ਪੰਜਾਬ ਸੋਲਰ ਐਨਰਜੀ ਮਾਡਲ ਅਪਣਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਦੀ ਰਾਹ ਵੱਲ: ਸੁਖਜੀਤ ਸਿੰਘ ਢਿੱਲਵਾਂ
ਫ਼ਰੀਦਕੋਟ, 28 ਅਗਸਤ (ਹਿੰ.ਸ.)| ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਵਾਈਸ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਕਰਨਾਟਕ ਦਾ ਦੌਰਾ ਕਰਕੇ ਸੋਲਰ ਐਨਰਜੀ ਦੀ ਵਰਤੋਂ ਨਾਲ ਵੱਡੇ ਪੱਧਰ ’ਤੇ ਖਾਣਾ ਤਿਆਰ ਕਰਨ ਵਾਲੇ ਮਾਡਲ ਦਾ ਅਧਿਐਨ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਇਸ ਮਾਡਲ ਨੂੰ ਪੰਜਾਬ ਵਿੱਚ, ਖਾ
ਪੇਡਾ ਦੇ ਵਾਈਸ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਸਮੇਤ ਟੀਮ ਜਾਣਕਾਰੀ ਦਿੰਦੇ ਹੋਏ।


ਫ਼ਰੀਦਕੋਟ, 28 ਅਗਸਤ (ਹਿੰ.ਸ.)| ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਵਾਈਸ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਕਰਨਾਟਕ ਦਾ ਦੌਰਾ ਕਰਕੇ ਸੋਲਰ ਐਨਰਜੀ ਦੀ ਵਰਤੋਂ ਨਾਲ ਵੱਡੇ ਪੱਧਰ ’ਤੇ ਖਾਣਾ ਤਿਆਰ ਕਰਨ ਵਾਲੇ ਮਾਡਲ ਦਾ ਅਧਿਐਨ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਇਸ ਮਾਡਲ ਨੂੰ ਪੰਜਾਬ ਵਿੱਚ, ਖਾਸ ਕਰਕੇ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਤਿਆਰ ਕਰਨ ਲਈ ਲਾਗੂ ਕਰਨ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਲੈਣਾ ਸੀ।

ਦੌਰੇ ਦੌਰਾਨ ਢਿੱਲਵਾਂ ਨੇ ਬੈਂਗਲੁਰੂ ਸਥਿਤ ਟਾਟਾ ਟੈਕਨੋ ਪਾਰਕ ਕੰਪਨੀ ਦਾ ਦੌਰਾ ਕੀਤਾ। ਇੱਥੇ ਸੋਲਰ ਐਨਰਜੀ ਦੀ ਵਰਤੋਂ ਕਰਕੇ ਲਗਭਗ 10 ਹਜ਼ਾਰ ਤੋਂ 12 ਹਜ਼ਾਰ ਵਿਅਕਤੀਆਂ ਲਈ ਖਾਣਾ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸੋਲਰ ਐਨਰਜੀ ਆਧਾਰਿਤ ਰਸੋਈ ਪ੍ਰਣਾਲੀ, ਇਸ ਵਿੱਚ ਵਰਤੀ ਜਾ ਰਹੀ ਤਕਨੀਕ ਅਤੇ ਵੱਡੇ ਪੱਧਰ ’ਤੇ ਇਸ ਦੀ ਵਰਤੋਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਨ ਵੱਲ ਕਦਮ ਵਧਾ ਰਿਹਾ ਹੈ, ਜੋ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਤਿਆਰ ਕਰਨ ਲਈ ਸੋਲਰ ਐਨਰਜੀ ਮਾਡਲ ਅਪਣਾਏਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਰਾਹੀਂ ਅੱਗੇ ਵਧਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਸੋਲਰ ਐਨਰਜੀ ਰਾਹੀਂ ਮਿਡ-ਡੇ ਮੀਲ ਤਿਆਰ ਕਰਨ ਨਾਲ ਸਕੂਲਾਂ ਵਿੱਚ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਉਤਸ਼ਾਹ ਮਿਲੇਗਾ। ਇਸ ਨਾਲ ਰਵਾਇਤੀ ਈਂਧਨ ਦੀ ਖਪਤ ਘਟਾਉਣ ਦੇ ਨਾਲ ਊਰਜਾ ਦੀ ਬੱਚਤ ਹੋਵੇਗੀ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਵੀ ਯੋਗਦਾਨ ਪਵੇਗਾ।

ਢਿੱਲਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਫ਼ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੋਲਰ ਐਨਰਜੀ ਆਧਾਰਿਤ ਇਹ ਮਾਡਲ ਸਿੱਖਿਆ ਸੰਸਥਾਵਾਂ ਵਿੱਚ ਟਿਕਾਊ ਊਰਜਾ ਦੀ ਵਰਤੋਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਹੋਵੇਗਾ। ਇਸ ਮੌਕੇ ਮਾਸਟਰ ਹਰਦੀਪ ਸਿੰਘ, ਲੈਕਚਰਾਰ ਸੁਖਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਸਿਵੀਆਂ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande