ਨੰਗਲ ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕੀਤਾ ਕਾਬੂ
ਬਟਾਲਾ, 04 ਅਗਸਤ (ਹਿੰ.ਸ.)| ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਰੰਗੜ ਨੰਗਲ ਪੁਲਿਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਨਕ ਮਸੀਹ ਵਾਸੀ ਪਿੰਡ ਬਹਾਦੁਰ ਹੁਸੈਨ ਵਜੋਂ ਹੋਈ ਹੈ। ਥਾਣਾ ਰੰਗੜ ਨੰਗਲ ਦੇ ਐਸਐਚ
ਨੰਗਲ ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕੀਤਾ ਕਾਬੂ


ਬਟਾਲਾ, 04 ਅਗਸਤ (ਹਿੰ.ਸ.)| ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਰੰਗੜ ਨੰਗਲ ਪੁਲਿਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਨਕ ਮਸੀਹ ਵਾਸੀ ਪਿੰਡ ਬਹਾਦੁਰ ਹੁਸੈਨ ਵਜੋਂ ਹੋਈ ਹੈ। ਥਾਣਾ ਰੰਗੜ ਨੰਗਲ ਦੇ ਐਸਐਚਓ ਚਰਨਜੀਤ ਸਿੰਘ ਨੇ ਦੱਸਿਆ ਕਿ ਏਐਸਆਈ ਹਰਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਪਿੰਡ ਸੰਗਤਪੁਰਾ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਜਨਕ ਮਸੀਹ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ।ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਐਸਐਚਓ ਨੇ ਦੱਸਿਆ ਕਿ ਇਹ ਕਾਰਵਾਈ ਐਸਐਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀਐਸਪੀ ਸ੍ਰੀ ਹਰਿਗੋਬਿੰਦਪੁਰ ਸਾਹਿਬ ਮਨੋਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਹੈ।ਪੁਲਿਸ ਵੱਲੋਂ ਹੁਣ ਹੈਰੋਇਨ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਖ਼ਤੀ ਨਾਲ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande