
ਸਟਰੀਟ ਲਾਈਟ, ਸੀਵਰੇਜ ਤੇ ਸਫ਼ਾਈ ਸਬੰਧੀ ਸਮੱਸਿਆਵਾਂ ਲਈ ਜਾਰੀ ਕੀਤੇ ਸੰਪਰਕ ਨੰਬਰ; ਸੰਗਤਾਂ ਦੀ ਸਹੂਲਤ ਲਈ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ
ਬਟਾਲਾ, 15 ਸਤੰਬਰ (ਹਿੰ.ਸ.)| ਬਟਾਲਾ ਵਿਖੇ 18 ਸਤੰਬਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਸਮਾਗਮ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। ਸੰਗਤਾਂ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਵਿਭਾਗਾਂ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਵੱਖ-ਵੱਖ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸਟਰੀਟ ਲਾਈਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਅਮਨਦੀਪ ਸਿੰਘ, ਜੀ.ਈ. ਦੇ ਮੋਬਾਈਲ ਨੰਬਰ 99912-18880 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਸੀਵਰੇਜ ਸਬੰਧੀ ਸਮੱਸਿਆ ਲਈ ਅਮਨ ਕੁਮਾਰ, ਜੀ.ਈ. ਦੇ ਨੰਬਰ 88377-96662 ਜਾਂ ਹਰਮਨ ਸਿੰਘ, ਸੁਪਰਵਾਈਜ਼ਰ ਦੇ ਨੰਬਰ 84275-66323 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸਫ਼ਾਈ ਸਬੰਧੀ ਕਿਸੇ ਵੀ ਸਮੱਸਿਆ ਲਈ ਜਗਦੀਪ ਸਿੰਘ, ਸੀ.ਐੱਸ.ਓ. ਦੇ ਮੋਬਾਈਲ ਨੰਬਰ 80516-01628 ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਪ੍ਰਸ਼ਾਸਨ ਵੱਲੋਂ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਪ੍ਰਬੰਧ ਕੀਤੇ ਗਏ ਹਨ।
ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਕਿਹਾ ਕਿ ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਸਮਾਗਮ ਦੌਰਾਨ ਬਟਾਲਾ ਪਹੁੰਚਣ ਵਾਲੀਆਂ ਸੰਗਤਾਂ ਨੂੰ ਸੁਚੱਜੀਆਂ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH