‘ਮੁੱਖ ਮੰਤਰੀ ਤੀਰਥ ਸਥਾਨ ਯਾਤਰਾ’ ਨਾਲ ਸੰਗਤਾਂ ਦੀ ਆਸਥਾ ਹੋ ਰਹੀ ਪੂਰੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ
ਲਾਲੜੂ, 14 ਸਤੰਬਰ (ਹਿੰ.ਸ.)| ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਲਾਲੜੂ ਤੋਂ ਸੰਗਤਾਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਤਿੰਨ ਹੋਰ ਬੱਸਾਂ ਰਵਾਨਾ ਕੀਤੀਆਂ ਗਈਆਂ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਾਸਤਨਾ ਕਲਾਂ ਤੋਂ 136ਵੀਂ, ਜਾਸਤਨਾ ਖੁਰਦ ਤੋਂ 137ਵੀਂ ਅਤੇ ਵਾਰ
ਬੱਸ ਰਵਾਨਾ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।


ਲਾਲੜੂ, 14 ਸਤੰਬਰ (ਹਿੰ.ਸ.)| ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਲਾਲੜੂ ਤੋਂ ਸੰਗਤਾਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਤਿੰਨ ਹੋਰ ਬੱਸਾਂ ਰਵਾਨਾ ਕੀਤੀਆਂ ਗਈਆਂ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਾਸਤਨਾ ਕਲਾਂ ਤੋਂ 136ਵੀਂ, ਜਾਸਤਨਾ ਖੁਰਦ ਤੋਂ 137ਵੀਂ ਅਤੇ ਵਾਰਡ ਨੰਬਰ 8 ਤੋਂ 138ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਤੀਰਥ ਯਾਤਰਾ ਲਈ ਰਵਾਨਾ ਹੋ ਰਹੀ ਸੰਗਤ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੰਗਤਾਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀਆਂ ਸੰਗਤਾਂ ਨੂੰ ਧਾਰਮਿਕ ਅਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਰਾਹੀਂ ਸੰਗਤਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸ਼ਰਧਾਲੂਆਂ ਦੀ ਲੰਮੇ ਸਮੇਂ ਤੋਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ।

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਦਿਆਂ ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande