ਵਿਧਾਇਕ ਸ਼ੈਰੀ ਕਲਸੀ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ
ਕਿਹਾ- ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਕੀਤੇ ਵਿਸ਼ੇਸ਼ ਪ੍ਰਬੰਧ, ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਬਟਾਲਾ, 18 ਸਤੰਬਰ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਮਨਾਏ ਜਾ ਰ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ


ਕਿਹਾ- ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਕੀਤੇ ਵਿਸ਼ੇਸ਼ ਪ੍ਰਬੰਧ, ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ

ਬਟਾਲਾ, 18 ਸਤੰਬਰ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਮਨਾਏ ਜਾ ਰਹੇ ਪਾਵਨ ਵਿਆਹ ਪੁਰਬ ਦੀ ਵਧਾਈ ਦਿੱਤੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਸਮੂਹ ਸੰਗਤਾਂ ਲਈ ਵਡਭਾਗੇ ਦੀ ਗੱਲ ਹੈ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਬਟਾਲਾ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਿਹਰ ਅਤੇ ਲੋਕਾਂ ਵੱਲੋਂ ਮਿਲੇ ਪਿਆਰ ਸਦਕਾ ਉਨ੍ਹਾਂ ਨੂੰ ਇਸ ਧਾਰਮਿਕ ਤੇ ਇਤਿਹਾਸਕ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਲਈ ਹਾਜ਼ਰ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਵੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਾਵਨ ਵਿਆਹ ਪੁਰਬ ਦੀ ਵਧਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਨਾਲ ਮਿਲ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਬਟਾਲਾ ਸ਼ਹਿਰ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮਾਂ ਵਿੱਚ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਸ਼ਾਮਲ ਹੋਣ ਅਤੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande