ਪਟਿਆਲਾ ਦੇ ਹਰ ਕੋਨੇ ਤੋਂ ਚੱਲਣਗੀਆਂ ਮਿੰਨੀ ਬੱਸਾਂ: ਹਰਪਾਲ ਜੁਨੇਜਾ
ਪਟਿਆਲਾ, 09 ਅਗਸਤ (ਹਿੰ.ਸ.)| ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਦੂਰ-ਦੁਰਾਡੇ ਤੋਂ ਮੰਦਰ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਰੋਡਵੇਜ਼ ਪੈਪਸੂ ਟਰਾਂਸਪੋਰਟ ਕਾਰਪੋਰੇਸ਼ਨ ਵੱ
ਪਟਿਆਲਾ ਦੇ ਹਰ ਕੋਨੇ ਤੋਂ ਚੱਲਣਗੀਆਂ ਮਿੰਨੀ ਬੱਸਾਂ: ਹਰਪਾਲ ਜੁਨੇਜਾ


ਪਟਿਆਲਾ, 09 ਅਗਸਤ (ਹਿੰ.ਸ.)| ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਦੂਰ-ਦੁਰਾਡੇ ਤੋਂ ਮੰਦਰ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਰੋਡਵੇਜ਼ ਪੈਪਸੂ ਟਰਾਂਸਪੋਰਟ ਕਾਰਪੋਰੇਸ਼ਨ ਵੱਲੋਂ ਵੀ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਵੱਖ-ਵੱਖ ਹਿੰਦੂ ਜਥੇਬੰਦੀਆਂ ਦੇ ਆਗੂਆਂ ਨਾਲ ਮੰਦਰ ਕਮੇਟੀ ਦੇ ਚੇਅਰਮੈਨ ਕਮਲ ਬਾਂਸਲ ਨਾਲ ਮੁਲਾਕਾਤ ਕਰਵਾਈ ਅਤੇ ਮੰਦਰ ਵਿੱਚ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਸੁਝਾਅ ਲਏ। ਇਸ ਮੌਕੇ ਹਿੰਦੂ ਆਗੂਆਂ ਵੱਲੋਂ ਮੰਦਰ ਕਮੇਟੀ ਦੇ ਚੇਅਰਮੈਨ ਕਮਲ ਬਾਂਸਲ, ਭਗਵਾਨ ਦਾਸ ਜੁਨੇਜਾ ਅਤੇ ਹਰਪਾਲ ਜੁਨੇਜਾ ਦਾ ਸਨਮਾਨ ਵੀ ਕੀਤਾ ਗਿਆ।ਹਿੰਦੂ ਆਗੂਆਂ ਨੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਆਧੁਨਿਕ ਨਿਰਮਾਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਮੰਦਰ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਹਰਪਾਲ ਜੁਨੇਜਾ ਨੇ ਕਿਹਾ ਕਿ ਮੰਦਰ ਦਾ ਨਿਰਮਾਣ ਮੁਕੰਮਲ ਹੋਣ ਤੋਂ ਬਾਅਦ ਪਟਿਆਲਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਮਿੰਨੀ ਬੱਸਾਂ ਚਲਾਈਆਂ ਜਾਣਗੀਆਂ, ਤਾਂ ਜੋ ਸ਼ਰਧਾਲੂਆਂ ਨੂੰ ਮੰਦਰ ਤੱਕ ਪਹੁੰਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।ਉਨ੍ਹਾਂ ਦੱਸਿਆ ਕਿ ਪੀਆਰਟੀਸ ਵੱਲੋਂ ਰਜਿੰਦਰਾ ਹਸਪਤਾਲ, ਸਮਾਣਾ ਚੁੰਗੀ, ਡਕਾਲਾ ਚੁੰਗੀ, ਸਨੌਰੀ ਅੱਡਾ, ਨਵਾਂ ਬੱਸ ਸਟੈਂਡ, ਪੁਰਾਣਾ ਬੱਸ ਸਟੈਂਡ ਅਤੇ ਤ੍ਰਿਪੜੀ ਸਮੇਤ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਤੋਂ ਮਿੰਨੀ ਬੱਸਾਂ ਚਲਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੰਦਰ ਦਾ ਨਿਰਮਾਣ ਮੁਕੰਮਲ ਹੋਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਟਿਆਲਾ ਪਹੁੰਚਣਗੇ। ਇਸ ਲਈ ਸ਼ਹਿਰ ਵਿੱਚ ਆਵਾਜਾਈ ਦੀ ਸੁਚਾਰੂ ਵਿਵਸਥਾ ਕਰਨਾ ਜ਼ਰੂਰੀ ਹੈ। ਮਿੰਨੀ ਬੱਸ ਸੇਵਾ ਸ਼ੁਰੂ ਹੋਣ ਨਾਲ ਸ਼ਰਧਾਲੂਆਂ ਨੂੰ ਸਹੂਲਤ ਮਿਲਣ ਦੇ ਨਾਲ-ਨਾਲ ਪਟਿਆਲਾ ਦੇ ਵਪਾਰ ਨੂੰ ਵੀ ਵੱਡਾ ਲਾਭ ਮਿਲੇਗਾ।ਪੀਆਰਟੀਸ ਚੇਅਰਮੈਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਮੰਦਰ ਦੇ ਵਿਕਾਸ ਕਾਰਜਾਂ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਮੰਦਰ ਨੂੰ ਵਿਸ਼ਵ ਪੱਧਰ ਦਾ ਸੁੰਦਰ ਧਾਰਮਿਕ ਸਥਾਨ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੰਦਰ ਵਿੱਚ ਸ਼ਰਧਾਲੂਆਂ ਦੇ ਬੈਠਣ ਲਈ ਵਿਸ਼ੇਸ਼ ਪ੍ਰਬੰਧ, ਲੇਜ਼ਰ ਸ਼ੋਅ, ਵੱਡਾ ਲੰਗਰ ਹਾਲ ਅਤੇ ਹੋਰ ਕਈ ਸਹੂਲਤਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਲੰਗਰ ਹਾਲ ਵਿੱਚ ਇੱਕ ਸਮੇਂ ਕਰੀਬ 3,000 ਤੋਂ 4,000 ਸ਼ਰਧਾਲੂਆਂ ਲਈ ਲੰਗਰ ਦੀ ਵਿਵਸਥਾ ਹੋਵੇਗੀ।ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਐੱਸਡੀਐੱਮ, ਏਡੀਸੀ ਅਤੇ ਸਿਟੀ ਪੁਲਿਸ ਵੱਲੋਂ ਵੀ ਮੰਦਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਵਿੱਚ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਵਰਿੰਦਰ ਸ਼ਰਮਾ, ਜੋਲੀ, ਮੋਹਿਤ ਪੰਡਿਤ, ਜਸਪਾਲ ਝੰਜੂ, ਰਾਜੀਵ ਗੁਪਤਾ, ਰਾਜੇਸ਼ ਕਾਕਾ ਲਿਫਟਰ, ਅਸ਼ੋਕ ਕੁਮਾਰ, ਸੰਦੀਪ ਬੰਧੂ, ਰਾਕੇਸ਼ ਕਨੋਜੀਆ, ਵਿਜੇ ਸਵਰਨਕਾਰ, ਰਾਕੇਸ਼ ਠਾਕੁਰ, ਮਨਦੀਪ ਲਾਰੰਸ, ਮੁਲਤਾਨੀ, ਪ੍ਰਦੀਪ ਕੁਮਾਰ, ਨਵਨੀਤ ਵਾਲੀਆ, ਹਰਸ਼ ਮਦਾਨ, ਮਨਦੀਪ ਅਤੇ ਸ਼ੇਰ ਸਿੰਘ ਸ਼ੇਰਾ ਸਮੇਤ ਹੋਰ ਆਗੂ ਤੇ ਸਾਥੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH

 rajesh pande