ਵਿਰੋਧੀ ਪਾਰਟੀਆਂ ਕੋਲ 2027 ਦੀਆਂ ਚੋਣਾਂ ਲਈ ਕੋਈ ਮੁੱਦਾ ਬਾਕੀ ਨਹੀਂ ਬਚਿਆ : ਹਰਪਾਲ ਜੁਨੇਜਾ
ਪੁਰਾਣੇ ਬੱਸ ਅੱਡੇ ਦਾ ਜਲਦ ਨਵ-ਨਿਰਮਾਣ ਕਰਵਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ : ਪੀਆਰਟੀਸੀ ਚੇਅਰਮੈਨ ਪਟਿਆਲਾ, 15 ਸਤੰਬਰ (ਹਿੰ.ਸ.)| ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ
ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ


ਪੁਰਾਣੇ ਬੱਸ ਅੱਡੇ ਦਾ ਜਲਦ ਨਵ-ਨਿਰਮਾਣ ਕਰਵਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ : ਪੀਆਰਟੀਸੀ ਚੇਅਰਮੈਨ

ਪਟਿਆਲਾ, 15 ਸਤੰਬਰ (ਹਿੰ.ਸ.)| ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਕਾਰਨ ਹੁਣ ਵਿਰੋਧੀ ਪਾਰਟੀਆਂ ਕੋਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੋਈ ਮੁੱਦਾ ਬਾਕੀ ਨਹੀਂ ਬਚਿਆ ਹੈ। ਐਡਵੋਕੇਟ ਹਰਪਾਲ ਜੁਨੇਜਾ ਗਾਂਧੀ ਨਗਰ ਅਤੇ ਲਾਹੌਰੀ ਗੇਟ ਇਲਾਕੇ ਦੇ ਵਸਨੀਕਾਂ ਨਾਲ ਲੋਕ ਮਿਲਣੀ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਇਲਾਕਾ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਸਰਕਾਰ ਵੱਲੋਂ ਲਾਗੂ ਕਰਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਲੋਕ ਮਿਲਣੀ ਦੌਰਾਨ ਵਾਰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਰਹਿੰਦੇ ਕੰਮਾਂ ਅਤੇ ਸਮੱਸਿਆਵਾਂ ਤੋਂ ਚੇਅਰਮੈਨ ਹਰਪਾਲ ਜੁਨੇਜਾ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਸਬੰਧਤ ਕੰਮ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਹਰਪਾਲ ਜੁਨੇਜਾ ਨੇ ਕਿਹਾ ਕਿ ਗਾਂਧੀ ਨਗਰ ਅਤੇ ਲਾਹੌਰੀ ਗੇਟ ਇਲਾਕੇ ਦੇ ਨਾਲ ਲੱਗਦਾ ਪੁਰਾਣਾ ਬੱਸ ਅੱਡਾ ਲੰਬੇ ਸਮੇਂ ਤੋਂ ਕਾਰਜਸ਼ੀਲ ਨਹੀਂ ਹੈ। ਇਸ ਦਾ ਜਲਦ ਨਵ-ਨਿਰਮਾਣ ਕਰਵਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਬੱਸ ਅੱਡੇ ਦੇ ਆਸ-ਪਾਸ ਦੇ ਦੁਕਾਨਦਾਰਾਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਵੀ ਲਾਭ ਮਿਲੇਗਾ ਅਤੇ ਇਲਾਕੇ ਦੀਆਂ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਇਸ ਮੌਕੇ ਜੌਨੀ ਅਟਵਾਲ, ਰਾਜੇਸ਼ ਕੌਸ਼ਲ, ਰਾਜੇਸ਼ ਕੇਹਰ, ਸ਼ੀਤਲ ਅਦਿਵਾਸ, ਬਾਲਮੀਕੀ ਐਜੂਕੇਸ਼ਨ ਦੇ ਮੁੱਖ ਸੰਚਾਲਕ ਰਾਜੇਸ਼ ਕਾਲਾ, ਹਰਿੰਦਰ ਜੋਅ, ਸੋਨੂ ਅਟਵਾਲ, ਲਵਲੀ ਅਛੂਤ, ਰੋਹਿਤ ਅਟਵਾਲ, ਜੀਵਨ ਗਿੱਲ, ਰੀਗਨ ਅਟਵਾਲ, ਰਾਜਿੰਦਰ ਮੱਟੂ, ਸਮੀ ਦੇਵੀ, ਰੇਣੂ ਰਾਣੀ, ਸੋਨੂ ਦੇਵੀ, ਬਨੀ ਸਹੋਤਾ ਸਮੇਤ ਹੋਰ ਇਲਾਕਾ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande