ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਉਡਾਉਣ ’ਤੇ ਸਖ਼ਤੀ, 5 ਕਿਲੋਮੀਟਰ ਤੱਕ ਇਲਾਕਾ ਅਲਰਟ ਜ਼ੋਨ
ਚੰਡੀਗੜ੍ਹ, 10 ਸਤੰਬਰ (ਹਿੰ.ਸ.)| ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਡਰੋਨ ਉਡਾਉਣ ਸਬੰਧੀ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ। ਹਵਾਈ ਅੱਡੇ ਦੇ ਆਲੇ-ਦੁਆਲੇ 3 ਕਿਲੋਮੀਟਰ ਦੇ ਖੇਤਰ ਨੂੰ ‘ਰੈੱਡ ਜ਼ੋਨ’ ਅਤੇ 5 ਕਿਲੋਮੀਟਰ ਤੱਕ ਦੇ ਇਲਾਕੇ ਨੂ
ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਉਡਾਉਣ ’ਤੇ ਸਖ਼ਤੀ, 5 ਕਿਲੋਮੀਟਰ ਤੱਕ ਇਲਾਕਾ ਅਲਰਟ ਜ਼ੋਨ


ਚੰਡੀਗੜ੍ਹ, 10 ਸਤੰਬਰ (ਹਿੰ.ਸ.)| ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਡਰੋਨ ਉਡਾਉਣ ਸਬੰਧੀ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ। ਹਵਾਈ ਅੱਡੇ ਦੇ ਆਲੇ-ਦੁਆਲੇ 3 ਕਿਲੋਮੀਟਰ ਦੇ ਖੇਤਰ ਨੂੰ ‘ਰੈੱਡ ਜ਼ੋਨ’ ਅਤੇ 5 ਕਿਲੋਮੀਟਰ ਤੱਕ ਦੇ ਇਲਾਕੇ ਨੂੰ ‘ਯੈਲੋ ਅਲਰਟ ਜ਼ੋਨ’ ਐਲਾਨਿਆ ਗਿਆ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਬਿਨਾਂ ਮਨਜ਼ੂਰੀ ਡਰੋਨ ਉਡਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡੀਐਸਪੀ ਰਾਜਾਸਾਂਸੀ ਨੇ ਦੱਸਿਆ ਕਿ ਹਵਾਈ ਅੱਡੇ ਦੇ ਨੇੜੇ ਕਿਸੇ ਵੀ ਸਮਾਗਮ ਜਾਂ ਪ੍ਰੋਗਰਾਮ ਦੌਰਾਨ ਡਰੋਨ ਉਡਾਉਣ ਤੋਂ ਪਹਿਲਾਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰਨਾ ਲਾਜ਼ਮੀ ਹੋਵੇਗਾ। ਬਿਨਾਂ ਮਨਜ਼ੂਰੀ ਡਰੋਨ ਚਲਾਉਣ ’ਤੇ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਹਵਾਈ ਅੱਡੇ ਦੇ ਆਲੇ-ਦੁਆਲੇ ਸਥਿਤ ਪਿੰਡਾਂ ਦੇ ਲੋਕਾਂ ਨੂੰ ਵੀ ਡਰੋਨ ਸਬੰਧੀ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਵੱਖ-ਵੱਖ ਗੁਰਦੁਆਰਿਆਂ ਵਿੱਚ ਐਲਾਨ ਕਰਵਾ ਕੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾ ਰਿਹਾ ਹੈ।

ਪੁਲਿਸ ਦੀ ਇਹ ਚਿਤਾਵਨੀ ਉਸ ਘਟਨਾ ਤੋਂ ਬਾਅਦ ਹੋਰ ਅਹਿਮ ਹੋ ਗਈ ਹੈ, ਜਦੋਂ ਇੱਕ ਖੇਡ ਸਮਾਗਮ ਦੌਰਾਨ ਡਰੋਨ ਦੀ ਗਤੀਵਿਧੀ ਕਾਰਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਡਾਣਾਂ ਦੇ ਸੰਚਾਲਨ ਵਿੱਚ ਵਿਘਨ ਪਿਆ ਸੀ। ਇਸ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ ਸਨ ਅਤੇ ਹਵਾਈ ਅੱਡਾ ਪ੍ਰਸ਼ਾਸਨ ਨੂੰ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰਨੇ ਪਏ ਸਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹਵਾਈ ਅੱਡੇ ਦੇ ਸੁਰੱਖਿਆ ਖੇਤਰ ਵਿੱਚ ਡਰੋਨ ਦੀ ਵਰਤੋਂ ਕਰਨ ਤੋਂ ਪਹਿਲਾਂ ਲੋੜੀਂਦੀ ਮਨਜ਼ੂਰੀ ਹਾਸਲ ਕੀਤੀ ਜਾਵੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਡਰੋਨ ਸੰਚਾਲਨ ਸਬੰਧੀ ਨਿਯਮਾਂ ਦੀ ਪਾਲਣਾ ਹਵਾਈ ਯਾਤਰੀਆਂ ਅਤੇ ਹਵਾਈ ਆਵਾਜਾਈ ਦੀ ਸੁਰੱਖਿਆ ਲਈ ਬੇਹੱਦ ਜ਼ਰੂਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande