
ਪਹਿਲੀ ਬੱਸ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਜੀ, ਦੂਜੀ ਵਰਿੰਦਾਵਨ ਤੇ ਮਥੁਰਾ ਲਈ ਰਵਾਨਾਫਾਜ਼ਿਲਕਾ, 11 ਸਤੰਬਰ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸ਼ਰਧਾਲੂਆਂ ਨਾਲ ਭਰੀਆਂ ਦੋ ਬੱਸਾਂ ਧਾਰਮਿਕ ਸਥਾਨਾਂ ਲਈ ਰਵਾਨਾ ਕੀਤੀਆਂ ਗਈਆਂ। ਪਹਿਲੀ ਬੱਸ ਸ੍ਰੀ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ, ਜਦਕਿ ਦੂਜੀ ਬੱਸ ਵਰਿੰਦਾਵਨ ਅਤੇ ਮਥੁਰਾ ਲਈ ਰਵਾਨਾ ਕੀਤੀ ਗਈ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਰਾਹੀਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਵੱਡੀ ਗਿਣਤੀ ਵਿੱਚ ਲੋਕ ਲਾਭ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੇ ਨਾਲ-ਨਾਲ ਰਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਲੋਕਾਂ ਨੂੰ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਇਸ ਮੌਕੇ ਬਲਾਕ ਪ੍ਰਧਾਨ ਯੋਗੇਸ਼ ਸ਼ਰਮਾ, ਕੌਂਸਲਰ ਸੁਨੀਲ ਮੈਨੀ, ਬਲਾਕ ਪ੍ਰਧਾਨ ਕਿਰਨ, ਟਰੇਡ ਕਮਿਸ਼ਨ ਦੇ ਚੇਅਰਮੈਨ ਲਵੀਸ਼ ਚਾਵਲਾ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH