅਦੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ।ਸੁਖਬੀਰ ਬਾਦਲ ਨੇ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਰਾਸਤ-ਏ-ਖਾਲਸਾ, ਘੱਲੂਘਾਰਿਆਂ ਦੀਆਂ ਯਾਦਗਾਰਾਂ, ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਵਰਗੇ ਕੰਮ ਅਕਾਲੀ ਸਰਕਾਰਾਂ ਦੌਰਾਨ ਹੋਏ।ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਅਤੇ ਕਿਸਾਨਾਂ ਲਈ ਮੁਫ਼ਤ ਬਿਜਲੀ, ਆਟਾ-ਦਾਲ, ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ਵਰਗੀਆਂ ਯੋਜਨਾਵਾਂ ਸ਼ੁਰੂ ਕੀਤੀਆਂ। ਉਨ੍ਹਾਂ ਏਮਜ਼, ਆਈਆਈਟੀ, ਆਈਐਸਬੀ ਅਤੇ ਹੋਮੀ ਭਾਭਾ ਕੈਂਸਰ ਇੰਸਟੀਚਿਊਟ ਵਰਗੇ ਪ੍ਰੋਜੈਕਟਾਂ ਦਾ ਵੀ ਜ਼ਿਕਰ ਕੀਤਾ।ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ, ਹੜ੍ਹਾਂ ਦੀ ਸਮੱਸਿਆ ਦੇ ਹੱਲ ਲਈ ਦਰਿਆਵਾਂ ’ਤੇ ਪੱਕੇ ਬੰਨ੍ਹ ਅਤੇ ਦਰਿਆਵਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦਾ ਵੀ ਐਲਾਨ ਕੀਤਾ।ਉਨ੍ਹਾਂ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ, ਬੁਢਾਪਾ ਪੈਨਸ਼ਨ 3,100 ਰੁਪਏ ਪ੍ਰਤੀ ਮਹੀਨਾ, ਆਟਾ-ਦਾਲ ਸਕੀਮ ਤਹਿਤ 50 ਕਿਲੋ ਕਣਕ 4 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦੇਣ ਅਤੇ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਦਾ ਵਿਆਜ-ਮੁਕਤ ਕਰਜ਼ਾ ਦੇਣ ਦਾ ਵਾਅਦਾ ਕੀਤਾ।ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਮਜੀਠੀਆ ਨੇ ਵੀ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH