ਫ਼ਰੀਦਕੋਟ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਫ਼ਰੀਦਕੋਟ, 28 ਅਗਸਤ (ਹਿੰ.ਸ.)| ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਸੰਜੇ ਅਗਨੀਹੋਤਰੀ ਦੀ ਅਗਵਾਈ ਹੇਠ 12 ਸਤੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰ
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਸੰਜੇ ਅਗਨੀਹੋਤਰੀ


ਫ਼ਰੀਦਕੋਟ, 28 ਅਗਸਤ (ਹਿੰ.ਸ.)| ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਸੰਜੇ ਅਗਨੀਹੋਤਰੀ ਦੀ ਅਗਵਾਈ ਹੇਠ 12 ਸਤੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਲਗਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਵੱਖ-ਵੱਖ ਕਿਸਮ ਦੇ ਕੇਸਾਂ ਦਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਨਿਪਟਾਰਾ ਕੀਤਾ ਜਾਵੇਗਾ। ਇਨ੍ਹਾਂ ਵਿੱਚ ਜ਼ਮੀਨ ਐਕੁਆਇਜ਼ੀਸ਼ਨ ਨਾਲ ਸਬੰਧਤ ਐਗਜ਼ੀਕਿਊਸ਼ਨ ਕੇਸ, ਸਥਾਈ ਲੋਕ ਅਦਾਲਤ (ਪਬਲਿਕ ਯੂਟਿਲਿਟੀ ਸਰਵਿਸਿਜ਼) ਦੀਆਂ ਸ਼ਿਕਾਇਤਾਂ ਤੇ ਪਟੀਸ਼ਨਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਨਾਲ ਸਬੰਧਤ ਦਾਅਵੇ ਅਤੇ ਐਗਜ਼ੀਕਿਊਸ਼ਨ ਕੇਸ, ਪਰਿਵਾਰਕ ਅਦਾਲਤਾਂ ਦੇ ਮਾਮਲੇ, ਕਿਰਤ ਵਿਵਾਦ, ਟ੍ਰੈਫ਼ਿਕ ਚਲਾਨ, ਸਮਝੌਤਾਯੋਗ ਅਪਰਾਧ ਅਤੇ ਬਿਜਲੀ ਐਕਟ ਅਧੀਨ ਦਰਜ ਐੱਫਆਈਆਰ ਸ਼ਾਮਲ ਹਨ।ਇਸ ਤੋਂ ਇਲਾਵਾ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਹੋਰ ਸਮਝੌਤਾਯੋਗ ਮਾਮਲਿਆਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ।ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕਿਹਾ ਕਿ ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸੌਖਾ, ਸਸਤਾ ਅਤੇ ਛੇਤੀ ਨਿਆਂ ਪ੍ਰਦਾਨ ਕਰਨਾ ਹੈ। ਆਪਸੀ ਸਹਿਮਤੀ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਧਿਰਾਂ ਦਾ ਸਮਾਂ ਅਤੇ ਪੈਸਾ ਬਚਦਾ ਹੈ ਅਤੇ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਵੀ ਰਾਹਤ ਮਿਲਦੀ ਹੈ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 12 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਸੀ ਸਹਿਮਤੀ ਰਾਹੀਂ ਆਪਣੇ ਮਾਮਲਿਆਂ ਦਾ ਨਿਪਟਾਰਾ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ, ਸਥਾਈ ਲੋਕ ਅਦਾਲਤ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਲੈਣ ਦੀ ਵੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande