ਅੰਮ੍ਰਿਤਸਰ ਦੀਆਂ ਅਦਾਲਤਾਂ ਵਿੱਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਅੰਮ੍ਰਿਤਸਰ, 06 ਅਗਸਤ (ਹਿੰ.ਸ.)| ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ 12 ਸਤੰਬਰ, 2026 ਨੂੰ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾ
ਸੀ.ਜੇ.ਐੱਮ. ਅੰਮ੍ਰਿਤਸਰ ਅਮਰਦੀਪ ਸਿੰਘ ਬੈਂਸ


ਅੰਮ੍ਰਿਤਸਰ, 06 ਅਗਸਤ (ਹਿੰ.ਸ.)| ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ 12 ਸਤੰਬਰ, 2026 ਨੂੰ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ-ਕਮ-ਸੀ.ਜੇ.ਐੱਮ. ਅੰਮ੍ਰਿਤਸਰ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਵੱਖ-ਵੱਖ ਕਿਸਮ ਦੇ ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਜਾਵੇਗਾ। ਇਨ੍ਹਾਂ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਕਮੇਟੀ ਘਰ ਨਾਲ ਸਬੰਧਤ ਮਾਮਲੇ, ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਈਟ ਪਲਾਨ, ਹਰ ਤਰ੍ਹਾਂ ਦੇ ਸਿਵਲ ਕੇਸ, ਘੱਟ ਸਜ਼ਾ ਵਾਲੇ ਅਪਰਾਧਿਕ ਮਾਮਲੇ, ਵਿਆਹੁਤਾ ਝਗੜੇ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਇੰਸ਼ੋਰੈਂਸ ਕਲੇਮ ਆਦਿ ਸ਼ਾਮਲ ਹਨ।ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ ਕਿਸੇ ਹੋਰ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾਉਣ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੁੰਦੀ ਹੈ। ਇਸ ਤੋਂ ਇਲਾਵਾ ਦੋਵਾਂ ਧਿਰਾਂ ਵਿਚਕਾਰ ਆਪਸੀ ਸਦਭਾਵਨਾ ਵੀ ਬਣੀ ਰਹਿੰਦੀ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਵਿੱਚ ਹੋ ਜਾਂਦਾ ਹੈ ਤਾਂ ਉਸ ਕੇਸ ਨਾਲ ਸਬੰਧਤ ਅਦਾ ਕੀਤੀ ਗਈ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ।ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਸਬੰਧਤ ਅਦਾਲਤ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਆਪਣੇ ਲੰਬਿਤ ਕੇਸਾਂ ਦਾ ਛੇਤੀ ਅਤੇ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਵਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande