ਫਰੀਦਕੋਟ ’ਚ ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਦੇ 63 ਪਲਾਟਾਂ ਦੀ ਅਲਾਟਮੈਂਟ ਲਈ ਡਰਾਅ ਕੱਢਿਆ
53 ਪਲਾਟ ਜਨਰਲ ਤੇ 10 ਐੱਸ.ਸੀ. ਕੈਟਾਗਰੀ ਲਈ; ਬਿਨੈਕਾਰਾਂ ਦੀ ਮੌਜੂਦਗੀ ਵਿੱਚ ਹੋਈ ਅਲਾਟਮੈਂਟ ਪ੍ਰਕਿਰਿਆ ਫਰੀਦਕੋਟ, 17 ਸਤੰਬਰ (ਹਿੰ.ਸ.)| ਇੰਮਪਰੂਵਮੈਂਟ ਟਰੱਸਟ ਫਰੀਦਕੋਟ ਵੱਲੋਂ ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਅਧੀਨ ਪਲਾਟਾਂ ਦੀ ਅਲਾਟਮੈਂਟ ਲਈ ਲੱਕੀ ਡਰਾਅ ਕੱਢਿਆ ਗਿਆ। ਇਸ ਮੌਕੇ ਵਿਧਾਇਕ ਫਰੀਦਕੋ
ਪਲਾਟਾਂ ਦੇ ਡਰਾਅ ਕੱਢਣ ਮੌਕੇ  ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਤੇ ਹੋਰ।


53 ਪਲਾਟ ਜਨਰਲ ਤੇ 10 ਐੱਸ.ਸੀ. ਕੈਟਾਗਰੀ ਲਈ; ਬਿਨੈਕਾਰਾਂ ਦੀ ਮੌਜੂਦਗੀ ਵਿੱਚ ਹੋਈ ਅਲਾਟਮੈਂਟ ਪ੍ਰਕਿਰਿਆ

ਫਰੀਦਕੋਟ, 17 ਸਤੰਬਰ (ਹਿੰ.ਸ.)| ਇੰਮਪਰੂਵਮੈਂਟ ਟਰੱਸਟ ਫਰੀਦਕੋਟ ਵੱਲੋਂ ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਅਧੀਨ ਪਲਾਟਾਂ ਦੀ ਅਲਾਟਮੈਂਟ ਲਈ ਲੱਕੀ ਡਰਾਅ ਕੱਢਿਆ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ, ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਰਹੇ।

ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਤਹਿਤ ਕੁੱਲ 63 ਪਲਾਟਾਂ ਲਈ ਡਰਾਅ ਕੱਢਿਆ ਗਿਆ ਹੈ। ਇਨ੍ਹਾਂ ਵਿੱਚੋਂ 53 ਪਲਾਟ ਜਨਰਲ ਕੈਟਾਗਰੀ ਅਤੇ 10 ਪਲਾਟ ਐੱਸ.ਸੀ. ਕੈਟਾਗਰੀ ਲਈ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਾਲ 2013 ਵਿੱਚ ਪਹਿਲੀ ਵਾਰ ਡਰਾਅ ਕੱਢਿਆ ਗਿਆ ਸੀ ਅਤੇ ਲਗਭਗ 13 ਸਾਲ ਬਾਅਦ ਮੁੜ ਪਲਾਟਾਂ ਦੀ ਅਲਾਟਮੈਂਟ ਲਈ ਡਰਾਅ ਕਰਵਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਲੱਕੀ ਡਰਾਅ ਬਿਨੈਕਾਰਾਂ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਢੰਗ ਨਾਲ ਕੱਢਿਆ ਗਿਆ ਅਤੇ ਇਸ ਦੀ ਲਾਈਵ ਵੀਡੀਓਗ੍ਰਾਫੀ ਵੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਸਬੰਧਤ ਪ੍ਰਕਿਰਿਆਵਾਂ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਸਾਹਿਬਜ਼ਾਦਾ ਫਤਿਹ ਸਿੰਘ ਨਗਰ ਦੇ ਪਲਾਟਾਂ ਲਈ ਵੀ ਡਰਾਅ ਕੱਢਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਫਰੀਦਕੋਟ ਸ਼ਹਿਰ ਵਿੱਚ ਵਧ ਰਹੇ ਸ਼ਹਿਰੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਢੰਗ ਨਾਲ ਨਵੀਆਂ ਰਿਹਾਇਸ਼ੀ ਕਾਲੋਨੀਆਂ ਦਾ ਵਿਕਾਸ ਸਮੇਂ ਦੀ ਲੋੜ ਹੈ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਦਾ ਪੰਜਾਬ ਦੇ ਇਤਿਹਾਸ ਵਿੱਚ ਵਿਲੱਖਣ ਸਥਾਨ ਹੈ ਅਤੇ ਉਨ੍ਹਾਂ ਦੇ ਨਾਮ ’ਤੇ ਕਲੋਨੀ ਦਾ ਨਾਮ ਰੱਖਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਡਰਾਅ ਰਾਹੀਂ ਪਲਾਟ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ।

ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ ਨੇ ਕਿਹਾ ਕਿ ਲੰਮੇ ਸਮੇਂ ਬਾਅਦ ਫਰੀਦਕੋਟ ਵਿੱਚ ਡਰਾਅ ਰਾਹੀਂ ਪਲਾਟਾਂ ਦੀ ਅਲਾਟਮੈਂਟ ਹੋਣਾ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰਾਂ ਦੀ ਮੌਜੂਦਗੀ ਵਿੱਚ ਡਰਾਅ ਕੱਢਿਆ ਜਾਣਾ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਦਰਸਾਉਂਦਾ ਹੈ।

ਚੇਅਰਮੈਨ ਧਾਲੀਵਾਲ ਨੇ ਦੱਸਿਆ ਕਿ ਪਲਾਟਾਂ ਦੀ ਅਲਾਟਮੈਂਟ ਤੋਂ ਪ੍ਰਾਪਤ ਹੋਣ ਵਾਲੇ ਫੰਡ ਸ਼ਹਿਰ ਦੇ ਵਿਕਾਸ ਅਤੇ ਸਬੰਧਤ ਕਾਲੋਨੀ ਵਿੱਚ ਲੋੜੀਂਦੇ ਵਿਕਾਸ ਕਾਰਜਾਂ ਲਈ ਵਰਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ, ਐੱਸ.ਡੀ.ਐੱਮ. ਪੁਨੀਤ ਸ਼ਰਮਾ ਸਮੇਤ ਵੱਖ-ਵੱਖ ਅਧਿਕਾਰੀ, ਚੇਅਰਮੈਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande