ਬਟਾਲਾ ਵਿੱਚ ਵਿਆਹ ਪੁਰਬ ਮੌਕੇ ਹੁੱਲੜਬਾਜ਼ੀ, ਉੱਚੀ ਆਵਾਜ਼ ਵਿੱਚ ਸਪੀਕਰ ਤੇ ਬੁਲੇਟ ਦੇ ਪਟਾਕਿਆਂ ’ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 14 ਤੋਂ 18 ਸਤੰਬਰ ਤੱਕ ਹੁਕਮ ਜਾਰੀ ਬਟਾਲਾ, 11 ਸਤੰਬਰ (ਹਿੰ.ਸ.)| ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਮੁੱਖ ਰੱਖਦਿਆਂ ਬਟਾਲਾ ਵਿੱਚ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਨੇ ਭਾਰਤੀ ਨਾਗਰ
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ


ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 14 ਤੋਂ 18 ਸਤੰਬਰ ਤੱਕ ਹੁਕਮ ਜਾਰੀ

ਬਟਾਲਾ, 11 ਸਤੰਬਰ (ਹਿੰ.ਸ.)| ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਮੁੱਖ ਰੱਖਦਿਆਂ ਬਟਾਲਾ ਵਿੱਚ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਬ-ਡਵੀਜ਼ਨ ਬਟਾਲਾ ਵਿੱਚ ਟਰੈਕਟਰਾਂ ਅਤੇ ਹੋਰ ਵਾਹਨਾਂ ’ਤੇ ਹੁੱਲੜਬਾਜ਼ੀ ਕਰਨ, ਉੱਚੀ ਆਵਾਜ਼ ਵਿੱਚ ਸਪੀਕਰ ਵਜਾਉਣ ਅਤੇ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਹੁਕਮ 14 ਸਤੰਬਰ 2026 ਤੋਂ 18 ਸਤੰਬਰ 2026 ਤੱਕ ਲਾਗੂ ਰਹੇਗਾ। ਇਸ ਸਬੰਧੀ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 18 ਸਤੰਬਰ ਨੂੰ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਪ੍ਰਸ਼ਾਸਨ ਮੁਤਾਬਕ ਧਾਰਮਿਕ ਮੇਲੇ ਦੌਰਾਨ ਕੁਝ ਸ਼ਰਾਰਤੀ ਅਨਸਰ ਟਰੈਕਟਰਾਂ ਅਤੇ ਹੋਰ ਵਾਹਨਾਂ ’ਤੇ ਹੁੱਲੜਬਾਜ਼ੀ ਕਰਦੇ ਹਨ ਅਤੇ ਉੱਚੀ ਆਵਾਜ਼ ਵਿੱਚ ਵੱਡੇ ਸਪੀਕਰ ਲਗਾਉਂਦੇ ਹਨ। ਇਸ ਤੋਂ ਇਲਾਵਾ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਚਲਾਉਣ ਕਾਰਨ ਵੀ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਜਿਹੀਆਂ ਗਤੀਵਿਧੀਆਂ ਕਾਰਨ ਖ਼ਾਸ ਤੌਰ ’ਤੇ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਮੁਸ਼ਕਲ ਪੇਸ਼ ਆਉਂਦੀ ਹੈ। ਧਾਰਮਿਕ ਸਮਾਗਮ ਦੌਰਾਨ ਸ਼ਾਂਤੀਪੂਰਨ ਅਤੇ ਸੁਚੱਜਾ ਮਾਹੌਲ ਬਣਾਈ ਰੱਖਣ ਲਈ ਇਨ੍ਹਾਂ ਗਤੀਵਿਧੀਆਂ ’ਤੇ ਰੋਕ ਲਗਾਉਣਾ ਜ਼ਰੂਰੀ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪਾਬੰਦੀ ਸਬੰਧੀ ਇਹ ਹੁਕਮ 14 ਸਤੰਬਰ ਤੋਂ 18 ਸਤੰਬਰ ਤੱਕ ਬਟਾਲਾ ਸਬ-ਡਵੀਜ਼ਨ ਵਿੱਚ ਪ੍ਰਭਾਵੀ ਰਹੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande