ਗੁਲਜ਼ਾਰ ਸਿੰਘ ਦੀ ਮੌਤ ’ਤੇ ਸਿਆਸਤ ਕਰ ਰਹੀ ਹੈ ਕਾਂਗਰਸ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 12 ਸਤੰਬਰ (ਹਿੰ.ਸ.)| ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਇਸ ਦੁਖਦਾਈ ਘਟਨਾ ਤੋਂ ਸਿਆਸੀ ਲਾਹਾ
ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ


ਚੰਡੀਗੜ੍ਹ, 12 ਸਤੰਬਰ (ਹਿੰ.ਸ.)| ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਇਸ ਦੁਖਦਾਈ ਘਟਨਾ ਤੋਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮਾਮਲੇ ਦਾ ਸਿਆਸੀਕਰਨ ਕਰਨ ਦੀ ਬਜਾਏ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ।

ਈਟੀਓ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਬੇਹੱਦ ਦੁਖਦਾਈ ਘਟਨਾ ਹੈ ਅਤੇ ਸਰਕਾਰ ਵੱਲੋਂ ਮਾਮਲੇ ਵਿੱਚ ਪਹਿਲਾਂ ਹੀ ਠੋਸ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਪੂਰੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਮਾਮਲੇ ਵਿੱਚ ਪੰਜ ਵਿਅਕਤੀਆਂ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਨਾਲ ਸਬੰਧਤ ਧਾਰਾਵਾਂ ਅਤੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕਥਾਮ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਆਪਣੇ ਨਾ ਪੂਰਾ ਹੋਣ ਵਾਲੇ ਘਾਟੇ ਤੋਂ ਉਭਰਨ ਲਈ ਸਮਾਂ ਅਤੇ ਸਹਾਰਾ ਦੇਣ ਦੀ ਲੋੜ ਹੈ। ਪਰ ਕਾਂਗਰਸੀ ਆਗੂ ਇਸ ਘਟਨਾ ਨੂੰ ਸਿਆਸੀ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਾਮਲੇ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਯਕੀਨੀ ਬਣਾ ਰਹੀ ਹੈ। ਜਾਂਚ ਦੌਰਾਨ ਜੇ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਕਾਂਗਰਸ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਸੰਜਮ ਵਰਤਣ ਅਤੇ ਜਾਂਚ ਏਜੰਸੀਆਂ ਨੂੰ ਆਪਣਾ ਕੰਮ ਕਰਨ ਦੇਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande