ਐੱਸ.ਸੀ. ਵਿਦਿਆਰਥੀਆਂ ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 17 ਸਤੰਬਰ ਤੱਕ ਮੁੜ ਖੁੱਲ੍ਹਿਆ: ਡਾ. ਬਲਜੀਤ ਕੌਰ
ਚੰਡੀਗੜ੍ਹ, 11 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2025-26 ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨ
ਮੰਤਰੀ ਡਾ. ਬਲਜੀਤ ਕੌਰ


ਚੰਡੀਗੜ੍ਹ, 11 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2025-26 ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਰਟਲ ਹੁਣ 17 ਸਤੰਬਰ 2026 ਤੱਕ ਖੁੱਲ੍ਹਾ ਰਹੇਗਾ। ਇਹ ਵੱਖ-ਵੱਖ ਪੱਧਰਾਂ ’ਤੇ ਪੈਂਡਿੰਗ ਪਏ ਨਵੇਂ ਅਤੇ ਰਿਨਿਊਅਲ ਸਕਾਲਰਸ਼ਿਪ ਕੇਸਾਂ ਦੀ ਵੈਰੀਫਿਕੇਸ਼ਨ ਮੁਕੰਮਲ ਕਰਨ ਦਾ ਆਖਰੀ ਮੌਕਾ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪੈਸਿਆਂ ਦੀ ਘਾਟ ਜਾਂ ਸਰਕਾਰੀ ਕਾਰਵਾਈ ਵਿੱਚ ਦੇਰੀ ਕਾਰਨ ਕੋਈ ਵੀ ਯੋਗ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਐੱਸ.ਸੀ. ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਅੱਗੇ ਵਧਾਉਣ ਲਈ ਵਚਨਬੱਧ ਹੈ ਅਤੇ ਸਕਾਲਰਸ਼ਿਪ ਸਕੀਮ ਇਸ ਦਿਸ਼ਾ ਵਿੱਚ ਅਹਿਮ ਕਦਮ ਹੈ।

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ, ਵਿਦਿਅਕ ਅਦਾਰਿਆਂ, ਮਨਜ਼ੂਰੀ ਦੇਣ ਵਾਲੀਆਂ ਅਥਾਰਟੀਆਂ ਅਤੇ ਸਬੰਧਤ ਵਿਭਾਗਾਂ ਨੂੰ ਨਵੀਂ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਵਿਦਿਆਰਥੀ ਨੂੰ ਸਕਾਲਰਸ਼ਿਪ ਤੋਂ ਵਾਂਝਾ ਨਾ ਰਹਿਣ ਦੇਣ ਲਈ ਸਾਰੇ ਪੱਧਰਾਂ ’ਤੇ ਕਾਰਵਾਈ ਸਮੇਂ ਸਿਰ ਮੁਕੰਮਲ ਕੀਤੀ ਜਾਵੇ।

ਨਵੇਂ ਸ਼ਡਿਊਲ ਅਨੁਸਾਰ ਵਿਦਿਅਕ ਅਦਾਰਿਆਂ ਨੂੰ ਸਾਰੀਆਂ ਗਲਤੀਆਂ ਦੂਰ ਕਰਕੇ ਪੂਰੇ ਕੇਸ 14 ਸਤੰਬਰ 2026 ਤੱਕ ਮਨਜ਼ੂਰੀ ਦੇਣ ਵਾਲੀਆਂ ਅਥਾਰਟੀਆਂ ਨੂੰ ਭੇਜਣੇ ਹੋਣਗੇ। ਇਸ ਤੋਂ ਬਾਅਦ ਮਨਜ਼ੂਰੀ ਦੇਣ ਵਾਲੀਆਂ ਅਥਾਰਟੀਆਂ ਨੂੰ 16 ਸਤੰਬਰ ਤੱਕ ਸਬੰਧਤ ਵਿਭਾਗਾਂ ਨੂੰ ਆਨਲਾਈਨ ਪ੍ਰਪੋਜ਼ਲ ਭੇਜਣੇ ਹੋਣਗੇ। ਸਬੰਧਤ ਵਿਭਾਗ 17 ਸਤੰਬਰ ਤੱਕ ਵੈਰੀਫਾਈਡ ਪ੍ਰਪੋਜ਼ਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਭੇਜਣਗੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2025-26 ਦੌਰਾਨ ਐੱਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਮੁਤਾਬਕ ਪੋਰਟਲ ’ਤੇ ਹੁਣ ਤੱਕ 2,45,154 ਕੇਸਾਂ ਦੀ ਵੈਰੀਫਿਕੇਸ਼ਨ ਹੋ ਚੁੱਕੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2,41,970 ਵਿਦਿਆਰਥੀਆਂ ਨੂੰ ਸਰਕਾਰ ਦੇ 40 ਫੀਸਦੀ ਹਿੱਸੇ ਦੀ ਰਾਸ਼ੀ ਵੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਾਰੇ ਸਬੰਧਤ ਭਾਈਵਾਲਾਂ ਨੂੰ ਅਪੀਲ ਕੀਤੀ ਕਿ ਬਾਕੀ ਰਹਿੰਦੇ ਕੇਸਾਂ ਦੀ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਪੂਰੀ ਕੀਤੀ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਐੱਸ.ਸੀ. ਵਿਦਿਆਰਥੀਆਂ ਦੇ ਸਿੱਖਿਅਕ, ਸਮਾਜਿਕ ਅਤੇ ਆਰਥਿਕ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਵਿਭਾਗ ਅਤੇ ਵਿਦਿਅਕ ਅਦਾਰੇ ਤਾਲਮੇਲ ਨਾਲ ਕੰਮ ਕਰਕੇ ਹਰ ਹੱਕਦਾਰ ਵਿਦਿਆਰਥੀ ਤੱਕ ਸਕਾਲਰਸ਼ਿਪ ਦਾ ਲਾਭ ਪਹੁੰਚਾਉਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande