ਲੁਧਿਆਣਾ ਤੋਂ ਵਿਧਾਇਕ ਬੱਗਾ ਨੇ ਆਰ.ਐੱਮ.ਸੀ. ਸੜਕ ਦਾ ਕੀਤਾ ਉਦਘਾਟਨ
ਸੜਕ ਨਿਰਮਾਣ ’ਤੇ ਕਰੀਬ 60 ਲੱਖ ਰੁਪਏ ਹੋਣਗੇ ਖਰਚ, ਆਵਾਜਾਈ ਹੋਵੇਗੀ ਸੁਚਾਰੂ ਲੁਧਿਆਣਾ, 14 ਸਤੰਬਰ (ਹਿੰ.ਸ.)| ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਵਿੱਚ ਆਰ.ਐੱਮ.ਸੀ. ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲ
ਆਰ.ਐੱਮ.ਸੀ. ਸੜਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਮਦਨ ਲਾਲ ਬੱਸਾ


ਸੜਕ ਨਿਰਮਾਣ ’ਤੇ ਕਰੀਬ 60 ਲੱਖ ਰੁਪਏ ਹੋਣਗੇ ਖਰਚ, ਆਵਾਜਾਈ ਹੋਵੇਗੀ ਸੁਚਾਰੂ

ਲੁਧਿਆਣਾ, 14 ਸਤੰਬਰ (ਹਿੰ.ਸ.)| ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਵਿੱਚ ਆਰ.ਐੱਮ.ਸੀ. ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਨੀਰਜ ਅਹੂਜਾ, ਕੌਂਸਲਰ ਅਮਨ ਬੱਗਾ ਖੁਰਾਣਾ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਸੀ।

ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 60 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਪਿਛਲੇ ਕਾਫ਼ੀ ਸਮੇਂ ਤੋਂ ਖਸਤਾ ਹੋਣ ਕਾਰਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਆਵਾਜਾਈ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸੜਕ ਦੇ ਨਿਰਮਾਣ ਤੋਂ ਬਾਅਦ ਇਲਾਕੇ ਵਿੱਚ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਲੁਧਿਆਣਾ ਉੱਤਰੀ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਸ਼ੁਰੂ ਕੀਤਾ ਗਿਆ ਹੈ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਲਕੇ ਦੀ ਕੋਈ ਵੀ ਸੜਕ ਮੁਰੰਮਤ ਜਾਂ ਨਵੀਨੀਕਰਨ ਤੋਂ ਵਾਂਝੀ ਨਾ ਰਹੇ।

ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਸੜਕ ਸੰਪਰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਵਿਧਾਇਕ ਬੱਗਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande