ਲੁਧਿਆਣਾ ’ਚ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ, ਕਈ ਵਾਹਨਾਂ ਹੇਠ ਆਉਣ ਕਾਰਨ ਲਾਸ਼ ਦਰੜੀ
ਲੁਧਿਆਣਾ, 30 ਅਗਸਤ (ਹਿੰ.ਸ.)| ਜਲੰਧਰ ਬਾਈਪਾਸ ਸਥਿਤ ਪਾਸਪੋਰਟ ਦਫ਼ਤਰ ਦੇ ਸਾਹਮਣੇ ਲੁਧਿਆਣਾ-ਜਲੰਧਰ ਮੁੱਖ ਸੜਕ ’ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਅਣਪਛਾਤੇ ਵਾਹਨ ਦੀ ਟੱਕਰ ਨਾਲ ਕਰੀਬ 30 ਤੋਂ 35 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਹਾਦਸੇ ਤੋਂ ਬਾਅਦ ਸੜਕ ਤੋ
ਲੁਧਿਆਣਾ ’ਚ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ, ਕਈ ਵਾਹਨਾਂ ਹੇਠ ਆਉਣ ਕਾਰਨ ਲਾਸ਼ ਦਰੜੀ


ਲੁਧਿਆਣਾ, 30 ਅਗਸਤ (ਹਿੰ.ਸ.)| ਜਲੰਧਰ ਬਾਈਪਾਸ ਸਥਿਤ ਪਾਸਪੋਰਟ ਦਫ਼ਤਰ ਦੇ ਸਾਹਮਣੇ ਲੁਧਿਆਣਾ-ਜਲੰਧਰ ਮੁੱਖ ਸੜਕ ’ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਅਣਪਛਾਤੇ ਵਾਹਨ ਦੀ ਟੱਕਰ ਨਾਲ ਕਰੀਬ 30 ਤੋਂ 35 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਹਾਦਸੇ ਤੋਂ ਬਾਅਦ ਸੜਕ ਤੋਂ ਲੰਘ ਰਹੇ ਕਈ ਵਾਹਨ ਲਾਸ਼ ਉੱਪਰੋਂ ਲੰਘ ਗਏ, ਜਿਸ ਕਾਰਨ ਉਸ ਦਾ ਚਿਹਰਾ ਅਤੇ ਪੇਟ ਬੁਰੀ ਤਰ੍ਹਾਂ ਕੁਚਲਿਆ ਗਿਆ ਅਤੇ ਪਛਾਣ ਕਰਨਾ ਮੁਸ਼ਕਲ ਹੋ ਗਿਆ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮੁਕੇਸ਼ ਸਹਿਗਲ, ਵਾਸੀ ਭਾਰਤੀ ਕਾਲੋਨੀ, ਬਹਾਦੁਰਕੇ ਰੋਡ, ਨੇ ਦੱਸਿਆ ਕਿ ਉਹ ਪਾਸਪੋਰਟ ਦਫ਼ਤਰ ਦੇ ਸਾਹਮਣੇ ਆਪਣੇ ਆਟੋ ਵਿੱਚ ਮੌਜੂਦ ਸੀ। ਇਸ ਦੌਰਾਨ ਉਸ ਦੀ ਨਜ਼ਰ ਲੁਧਿਆਣਾ ਤੋਂ ਜਲੰਧਰ ਵੱਲ ਜਾਂਦੀ ਮੁੱਖ ਸੜਕ ’ਤੇ ਪਈ, ਜਿੱਥੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਈ ਸੀ।ਸ਼ਿਕਾਇਤਕਰਤਾ ਮੁਤਾਬਕ ਮ੍ਰਿਤਕ ਦੀ ਉਮਰ ਲਗਭਗ 30 ਤੋਂ 35 ਸਾਲ ਦੇ ਵਿਚਕਾਰ ਹੈ। ਉਸ ਦੇ ਕੱਪੜਿਆਂ ਅਤੇ ਸਰੀਰਕ ਬਣਤਰ ਤੋਂ ਉਹ ਮਜ਼ਦੂਰ ਜਾਪਦਾ ਸੀ। ਮੁੱਢਲੀ ਜਾਂਚ ਵਿੱਚ ਸ਼ੱਕ ਹੈ ਕਿ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਉਸ ਦੀ ਮੌਤ ਹੋਈ।ਸੂਚਨਾ ਮਿਲਣ ਤੋਂ ਬਾਅਦ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਮੁਲਾਜ਼ਮਾਂ ਨੇ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਆਸ-ਪਾਸ ਦੇ ਲੋਕਾਂ ਅਤੇ ਰਾਹਗੀਰਾਂ ਨਾਲ ਪੁੱਛਗਿੱਛ ਕੀਤੀ, ਪਰ ਕੋਈ ਸਫਲਤਾ ਨਹੀਂ ਮਿਲੀ। ਮ੍ਰਿਤਕ ਕੋਲੋਂ ਵੀ ਕੋਈ ਪਛਾਣ ਪੱਤਰ ਜਾਂ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਰਾਹੀਂ ਉਸ ਦੀ ਸ਼ਨਾਖਤ ਕੀਤੀ ਜਾ ਸਕੇ।ਥਾਣਾ ਸਲੇਮ ਟਾਬਰੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਹਾਦਸੇ ਵਿੱਚ ਸ਼ਾਮਲ ਵਾਹਨ ਅਤੇ ਉਸ ਦੇ ਚਾਲਕ ਦੀ ਪਛਾਣ ਲਈ ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande