ਈਥਨੋਲ ਬਲੈਂਡਿੰਗ ’ਤੇ ‘ਆਪ’ ਸਰਕਾਰ ਪੰਜਾਬ ਨੂੰ ਗੁੰਮਰਾਹ ਕਰ ਰਹੀ: ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 04 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਧਾਨ ਸਭਾ ਵੱਲੋਂ ਈ-20 ਈਥਨੋਲ ਬਲੈਂਡਿੰਗ ਪ੍ਰੋਗਰਾਮ ਦੇ ਲਾਗੂਕਰਨ ਨੂੰ ਮੁਅੱਤਲ ਕਰਨ ਦੀ ਮੰਗ ਸਬੰਧੀ ਪਾਸ ਕੀਤੇ ਮਤੇ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਤਾ ਰਾਜਨੀਤਿਕ ਮਕਸਦਾਂ ਤੋਂ ਪ੍ਰ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਚੰਡੀਗੜ੍ਹ, 04 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਧਾਨ ਸਭਾ ਵੱਲੋਂ ਈ-20 ਈਥਨੋਲ ਬਲੈਂਡਿੰਗ ਪ੍ਰੋਗਰਾਮ ਦੇ ਲਾਗੂਕਰਨ ਨੂੰ ਮੁਅੱਤਲ ਕਰਨ ਦੀ ਮੰਗ ਸਬੰਧੀ ਪਾਸ ਕੀਤੇ ਮਤੇ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਤਾ ਰਾਜਨੀਤਿਕ ਮਕਸਦਾਂ ਤੋਂ ਪ੍ਰੇਰਿਤ ਹੈ ਅਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ।ਢਿੱਲੋਂ ਨੇ ਕਿਹਾ ਕਿ ਈਥਨੋਲ ਬਲੈਂਡਿੰਗ ਪ੍ਰੋਗਰਾਮ ਦੇਸ਼ ਦੀ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨ, ਕੱਚੇ ਤੇਲ ਦੀ ਦਰਾਮਦ ’ਤੇ ਨਿਰਭਰਤਾ ਘਟਾਉਣ ਅਤੇ ਕਿਸਾਨਾਂ ਲਈ ਨਵੇਂ ਆਮਦਨੀ ਸਰੋਤ ਪੈਦਾ ਕਰਨ ਵਾਲੀ ਰਾਸ਼ਟਰੀ ਨੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਨੀਤੀ ਨੂੰ ਗਲਤ ਢੰਗ ਨਾਲ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।ਭਾਜਪਾ ਆਗੂ ਨੇ ਕਿਹਾ ਕਿ ਈਥਨੋਲ ਬਲੈਂਡਿੰਗ ਸਿਰਫ਼ ਇੱਕ ਇੰਧਨ ਨੀਤੀ ਨਹੀਂ, ਸਗੋਂ ਇਹ ਕਿਸਾਨਾਂ, ਵਾਤਾਵਰਣ ਅਤੇ ਦੇਸ਼ ਦੀ ਅਰਥਵਿਵਸਥਾ ਨਾਲ ਜੁੜੀ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਕਈ ਦੇਸ਼, ਜਿਵੇਂ ਬ੍ਰਾਜ਼ੀਲ ਅਤੇ ਅਮਰੀਕਾ, ਲੰਬੇ ਸਮੇਂ ਤੋਂ ਈਥਨੋਲ ਮਿਲੇ ਇੰਧਨ ਦੀ ਵਰਤੋਂ ਕਰ ਰਹੇ ਹਨ ਅਤੇ ਇਸ ਨਾਲ ਉਨ੍ਹਾਂ ਦੀ ਊਰਜਾ ਨੀਤੀ ਨੂੰ ਮਜ਼ਬੂਤੀ ਮਿਲੀ ਹੈ।ਢਿੱਲੋਂ ਨੇ ਕਿਹਾ ਕਿ ਈਥਨੋਲ ਉਤਪਾਦਨ ਲਈ ਮੱਕੀ ਅਤੇ ਗੰਨੇ ਵਰਗੀਆਂ ਫਸਲਾਂ ਦੀ ਮੰਗ ਵਧਣ ਨਾਲ ਕਿਸਾਨਾਂ ਨੂੰ ਵਾਧੂ ਬਾਜ਼ਾਰ ਮਿਲਦਾ ਹੈ। ਇਸ ਨਾਲ ਫਸਲੀ ਵਿਭਿੰਨਤਾ ਨੂੰ ਉਤਸ਼ਾਹ ਮਿਲ ਸਕਦਾ ਹੈ ਅਤੇ ਕਿਸਾਨਾਂ ਦੀ ਆਮਦਨ ਦੇ ਨਵੇਂ ਮੌਕੇ ਪੈਦਾ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫਸਲੀ ਵਿਭਿੰਨਤਾ ਸਮੇਂ ਦੀ ਲੋੜ ਹੈ ਅਤੇ ਈਥਨੋਲ ਪ੍ਰੋਗਰਾਮ ਇਸ ਦਿਸ਼ਾ ਵਿੱਚ ਮੌਕਾ ਪ੍ਰਦਾਨ ਕਰ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਈਥਨੋਲ ਬਲੈਂਡਿੰਗ ਦਾ ਕਿਸਾਨਾਂ ’ਤੇ ਨਕਾਰਾਤਮਕ ਪ੍ਰਭਾਵ ਨਹੀਂ ਪੈਂਦਾ, ਕਿਉਂਕਿ ਖੇਤੀਬਾੜੀ ਵਿੱਚ ਵਰਤੀ ਜਾਣ ਵਾਲੀ ਜ਼ਿਆਦਾਤਰ ਮਸ਼ੀਨਰੀ ਜਿਵੇਂ ਟਰੈਕਟਰ, ਹਾਰਵੈਸਟਰ ਅਤੇ ਜਨਰੇਟਰ ਡੀਜ਼ਲ ਨਾਲ ਚੱਲਦੇ ਹਨ, ਜਦਕਿ ਈਥਨੋਲ ਦੀ ਮਿਲਾਵਟ ਪੈਟਰੋਲ ਵਿੱਚ ਕੀਤੀ ਜਾਂਦੀ ਹੈ।ਭਾਜਪਾ ਪ੍ਰਧਾਨ ਨੇ ਕਿਹਾ ਕਿ ਈਥਨੋਲ ਬਲੈਂਡਿੰਗ ਨਾਲ ਕੱਚੇ ਤੇਲ ਦੀ ਦਰਾਮਦ ਘਟੇਗੀ, ਵਿਦੇਸ਼ੀ ਮੁਦਰਾ ਦੀ ਬਚਤ ਹੋਵੇਗੀ ਅਤੇ ਵਾਤਾਵਰਣ ’ਤੇ ਵੀ ਸਕਾਰਾਤਮਕ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਈਥਨੋਲ ਵਰਤੋਂ ਨਾਲ ਕਾਰਬਨ ਨਿਕਾਸ ਅਤੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।ਢਿੱਲੋਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਵਿਕਾਸ ਦੀ ਬਜਾਏ ਰਾਜਨੀਤੀ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੇਂਦਰ ਨਾਲ ਮਿਲ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਈ-20 ਬਲੈਂਡਿੰਗ ਸਬੰਧੀ ਪਾਸ ਕੀਤਾ ਮਤਾ ਵਾਪਸ ਲਿਆ ਜਾਵੇ ਅਤੇ ਅਜਿਹੀਆਂ ਨੀਤੀਆਂ ਨੂੰ ਅਪਣਾਇਆ ਜਾਵੇ ਜੋ ਖੇਤੀਬਾੜੀ ਵਿੱਚ ਵਿਭਿੰਨਤਾ, ਨਿਵੇਸ਼, ਪੇਂਡੂ ਰੋਜ਼ਗਾਰ ਅਤੇ ਕਿਸਾਨਾਂ ਦੇ ਲੰਬੇ ਸਮੇਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande