ਪੰਜਾਬ ਭਾਜਪਾ ਵੱਲੋਂ ਵੀ.ਆਈ.ਪੀ. ਕਲਚਰ ਤੋਂ ਦੂਰੀ ਦਾ ਸੰਕੇਤ, ਸਤੀਸ਼ ਪੂਨੀਆ ਨੇ ਸਵਾਗਤ ਸਾਦਾ ਰੱਖਣ ਦੀ ਕੀਤੀ ਅਪੀਲ
ਚੰਡੀਗੜ੍ਹ, 31 ਅਗਸਤ (ਹਿੰ.ਸ.)| ਪੰਜਾਬ ਭਾਜਪਾ ਦੇ ਨਵੇਂ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਸੂਬੇ ਵਿੱਚ ਵੀ.ਆਈ.ਪੀ. ਕਲਚਰ ਤੋਂ ਦੂਰੀ ਬਣਾਉਣ ਦਾ ਸੰਕੇਤ ਦਿੱਤਾ ਹੈ। ਪੰਜਾਬ ਦੌਰੇ ਦੀ ਸ਼ੁਰੂਆਤ ਤੋਂ ਪਹਿਲਾਂ ਪੂਨੀਆ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਸਵਾਗਤ ਲਈ ਨਾ ਤਾਂ ਗੁਲਦਸਤੇ
ਪੰਜਾਬ ਭਾਜਪਾ ਦੇ ਨਵੇਂ ਇੰਚਾਰਜ ਡਾ. ਸਤੀਸ਼ ਪੂਨੀਆ ਦਾ ਸਵਾਗਤ ਕਰਦੇ ਹੋਏ ਕੇਵਲ ਸਿੰਘ ਢਿੱਲੋਂ।


ਚੰਡੀਗੜ੍ਹ, 31 ਅਗਸਤ (ਹਿੰ.ਸ.)| ਪੰਜਾਬ ਭਾਜਪਾ ਦੇ ਨਵੇਂ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਸੂਬੇ ਵਿੱਚ ਵੀ.ਆਈ.ਪੀ. ਕਲਚਰ ਤੋਂ ਦੂਰੀ ਬਣਾਉਣ ਦਾ ਸੰਕੇਤ ਦਿੱਤਾ ਹੈ। ਪੰਜਾਬ ਦੌਰੇ ਦੀ ਸ਼ੁਰੂਆਤ ਤੋਂ ਪਹਿਲਾਂ ਪੂਨੀਆ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਸਵਾਗਤ ਲਈ ਨਾ ਤਾਂ ਗੁਲਦਸਤੇ ਲਿਆਂਦੇ ਜਾਣ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਤੋਹਫ਼ੇ ਦਿੱਤੇ ਜਾਣ।

ਪੂਨੀਆ ਨੇ ਕਿਹਾ ਕਿ ਉਨ੍ਹਾਂ ਦਾ ਸਵਾਗਤ ਸਾਦੇ ਢੰਗ ਨਾਲ ਕੀਤਾ ਜਾਵੇ। ਮਹਿੰਗੇ ਤੋਹਫ਼ਿਆਂ ਅਤੇ ਗੁਲਦਸਤਿਆਂ ਦੀ ਥਾਂ ਉਨ੍ਹਾਂ ਨੂੰ ਸਿਰਫ਼ ਇੱਕ ਫੁੱਲ ਭੇਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੇ ਖਰਚੇ ਤੋਂ ਬਚ ਕੇ ਕਿਸੇ ਗਰੀਬ ਬੱਚੇ ਦੀ ਮਦਦ ਕੀਤੀ ਜਾਵੇ ਜਾਂ ਅੰਗਹੀਣਾਂ ਅਤੇ ਅਨਾਥ ਆਸ਼ਰਮਾਂ ਵਿੱਚ ਭਲਾਈ ਦਾ ਕੰਮ ਕੀਤਾ ਜਾਵੇ ਤਾਂ ਇਹ ਵਧੇਰੇ ਚੰਗਾ ਹੋਵੇਗਾ।

ਡਾ. ਸਤੀਸ਼ ਪੂਨੀਆ ਜਦੋਂ ਸੋਮਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚੇ ਤਾਂ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਖਾਸ ਗੱਲ ਇਹ ਰਹੀ ਕਿ ਸਵਾਗਤ ਕਰਨ ਵਾਲਿਆਂ ਦੇ ਹੱਥਾਂ ਵਿੱਚ ਵੱਡੇ ਗੁਲਦਸਤੇ ਨਹੀਂ ਸਨ, ਸਗੋਂ ਉਨ੍ਹਾਂ ਵੱਲੋਂ ਸਿਰਫ਼ ਇੱਕ-ਇੱਕ ਫੁੱਲ ਭੇਟ ਕੀਤਾ ਗਿਆ। ਇਸ ਤੋਂ ਬਾਅਦ ਭਾਜਪਾ ਦਫ਼ਤਰ ਵਿੱਚ ਪੂਨੀਆ ਦੀ ਕੇਸਰੀ ਦਸਤਾਰ ਵੀ ਸਜਾਈ ਗਈ।

ਪੂਨੀਆ ਦੀ ਇਸ ਪਹਿਲ ਨੂੰ ਪੰਜਾਬ ਭਾਜਪਾ ਵੱਲੋਂ ਵੀ.ਆਈ.ਪੀ. ਕਲਚਰ ਦੇ ਮੁੱਦੇ ’ਤੇ ਨਵੀਂ ਪਹੁੰਚ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਚਰਚਾ ਇਹ ਵੀ ਹੈ ਕਿ ਕੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ.ਆਈ.ਪੀ. ਕਲਚਰ ਖ਼ਤਮ ਕਰਨ ਨੂੰ ਇੱਕ ਵੱਖਰੇ ਏਜੰਡੇ ਵਜੋਂ ਸ਼ਾਮਲ ਕਰੇਗੀ।

ਪੰਜਾਬ ਦੀ ਸਿਆਸਤ ਵਿੱਚ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦਾ ਮੁੱਦਾ ਪਹਿਲਾਂ ਵੀ ਚਰਚਾ ਵਿੱਚ ਰਿਹਾ ਹੈ। ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲਾਲ ਬੱਤੀ, ਮਹਿੰਗੇ ਤੋਹਫ਼ਿਆਂ ਅਤੇ ਗੰਨਮੈਨ ਕਲਚਰ ਸਮੇਤ ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ।

ਦਸੰਬਰ 2022 ਵਿੱਚ ‘ਆਪ’ ਸਰਕਾਰ ਵੱਲੋਂ ਸਰਕਟ ਹਾਊਸਾਂ ਵਿੱਚ ਵੀ.ਆਈ.ਪੀਜ਼ ਦੇ ਠਹਿਰਾਅ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਸਿਆਸੀ ਆਗੂਆਂ ਅਤੇ ਹੋਰ ਅਹਿਮ ਹਸਤੀਆਂ ਦੇ ਪੰਜ ਤਾਰਾ ਹੋਟਲਾਂ ਵਿੱਚ ਠਹਿਰਣ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ ’ਤੇ ਸਵਾਲ ਚੁੱਕੇ ਜਾਂਦੇ ਰਹੇ।

ਪੰਜਾਬ ਵਿੱਚ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਐਲਾਨ ਪਹਿਲਾਂ ਵੀ ਵੱਖ-ਵੱਖ ਸਰਕਾਰਾਂ ਵੱਲੋਂ ਕੀਤੇ ਜਾਂਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮਾਰਚ 2017 ਵਿੱਚ ਲਾਲ ਬੱਤੀ ਕਲਚਰ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਵੀ ਵਗਾਰ ਕਲਚਰ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande