ਫਰੀਦਕੋਟ ਦੇ ਕਿੰਗਰਾ ਪਿੰਡ ’ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
ਫਰੀਦਕੋਟ, 05 ਅਗਸਤ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਿੰਗਰਾ ਸਥਿਤ ਗੁਰਦੁਆਰਾ ਬਾਬਾ ਸ਼ਹੀਦ ਸਿੰਘ ਤਪ ਅਸਥਾਨ ਵਿਖੇ ਇੱਕ ਦਰਦਨਾਕ ਹਾਦਸੇ ਵਿੱਚ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪ
ਮ੍ਰਿਤਕ ਮਨਜਿੰਦਰ ਸਿੰਘ ਦੀ ਫਾਈਲ ਫੋਟੋ।


ਫਰੀਦਕੋਟ, 05 ਅਗਸਤ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਿੰਗਰਾ ਸਥਿਤ ਗੁਰਦੁਆਰਾ ਬਾਬਾ ਸ਼ਹੀਦ ਸਿੰਘ ਤਪ ਅਸਥਾਨ ਵਿਖੇ ਇੱਕ ਦਰਦਨਾਕ ਹਾਦਸੇ ਵਿੱਚ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।

ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਆਪਣੇ ਪਿਤਾ ਇੰਦਰਜੀਤ ਸਿੰਘ ਦੇ ਨਾਲ ਗੁਰਦੁਆਰਾ ਸ੍ਰੀ ਬਾਬਾ ਸ਼ਹੀਦ ਸਿੰਘ ਤਪ ਅਸਥਾਨ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਸਨ। ਮੰਗਲਵਾਰ ਸ਼ਾਮ ਨੂੰ ਉਹ ਗੁਰਦੁਆਰਾ ਸਾਹਿਬ ਦੇ ਵਿਹੜੇ ਵਿੱਚ ਉੱਗੀ ਘਾਹ ਦੀ ਸਫਾਈ ਕਰਨ ਲਈ ਘਾਹ ਕੱਟਣ ਵਾਲੀ ਮਸ਼ੀਨ ਚਲਾ ਰਹੇ ਸਨ। ਇਸ ਦੌਰਾਨ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਜ਼ਮੀਨ ਗਿੱਲੀ ਹੋਣ ਕਰਕੇ ਮਸ਼ੀਨ ਵਿੱਚ ਅਚਾਨਕ ਕਰੰਟ ਆ ਗਿਆ ਅਤੇ ਮਨਜਿੰਦਰ ਸਿੰਘ ਇਸ ਦੀ ਲਪੇਟ ਵਿੱਚ ਆ ਗਏ।

ਕਰੰਟ ਲੱਗਣ ਕਾਰਨ ਮਨਜਿੰਦਰ ਸਿੰਘ ਗੰਭੀਰ ਰੂਪ ਵਿੱਚ ਝੁਲਸ ਗਏ, ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਹਾਦਸੇ ਤੋਂ ਤੁਰੰਤ ਬਾਅਦ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮਨਜਿੰਦਰ ਸਿੰਘ ਦੀ ਅਚਾਨਕ ਹੋਈ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਕਿੰਗਰਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande