ਜਲਾਲਾਬਾਦ ਸਿਟੀ ਥਾਣੇ ’ਤੇ ਗ੍ਰਨੇਡ ਹਮਲੇ ਦੇ ਦੋਸ਼ ’ਚ 2 ਗ੍ਰਿਫ਼ਤਾਰ, 38 ਘੰਟੇ ਬਾਅਦ ਗ੍ਰਨੇਡ ਹਮਲੇ ਦੀ ਪੁਲਿਸ ਨੇ ਕੀਤੀ ਪੁਸ਼ਟੀ
ਫਾਜ਼ਿਲਕਾ, 14 ਸਤੰਬਰ (ਹਿੰ.ਸ.)| ਜਲਾਲਾਬਾਦ ਸਿਟੀ ਥਾਣੇ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਨੇ ਸੋਮਵਾਰ ਨੂੰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਰੀਬ 38 ਘੰਟਿਆਂ ਬਾਅਦ ਪੁਸ਼ਟੀ ਕੀਤੀ ਕਿ ਥਾਣੇ ’ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ
ਪੁਲਿਸ ਹਿਰਾਸਤ ’ਚ ਮੁਲਜ਼ਮ।


ਫਾਜ਼ਿਲਕਾ, 14 ਸਤੰਬਰ (ਹਿੰ.ਸ.)| ਜਲਾਲਾਬਾਦ ਸਿਟੀ ਥਾਣੇ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਨੇ ਸੋਮਵਾਰ ਨੂੰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਰੀਬ 38 ਘੰਟਿਆਂ ਬਾਅਦ ਪੁਸ਼ਟੀ ਕੀਤੀ ਕਿ ਥਾਣੇ ’ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਵਿੱਚ ਪਾਕਿਸਤਾਨੀ ਏਜੰਸੀਆਂ ਦੀ ਕਥਿਤ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸਨੇਹਦੀਪ ਸ਼ਰਮਾ ਅਤੇ ਫਾਜ਼ਿਲਕਾ ਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਸੋਮਵਾਰ ਸ਼ਾਮ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 12 ਅਤੇ 13 ਸਤੰਬਰ ਦੀ ਦਰਮਿਆਨੀ ਰਾਤ ਕਰੀਬ 2 ਵਜੇ ਜਲਾਲਾਬਾਦ ਸਿਟੀ ਥਾਣੇ ’ਤੇ ਗ੍ਰਨੇਡ ਸੁੱਟਿਆ ਗਿਆ ਸੀ। ਧਮਾਕੇ ਕਾਰਨ ਥਾਣਾ ਕੰਪਲੈਕਸ ਵਿੱਚ ਖੜ੍ਹੀਆਂ ਦੋ ਕਾਰਾਂ ਦੇ ਸ਼ੀਸ਼ੇ ਨੁਕਸਾਨੇ ਗਏ। ਗਨੀਮਤ ਰਹੀ ਕਿ ਘਟਨਾ ਵਿੱਚ ਕਿਸੇ ਵਿਅਕਤੀ ਦੀ ਜਾਨ ਨਹੀਂ ਗਈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲਾਲਾਬਾਦ ਸਬ-ਡਿਵੀਜ਼ਨ ਦੇ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਵਾਸੀ ਗੁਰਪ੍ਰੀਤ ਸਿੰਘ ਅਤੇ ਪਿੰਡ ਘੁਬਾਇਆ ਵਾਸੀ ਮਨਪ੍ਰੀਤ ਸਿੰਘ ਵਜੋਂ ਹੋਈ ਹੈ।

ਡੀਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਥਿਤ ਤੌਰ ’ਤੇ ਕੁਝ ਵਿਅਕਤੀਆਂ ਵੱਲੋਂ ਮੁਲਜ਼ਮਾਂ ਨੂੰ ਹਮਲੇ ਲਈ ਤਿਆਰ ਕੀਤਾ ਗਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਗ੍ਰਨੇਡ ਮੁਹੱਈਆ ਕਰਵਾਉਣ ਵਾਲੇ ਵਿਅਕਤੀਆਂ ਦੀ ਵੀ ਪਛਾਣ ਕਰ ਲਈ ਗਈ ਹੈ। ਇਸ ਤੋਂ ਇਲਾਵਾ ਹਮਲੇ ਨਾਲ ਜੁੜੇ ਦੋ ਹੋਰ ਸ਼ੱਕੀਆਂ ਦੀ ਪਛਾਣ ਵੀ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਡੀਆਈਜੀ ਸ਼ਰਮਾ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਉਦੇਸ਼ ਨਾਲ ਪਾਕਿਸਤਾਨੀ ਏਜੰਸੀਆਂ ਇਸ ਸਾਜ਼ਿਸ਼ ਦੇ ਪਿੱਛੇ ਹੋ ਸਕਦੀਆਂ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਪਹਿਲੂ ਸਬੰਧੀ ਵਿਸਥਾਰਪੂਰਵਕ ਜਾਂਚ ਅਜੇ ਜਾਰੀ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਗ੍ਰਨੇਡ ਕਿੱਥੋਂ ਪ੍ਰਾਪਤ ਕੀਤਾ ਗਿਆ, ਹਮਲੇ ਦੀ ਸਾਜ਼ਿਸ਼ ਕਿਸ ਨੇ ਤਿਆਰ ਕੀਤੀ ਅਤੇ ਇਸ ਵਿੱਚ ਹੋਰ ਕਿਹੜੇ ਲੋਕ ਸ਼ਾਮਲ ਹਨ।

ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਹਮਲੇ ਦੀ ਪੂਰੀ ਸਾਜ਼ਿਸ਼, ਗ੍ਰਨੇਡ ਦੀ ਸਪਲਾਈ ਅਤੇ ਹੋਰ ਸੰਭਾਵਿਤ ਸਹਿਯੋਗੀਆਂ ਦੀ ਭੂਮਿਕਾ ਦਾ ਪਤਾ ਲਗਾਇਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande