ਕਾਂਗਰਸ ਵਿਧਾਇਕ ਜੱਸੀ ਪੇਟਵਾੜ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਹਨਨ ਦਾ ਮਤਾ ਮਨਜ਼ੂਰ
ਚੰਡੀਗੜ੍ਹ, 31 ਅਗਸਤ (ਹਿੰ.ਸ.)| ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਕਾਂਗਰਸ ਵਿਧਾਇਕ ਜੱਸੀ ਪੇਟਵਾੜ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਹਨਨ ਦਾ ਮਤਾ ਮਨਜ਼ੂਰ ਕਰ ਲਿਆ ਗਿਆ। ਜਨ ਸਿਹਤ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੇ ਸਦਨ ਵਿੱਚ ਇਹ ਮਤਾ ਪੇਸ਼ ਕੀਤਾ। ਮਤੇ ਦੇ ਸਮਰਥਨ ਵਿੱਚ 15 ਤੋਂ ਵੱਧ
ਕਾਂਗਰਸ ਵਿਧਾਇਕ ਜੱਸੀ ਪੇਟਵਾੜ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਹਨਨ ਦਾ ਮਤਾ ਮਨਜ਼ੂਰ


ਚੰਡੀਗੜ੍ਹ, 31 ਅਗਸਤ (ਹਿੰ.ਸ.)| ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਕਾਂਗਰਸ ਵਿਧਾਇਕ ਜੱਸੀ ਪੇਟਵਾੜ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਹਨਨ ਦਾ ਮਤਾ ਮਨਜ਼ੂਰ ਕਰ ਲਿਆ ਗਿਆ। ਜਨ ਸਿਹਤ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੇ ਸਦਨ ਵਿੱਚ ਇਹ ਮਤਾ ਪੇਸ਼ ਕੀਤਾ। ਮਤੇ ਦੇ ਸਮਰਥਨ ਵਿੱਚ 15 ਤੋਂ ਵੱਧ ਮੈਂਬਰ ਖੜ੍ਹੇ ਹੋਏ, ਜਿਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਨੇ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜਣ ਦਾ ਫ਼ੈਸਲਾ ਕੀਤਾ।

ਮੰਤਰੀ ਰਣਬੀਰ ਗੰਗਵਾ ਨੇ ਦੋਸ਼ ਲਾਇਆ ਕਿ ਜੱਸੀ ਪੇਟਵਾੜ ਵੱਲੋਂ ਵਿਧਾਨ ਸਭਾ ਸਪੀਕਰ ਖ਼ਿਲਾਫ਼ ਅਸ਼ੋਭਨੀਯ ਭਾਸ਼ਾ ਦੀ ਵਰਤੋਂ ਕਰਕੇ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਵੱਲੋਂ ਸੋਸ਼ਲ ਮੀਡੀਆ ’ਤੇ ਜਨਤਕ ਤੌਰ ’ਤੇ ਸਪੀਕਰ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਦੇ ਅਹੁਦੇ ਪ੍ਰਤੀ ਪੱਖਪਾਤ ਤੇ ਪੂਰਵਾਗ੍ਰਹਿ ਵਰਗੇ ਦੋਸ਼ ਲਗਾਏ ਗਏ ਹਨ।

ਗੰਗਵਾ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਸਪੀਕਰ ਵਿਰੁੱਧ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਦਿਆਂ ਗੰਭੀਰ ਟਿੱਪਣੀਆਂ ਕੀਤੀਆਂ ਗਈਆਂ। ਉਨ੍ਹਾਂ ਇਸ ਨੂੰ ਅਣਉਚਿਤ ਵਿਵਹਾਰ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਨਾਲ ਵਿਧਾਨ ਸਭਾ ਸਪੀਕਰ ਦੇ ਅਹੁਦੇ ਦੀ ਗਰਿਮਾ ਅਤੇ ਪ੍ਰਤਿਸ਼ਠਾ ਪ੍ਰਭਾਵਿਤ ਹੁੰਦੀ ਹੈ।

ਜਨ ਸਿਹਤ ਇੰਜੀਨੀਅਰਿੰਗ ਮੰਤਰੀ ਨੇ ਕਿਹਾ ਕਿ ਉਹ ਪਿਛਲੇ ਦੋ ਸਾਲਾਂ ਤੋਂ ਵਿਧਾਨ ਸਭਾ ਦੀ ਕਾਰਵਾਈ ਦੇਖ ਰਹੇ ਹਨ। ਉਨ੍ਹਾਂ ਦੇ ਅਨੁਸਾਰ ਸਪੀਕਰ ਨੇ ਸੱਤਾਧਿਰ ਅਤੇ ਵਿਰੋਧੀ ਧਿਰ ਦੋਵਾਂ ਨੂੰ ਬਰਾਬਰ ਮੌਕੇ ਦਿੱਤੇ ਹਨ। ਗੰਗਵਾ ਨੇ ਦਾਅਵਾ ਕੀਤਾ ਕਿ ਕਈ ਮੌਕਿਆਂ ’ਤੇ ਵਿਰੋਧੀ ਧਿਰ ਨੂੰ ਸੱਤਾਧਿਰ ਨਾਲੋਂ ਵੀ ਵੱਧ ਸਮਾਂ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਪੀਕਰ ਵੱਲੋਂ ਸਦਨ ਦੀ ਕਾਰਵਾਈ ਨਿਰਪੱਖ ਢੰਗ ਨਾਲ ਚਲਾਉਣ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਅਜਿਹੀਆਂ ਟਿੱਪਣੀਆਂ ਕਰਨਾ ਸਦਨ ਦੀ ਮਰਿਆਦਾ ਨਾਲ ਜੁੜਿਆ ਗੰਭੀਰ ਮਾਮਲਾ ਹੈ।

ਗੰਗਵਾ ਨੇ ਸਦਨ ਵਿੱਚ ਮੰਗ ਕੀਤੀ ਕਿ ਇਸ ਮਾਮਲੇ ਨੂੰ ਵਿਸ਼ੇਸ਼ ਅਧਿਕਾਰ ਹਨਨ ਅਤੇ ਸਦਨ ਦੀ ਉਲੰਘਣਾ ਦੇ ਮਾਮਲੇ ਵਜੋਂ ਵਿਚਾਰਿਆ ਜਾਵੇ। ਵਿਧਾਨ ਸਭਾ ਸਪੀਕਰ ਨੇ ਮਤਾ ਸਵੀਕਾਰ ਕਰਦਿਆਂ ਮਾਮਲੇ ਨੂੰ ਅਗਲੀ ਜਾਂਚ ਅਤੇ ਵਿਚਾਰ ਲਈ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜ ਦਿੱਤਾ। ਹੁਣ ਕਮੇਟੀ ਵੱਲੋਂ ਮਾਮਲੇ ਦੇ ਤੱਥਾਂ ਅਤੇ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande