ਹਰ ਕਿਸਾਨ ਲਈ ਫ਼ਾਰਮਰ ਰਜਿਸਟਰੀ ਆਈ.ਡੀ. ਬਣਾਉਣਾ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ
ਸਰਕਾਰੀ ਸਕੀਮਾਂ, ਸਬਸਿਡੀ, ਖਾਦਾਂ, ਬੀਜ ਤੇ ਖੇਤੀ ਮਸ਼ੀਨਰੀ ਦੀਆਂ ਸਹੂਲਤਾਂ ਲਈ ਆਈ.ਡੀ. ਲਾਜ਼ਮੀ ਫਾਜ਼ਿਲਕਾ, 15 ਸਤੰਬਰ (ਹਿੰ.ਸ.)| ਕਿਸਾਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਖੇਤੀਬਾੜੀ ਸਹੂਲਤਾਂ ਦਾ ਲਾਭ ਲੈਣ ਲਈ ਫ਼ਾਰਮਰ ਰਜਿਸਟਰੀ ਆਈ.ਡੀ. ਬਣਾਉਣ
ਹਰ ਕਿਸਾਨ ਲਈ ਫ਼ਾਰਮਰ ਰਜਿਸਟਰੀ ਆਈ.ਡੀ. ਬਣਾਉਣਾ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ


ਸਰਕਾਰੀ ਸਕੀਮਾਂ, ਸਬਸਿਡੀ, ਖਾਦਾਂ, ਬੀਜ ਤੇ ਖੇਤੀ ਮਸ਼ੀਨਰੀ ਦੀਆਂ ਸਹੂਲਤਾਂ ਲਈ ਆਈ.ਡੀ. ਲਾਜ਼ਮੀ

ਫਾਜ਼ਿਲਕਾ, 15 ਸਤੰਬਰ (ਹਿੰ.ਸ.)| ਕਿਸਾਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਖੇਤੀਬਾੜੀ ਸਹੂਲਤਾਂ ਦਾ ਲਾਭ ਲੈਣ ਲਈ ਫ਼ਾਰਮਰ ਰਜਿਸਟਰੀ ਆਈ.ਡੀ. ਬਣਾਉਣਾ ਜ਼ਰੂਰੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਨੇ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀ ਫ਼ਾਰਮਰ ਰਜਿਸਟਰੀ ਆਈ.ਡੀ. ਬਣਵਾਉਣ, ਤਾਂ ਜੋ ਸਰਕਾਰੀ ਸਕੀਮਾਂ ਅਤੇ ਸਬਸਿਡੀ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਸਮੇਂ-ਸਮੇਂ ’ਤੇ ਵੱਖ-ਵੱਖ ਸਕੀਮਾਂ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਦਾ ਫ਼ਾਰਮਰ ਰਜਿਸਟਰੀ ਵਿੱਚ ਰਜਿਸਟਰਡ ਹੋਣਾ ਜ਼ਰੂਰੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਫ਼ਾਰਮਰ ਰਜਿਸਟਰੀ ਆਈ.ਡੀ. ਸਿਰਫ਼ ਇੱਕ ਯੋਜਨਾ ਤੱਕ ਸੀਮਤ ਨਹੀਂ ਹੈ, ਸਗੋਂ ਇਹ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਖਾਦਾਂ, ਬੀਜ, ਖੇਤੀਬਾੜੀ ਮਸ਼ੀਨਰੀ ਅਤੇ ਹੋਰ ਸਹੂਲਤਾਂ ਦਾ ਲਾਭ ਲੈਣ ਲਈ ਵੀ ਇਹ ਆਈ.ਡੀ. ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਆਪਣੇ ਪਿੰਡਾਂ ਵਿੱਚ ਬਣੇ ਸੀ.ਐੱਸ.ਸੀ. ਕੇਂਦਰਾਂ ਅਤੇ ਸਹਿਕਾਰੀ ਸਭਾਵਾਂ ਵਿੱਚ ਜਾ ਕੇ ਵੀ ਫ਼ਾਰਮਰ ਰਜਿਸਟਰੀ ਆਈ.ਡੀ. ਬਣਵਾ ਸਕਦੇ ਹਨ।

ਡਾ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਾਰਮਰ ਰਜਿਸਟਰੀ ਆਈ.ਡੀ. ਬਣਾਉਣ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕਰਨ, ਤਾਂ ਜੋ ਉਹ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ, ਸਹੂਲਤਾਂ ਅਤੇ ਸਬਸਿਡੀਆਂ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande