ਜਲਾਲਾਬਾਦ ਵਿੱਚ ਨਸ਼ੇ ਖ਼ਿਲਾਫ਼ ਪੁਲਿਸ ਤੇ ਐਕਸਾਈਜ਼ ਵਿਭਾਗ ਦੀ ਕਾਰਵਾਈ, 3000 ਹਜ਼ਾਰ ਲੀਟਰ ਲਾਹਣ ਬਰਾਮਦ
ਜਲਾਲਾਬਾਦ, 10 ਸਤੰਬਰ (ਹਿੰ.ਸ.)| ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲਾਲਾਬਾਦ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀਆਂ ਸਾਂਝੀਆਂ ਟੀਮਾਂ ਨੇ ਕਈ ਪਿੰਡਾਂ ਵਿੱਚ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਨਾਜਾਇਜ਼ ਲਾਹਣ ਅਤੇ ਸ਼ਰਾਬ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ
ਬਰਾਮਦ ਲਾਹਣ ਡੋਲਦੇ ਹੋਏ ਅਧਿਕਾਰੀ।


ਜਲਾਲਾਬਾਦ, 10 ਸਤੰਬਰ (ਹਿੰ.ਸ.)| ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲਾਲਾਬਾਦ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀਆਂ ਸਾਂਝੀਆਂ ਟੀਮਾਂ ਨੇ ਕਈ ਪਿੰਡਾਂ ਵਿੱਚ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਨਾਜਾਇਜ਼ ਲਾਹਣ ਅਤੇ ਸ਼ਰਾਬ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਰਵਾਈ ਲਗਾਤਾਰ ਜਾਰੀ ਰਹੇਗੀ।

ਜਾਣਕਾਰੀ ਅਨੁਸਾਰ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਵਿਸ਼ੇਸ਼ ਟੀਮ ਦਾ ਗਠਨ ਕਰਕੇ ਜਲਾਲਾਬਾਦ ਹਲਕੇ ਦੇ ਪਿੰਡ ਮਹਾਲਮ, ਕਾਠਗੜ੍ਹ ਸਮੇਤ ਕਈ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਗਈ। ਟੀਮਾਂ ਨੇ ਕਈ ਘਰਾਂ, ਖੇਤਾਂ ਅਤੇ ਜ਼ਮੀਨ ਹੇਠਾਂ ਲੁਕਾ ਕੇ ਰੱਖੀ ਗਈ ਨਾਜਾਇਜ਼ ਲਾਹਣ ਦੀ ਤਲਾਸ਼ੀ ਲਈ।

ਕਾਰਵਾਈ ਦੌਰਾਨ ਵੱਖ-ਵੱਖ ਥਾਵਾਂ ਤੋਂ ਕੁੱਲ 3,000 ਲੀਟਰ ਨਾਜਾਇਜ਼ ਲਾਹਣ ਬਰਾਮਦ ਕੀਤੀ ਗਈ, ਜਿਸ ਨੂੰ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ। ਇਸ ਤੋਂ ਇਲਾਵਾ ਛਾਪੇਮਾਰੀ ਦੌਰਾਨ ਕਰੀਬ 200 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਹੋਈ।

ਹਾਲਾਂਕਿ ਕਾਰਵਾਈ ਦੀ ਭਿਣਕ ਪੈਂਦਿਆਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਕਈ ਵਿਅਕਤੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪੁਲਿਸ ਵੱਲੋਂ ਇਨ੍ਹਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ੱਕੀ ਥਾਵਾਂ ’ਤੇ ਨਿਗਰਾਨੀ ਵਧਾਈ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਛਾਪੇਮਾਰੀਆਂ ਜਾਰੀ ਰਹਿਣਗੀਆਂ। ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਾਜਾਇਜ਼ ਸ਼ਰਾਬ ਜਾਂ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਜਾਂ ਸਬੰਧਤ ਵਿਭਾਗ ਨੂੰ ਦਿੱਤੀ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande